- ਪੰਜਾਬ
- No Comment
ਅਬੋਹਰ ‘ਚ ਰੈਲੀ ਦੌਰਾਨ ਸਟੇਜ ‘ਤੇ ਸੁਨੀਲ ਜਾਖੜ ਦੀ ਸਿਹਤ ਵਿਗੜੀ, ਸਮਰਥਕ ਸੁਨੀਲ ਜਾਖੜ ਨੂੰ ਲੈ ਪਹੁੰਚੇ ਹਸਪਤਾਲ
ਪਿਛਲੇ ਕੁਝ ਦਿਨਾਂ ਤੋਂ ਸੁਨੀਲ ਜਾਖੜ ਲਗਾਤਾਰ ਪੰਜਾਬ ਦੌਰੇ ‘ਤੇ ਹਨ। ਉਹ ਹਰ ਰੋਜ਼ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਆਯੋਜਿਤ ਵਰਕਰ ਮੀਟਿੰਗਾਂ ‘ਚ ਪਹੁੰਚ ਰਹੇ ਹਨ, ਤਾਂ ਜੋ ਆਉਣ ਵਾਲੀਆਂ ਲੋਕ ਸਭਾ 2024, ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਵਰਕਰਾਂ ਨੂੰ ਇਕੱਠਾ ਕਰਕੇ ਭਾਜਪਾ ਨੂੰ ਮਜ਼ਬੂਤ ਕੀਤਾ ਜਾ ਸਕੇ।
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਗਿਣਤੀ ਦੇਸ਼ ਦੇ ਸਾਫ ਅਕਸ ਵਾਲੇ ਨੇਤਾਵਾਂ ਵਿਚ ਕੀਤੀ ਜਾਂਦੀ ਹੈ। ਭਾਜਪਾ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵੀਰਵਾਰ ਦੀ ਉਸ ਸਮੇਂ ਅਚਾਨਕ ਸਿਹਤ ਵਿਗੜ ਗਈ ਜਦੋਂ ਉਹ ਅਬੋਹਰ ‘ਚ ਇਕ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਮੰਚ ‘ਤੇ ਮੌਜੂਦ ਪਾਰਟੀ ਦੇ ਆਗੂਆਂ ਅਤੇ ਸਮਰਥਕਾਂ ਨੇ ਤੁਰੰਤ ਉਨ੍ਹਾਂ ਨੂੰ ਸੰਭਾਲ ਕੇ ਪਾਣੀ ਪਿਲਾਇਆ।
ਇਸ ਤੋਂ ਬਾਅਦ ਸੁਨੀਲ ਜਾਖੜ ਨੂੰ ਹਸਪਤਾਲ ਲਿਜਾਇਆ ਗਿਆ ਹੈ। ਦੇਰ ਰਾਤ ਫਾਜ਼ਿਲਕਾ ਦੇ ਅਬੋਹਰ ‘ਚ ਰੈਲੀ ਨੂੰ ਸੰਬੋਧਨ ਕਰਦਿਆਂ ਆਪਣਾ ਭਾਸ਼ਣ ਖਤਮ ਕਰਦੇ ਹੀ ਉਨ੍ਹਾਂ ਨੂੰ ਚੱਕਰ ਆ ਗਏ। ਉਨ੍ਹਾਂ ਨੂੰ ਸਟੇਜ ‘ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ। ਬਿਨਾਂ ਸਮਾਂ ਬਰਬਾਦ ਕੀਤੇ ਤੁਰੰਤ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਹੁਣ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਹੈ।
ਸੁਨੀਲ ਜਾਖੜ ਭਾਜਪਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਅਬੋਹਰ ਪਹੁੰਚੇ ਸਨ। ਉਹ ਰਾਤ ਨੂੰ ਵਰਕਰਾਂ ਦੀ ਮੀਟਿੰਗ ਦੌਰਾਨ ਮੰਚ ਤੋਂ ਸਮੂਹ ਭਾਜਪਾ ਵਰਕਰਾਂ ਤੇ ਆਗੂਆਂ ਨੂੰ ਸੰਬੋਧਨ ਕਰ ਰਹੇ ਸਨ। ਆਪਣਾ ਭਾਸ਼ਣ ਖਤਮ ਕਰਨ ਤੋਂ ਬਾਅਦ ਉਨ੍ਹਾਂ ਨੇ ‘ਭਾਰਤ ਮਾਤਾ ਕੀ ਜੈ’ ਦਾ ਨਾਅਰਾ ਲਗਾਇਆ ਹੀ ਸੀ ਕਿ ਉਨ੍ਹਾਂ ਨੂੰ ਚੱਕਰ ਆ ਗਏ।
ਸੁਨੀਲ ਜਾਖੜ ਨੇ ਭਾਸ਼ਣ ਦੇਣ ਲਈ ਸਟੇਜ ‘ਤੇ ਰੱਖਿਆ ਪਾਸਾ ਫੜ ਕੇ ਆਪਣੇ ਆਪ ਨੂੰ ਸੰਭਾਲ ਲਿਆ। ਇਸ ਦੌਰਾਨ ਭਾਜਪਾ ਦੇ ਹੋਰ ਵਰਕਰਾਂ ਨੇ ਵੀ ਸਮਝ ਲਿਆ ਕਿ ਉਨ੍ਹਾਂ ਦੀ ਸਿਹਤ ਵਿਗੜ ਗਈ ਹੈ। ਕੁਝ ਹੀ ਸਕਿੰਟਾਂ ਵਿੱਚ ਸਾਰੇ ਉਨ੍ਹਾਂ ਵੱਲ ਭੱਜੇ ਅਤੇ ਉਨ੍ਹਾਂ ਨੂੰ ਸਹਾਰਾ ਦੇ ਕੇ ਕੁਰਸੀ ‘ਤੇ ਬਿਠਾ ਦਿੱਤਾ। ਵਿਗੜਦੀ ਹਾਲਤ ਨੂੰ ਦੇਖਦਿਆਂ ਸੁਨੀਲ ਜਾਖੜ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਭਾਜਪਾ ਆਗੂਆਂ ਨੇ ਦੱਸਿਆ ਕਿ ਰਾਤ ਸਮੇਂ ਗਰਮੀ ਬਹੁਤ ਜ਼ਿਆਦਾ ਸੀ ਅਤੇ ਵਰਕਰਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਨਮੀ ਵੀ ਜ਼ਿਆਦਾ ਸੀ, ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ, ਪਰ ਹੁਣ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸੁਨੀਲ ਜਾਖੜ ਲਗਾਤਾਰ ਪੰਜਾਬ ਦੌਰੇ ‘ਤੇ ਹਨ। ਉਹ ਹਰ ਰੋਜ਼ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਆਯੋਜਿਤ ਵਰਕਰ ਮੀਟਿੰਗਾਂ ‘ਚ ਪਹੁੰਚ ਰਹੇ ਹਨ, ਤਾਂ ਜੋ ਆਉਣ ਵਾਲੀਆਂ ਲੋਕ ਸਭਾ 2024, ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਵਰਕਰਾਂ ਨੂੰ ਇਕੱਠਾ ਕਰਕੇ ਮਜ਼ਬੂਤ ਕੀਤਾ ਜਾ ਸਕੇ।