- ਪੰਜਾਬ
- No Comment
‘ਆਪ’ ਨੇ ਕਿਹਾ, ਸੜਕ ਹਾਦਸਿਆਂ ‘ਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਪਹਿਲੇ 48 ਘੰਟਿਆਂ ਤੱਕ ਮੁਫ਼ਤ ਇਲਾਜ ਮਿਲੇਗਾ
ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੜਕ ਹਾਦਸੇ ਦੇ ਪੀੜਤਾਂ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਪ੍ਰਸ਼ੰਸਾ ਪੱਤਰ ਅਤੇ 2000 ਰੁਪਏ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਲਈ ਹਰ ਨਵੇਂ ਦਿਨ ਨਵੀ ਯੌਜਨਾਵਾਂ ਸ਼ੁਰੂ ਕਰ ਰਹੀ ਹੈ। ਪੰਜਾਬ ਸਰਕਾਰ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਦੀ ਜਾਨ ਬਚਾਉਣ ਲਈ ਇੱਕ ਨਵੀਂ ਪਹਿਲ ਸ਼ੁਰੂ ਕਰਨ ਜਾ ਰਹੀ ਹੈ। ਹੁਣ ਫਰਿਸ਼ਤੇ ਸਕੀਮ ਤਹਿਤ ਹਾਦਸੇ ਦੇ ਪਹਿਲੇ 48 ਘੰਟਿਆਂ ਵਿੱਚ ਸਾਰੇ ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਦੇ ਪੀੜਤਾਂ ਨਾਲ ਬਰਾਬਰੀ ਦਾ ਸਲੂਕ ਕੀਤਾ ਜਾਵੇਗਾ। ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਨਿੱਜੀ ਹਸਪਤਾਲਾਂ ਸਮੇਤ ਨੇੜਲੇ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਯਕੀਨੀ ਬਣਾਇਆ ਜਾਵੇਗਾ। ਮਗਾਸੀਪਾ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਲੀਡ ਏਜੰਸੀ ਆਨ ਰੋਡ ਸੇਫਟੀ ਵੱਲੋਂ ਕਰਵਾਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੜਕ ਹਾਦਸੇ ਦੇ ਪੀੜਤਾਂ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਪ੍ਰਸ਼ੰਸਾ ਪੱਤਰ ਅਤੇ 2000 ਰੁਪਏ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਵਿਅਕਤੀ ਤੋਂ ਉਦੋਂ ਤੱਕ ਹਸਪਤਾਲ ਅਥਾਰਟੀ ਜਾਂ ਪੁਲਿਸ ਵੱਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ। ਜਦੋਂ ਤੱਕ ਉਹ ਖੁਦ ਆਪਣੀ ਮਰਜ਼ੀ ਦਾ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ।
ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਐਂਬੂਲੈਂਸਾਂ ਨੂੰ ਰਸਤਾ ਦੇਣ ਅਤੇ ਆਪਣੇ ਵਾਹਨਾਂ ਵਿੱਚ ਫਸਟ ਏਡ ਕਿੱਟਾਂ ਹਮੇਸ਼ਾ ਰੱਖਣ ਦੀ ਅਪੀਲ ਵੀ ਕੀਤੀ। ਲੀਡ ਏਜੰਸੀ ਦੇ ਡਾਇਰੈਕਟਰ ਜਨਰਲ ਆਰ.ਕੇ. ਵੈਂਕਟਰਤਨਮ ਨੇ ਕਿਹਾ ਕਿ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਟਰੌਮਾ ਕੇਅਰ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਨੂੰ ਸਿਖਲਾਈ ਦੇਣ ਲਈ ਪੀਜੀਆਈ ਨਾਲ ਸਮਝੌਤਾ ਕਰੇਗੀ। ਸਿਹਤ ਮੰਤਰੀ ਨੇ ਕਿਹਾ ਕਿ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਐਂਬੂਲੈਂਸਾਂ ਨੂੰ ਓਲਾ/ਉਬੇਰ ਦੀ ਤਰਜ਼ ‘ਤੇ ਜੋੜਿਆ ਜਾਵੇਗਾ। ਇਸ ਨਾਲ ਦੁਰਘਟਨਾ ਸਮੇਂ 15 ਮਿੰਟ ਦੇ ਅੰਦਰ-ਅੰਦਰ ਲੋਕਾਂ ਨੂੰ ਵਾਹਨ ਮਿਲ ਜਾਣਗੇ। ਉਨ੍ਹਾਂ ਕਿਹਾ ਕਿ ਅਸੀਂ ਰਾਜ ਮਾਰਗਾਂ ‘ਤੇ ਸਥਿਤ ਸਰਕਾਰੀ ਹਸਪਤਾਲਾਂ ਦੀ ਵੀ ਸ਼ਨਾਖਤ ਕਰ ਰਹੇ ਹਾਂ ਤਾਂ ਜੋ ਲੋਕ ਮਜ਼ਬੂਤ ਕ੍ਰਿਟੀਕਲ ਕੇਅਰ ਯੂਨਿਟ ਸਥਾਪਤ ਕਰਕੇ ਸਰਕਾਰੀ ਸਿਹਤ ਸਹੂਲਤਾਂ ‘ਤੇ ਵਿਸ਼ਵ ਪੱਧਰੀ ਇਲਾਜ ਸਹੂਲਤਾਂ ਦਾ ਲਾਭ ਉਠਾ ਸਕਣ।