ਪਹਿਲਾ ਕੰਪਿਊਟਰ ਪਾਰਕ ਬਣਾਉਣ ਵਾਲੇ ਅੰਮ੍ਰਿਤਪਾਲ ਸਿੰਘ ਸਮੇਤ ਦੋ ਅਧਿਆਪਕਾਂ ਨੂੰ ਮਿਲਿਆ ਨੈਸ਼ਨਲ ਐਵਾਰਡ, 80 ਨੂੰ ਸਟੇਟ ਐਵਾਰਡ

ਚੰਡੀਗੜ੍ਹ ਦੇ ਅਧਿਆਪਕ ਸੰਜੇ ਕੁਮਾਰ ਨੂੰ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸੰਜੇ ਕੁਮਾਰ ਮੂਲ ਰੂਪ ਵਿੱਚ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਪਿੰਡ ਨਗਰੋਟਾ ਸੂਰੀਆਂ ਦਾ ਰਹਿਣ ਵਾਲਾ ਹੈ। ਸੰਜੇ ਪਿਛਲੇ 13 ਸਾਲਾਂ ਤੋਂ ਚੰਡੀਗੜ੍ਹ ਵਿੱਚ ਸਾਇੰਸ ਅਧਿਆਪਕ ਵਜੋਂ ਕੰਮ ਕਰ ਰਿਹਾ ਹੈ।

ਅੰਮ੍ਰਿਤਪਾਲ ਸਿੰਘ ਨੇ ਕੰਪਿਊਟਰ ਪਾਰਕ ਬਣਾ ਕੇ ਸਭ ਨੂੰ ਹੈਰਾਨ ਕਰ ਦਿਤਾ ਸੀ। 6 ਸਾਲ ਪਹਿਲਾਂ ਸਕੂਲ ਵਿੱਚ ਪੰਜਾਬ ਦਾ ਪਹਿਲਾ ਕੰਪਿਊਟਰ ਪਾਰਕ ਬਣਾਉਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਛਪਾਰ ਪੱਖੋਵਾਲ, ਲੁਧਿਆਣਾ ਦੇ ਅਧਿਆਪਕ ਅੰਮ੍ਰਿਤਪਾਲ ਸਿੰਘ ਅਤੇ ਸਤਪਾਲ ਮਿੱਤਲ ਸਕੂਲ ਦੁੱਗਰੀ ਦੇ ਪ੍ਰਿੰਸੀਪਲ ਭੁਪਿੰਦਰ ਗੋਗੀਆ ਨੂੰ ਦਿੱਲੀ ਦੇ ਵਿਗਿਆਨ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਸਨਮਾਨਿਤ ਕੀਤਾ ਗਿਆ।

ਅੰਮ੍ਰਿਤਪਾਲ ਸਿੰਘ ਨੇ ਸਕੂਲ ਵਿੱਚ ਸਾਲ 2017 ਵਿੱਚ ਪੰਜਾਬ ਦਾ ਪਹਿਲਾ ਕੰਪਿਊਟਰ ਪਾਰਕ ਬਣਾਇਆ ਸੀ। ਚੰਡੀਗੜ੍ਹ ਦੇ ਅਧਿਆਪਕ ਸੰਜੇ ਕੁਮਾਰ ਨੂੰ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸੰਜੇ ਕੁਮਾਰ ਨੇ ਦੱਸਿਆ ਕਿ ਇਸ ਕਾਮਯਾਬੀ ਵਿੱਚ ਉਸ ਦੇ ਤਿੰਨ ਗੁਰੂਆਂ ਦਾ ਸਭ ਤੋਂ ਵੱਡਾ ਯੋਗਦਾਨ ਉਸ ਦੀ ਮਾਤਾ ਸੁਦਰਸ਼ਨਾ ਦੇਵੀ, ਪਿਤਾ ਕ੍ਰਿਸ਼ਨ ਕੁਮਾਰ ਅਤੇ ਅਧਿਆਪਕ ਸੋਮ ਸਿੰਘ ਰਾਣਾ ਦਾ ਹੈ। ਸੰਜੇ ਕੁਮਾਰ ਮੂਲ ਰੂਪ ਵਿੱਚ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਪਿੰਡ ਨਗਰੋਟਾ ਸੂਰੀਆਂ ਦਾ ਰਹਿਣ ਵਾਲਾ ਹੈ।

ਸੰਜੇ ਪਿਛਲੇ 13 ਸਾਲਾਂ ਤੋਂ ਚੰਡੀਗੜ੍ਹ ਵਿੱਚ ਸਾਇੰਸ ਅਧਿਆਪਕ ਵਜੋਂ ਕੰਮ ਕਰ ਰਿਹਾ ਹੈ। ਇਸ ਸਮੇਂ ਸਰਕਾਰੀ ਮਾਡਲ ਹਾਈ ਸਕੂਲ ਸੈਕਟਰ-49 ਵਿੱਚ ਸੇਵਾ ਨਿਭਾਅ ਰਹੇ ਹਨ। ਚੰਡੀਗੜ੍ਹ ਦੇ ਸਕੂਲਾਂ ਵਿੱਚ ਸਾਇੰਸ ਪਾਰਕ ਅਤੇ ਹਰਬੇਰੀਅਮ ਪਾਰਕ ਸਥਾਪਤ ਕਰਨ ਦਾ ਸਿਹਰਾ ਉਨ੍ਹਾਂ ਨੂੰ ਜਾਂਦਾ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ 80 ਅਧਿਆਪਕਾਂ ਨੂੰ ਸਨਮਾਨਿਤ ਕੀਤਾ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਹਾਜ਼ਰ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ‘ਚ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ‘ਚ ਕਿਹਾ ਕਿ ਸੂਬੇ ਭਰ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਿੱਖਿਆ ਵਿਭਾਗ ‘ਚ ਵੱਡੇ ਪੱਧਰ ‘ਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਅਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਅਸਾਮੀਆਂ ਭਰੀਆਂ ਜਾਣਗੀਆਂ, ਜਿਨ੍ਹਾਂ ਵਿੱਚ ਕੈਂਪਸ ਮੈਨੇਜਰ, ਸਫ਼ਾਈ ਸੇਵਕ, ਚੌਕੀਦਾਰ ਅਤੇ ਸੁਰੱਖਿਆ ਗਾਰਡ ਸ਼ਾਮਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਜਲਦੀ ਹੀ ਸਕੂਲ ਆਫ ਐਮੀਨੈਂਸ ਸ਼ੁਰੂ ਕਰਕੇ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਨੀਂਹ ਰੱਖੀ ਜਾਵੇਗੀ।