- ਪੰਜਾਬ
- No Comment
ਪੰਜਾਬ ‘ਚ ਖੁੱਲਿਆ ‘ਵੂਮੈਨ ਫਰੈਂਡਲੀ’ ਸ਼ਰਾਬ ਦਾ ਠੇਕਾ, ਕਾਂਗਰਸ-ਭਾਜਪਾ ਨੇ ਘੇਰੀ ‘ਆਪ’ ਸਰਕਾਰ, ਕਿਹਾ ਅਜਿਹਾ ਬਦਲਾਅ ਮਨਜੂਰ ਨਹੀਂ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸਨੂੰ ਸ਼ਰਮਨਾਕ ਦੱਸਿਆ ਹੈ। ਜਦੋਂ ਕਿ ਪੰਜਾਬ ਭਾਜਪਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਸ਼ਰਾਬ ਨਾਲ ਉਨ੍ਹਾਂ ਦਾ ਪਿਆਰ ਦੱਸਦਿਆਂ ਵਿਅੰਗ ਕੱਸਿਆ ਹੈ।
ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਔਰਤਾਂ ਲਈ ਪਹਿਲਾ ਵਿਸ਼ੇਸ਼ ਸ਼ਰਾਬ ਦਾ ਠੇਕਾ ਖੋਲ੍ਹਿਆ ਗਿਆ ਹੈ, ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਨੇ ‘ਆਪ’ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਲੰਮਾ ਪਿੰੰਡ ਚੌਕ ਵਿਖੇ ਖੋਲ੍ਹੇ ਗਏ ਇਸ ਠੇਕੇ ‘ਤੇ ਵੀ ਔਰਤ ਪੱਖੀ ਬੋਰਡ ਲਾਇਆ ਗਿਆ ਹੈ। ਤਸਵੀਰਾਂ ਸਾਹਮਣੇ ਆਉਂਦੇ ਹੀ ਵਿਰੋਧੀ ਧਿਰ ਦੇ ਆਗੂ ‘ਆਪ’ ਸਰਕਾਰ ‘ਤੇ ਹਮਲਾਵਰ ਹੋ ਗਏ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਨੂੰ ਸ਼ਰਮਨਾਕ ਦੱਸਿਆ ਹੈ। ਜਦੋਂ ਕਿ ਪੰਜਾਬ ਭਾਜਪਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਉਨ੍ਹਾਂ ਦਾ ਸ਼ਰਾਬ ਨਾਲ ਪਿਆਰ ਦੱਸਦਿਆਂ ਵਿਅੰਗ ਕੱਸਿਆ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਦਿੱਤਾ ਹੈ, ਪਰ ਮਾਨ ਸਰਕਾਰ ਹੁਣ ਹਰ ਘਰ ਨੂੰ ਬਰਬਾਦ ਕਰਨ ‘ਤੇ ਤੁਲੀ ਹੋਈ ਹੈ। ਹਾਲਾਂਕਿ ਇਸ ‘ਤੇ ਸਰਕਾਰ ਜਾਂ ਆਮ ਆਦਮੀ ਪਾਰਟੀ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਸ਼ਰਮਨਾਕ! ਪੰਜਾਬ ਨੂੰ ਤਿੰਨ ਮਹੀਨੇ ਵਿੱਚ ਨਸ਼ਾ ਮੁਕਤ ਕਰਨ ਦਾ ਵਾਅਦਾ ਕਰਨ ਵਾਲੇ ਹੁਣ ਔਰਤਾਂ ਨੂੰ ਵੀ ਸ਼ਰਾਬ ‘ਤੇ ਲਗਾਉਣ ਦੀਆਂ ਤਿਆਰੀਆਂ ਕਰ ਚੁੱਕੇ ਹਨ। ਨਸ਼ਾ ਪਹਿਲਾਂ ਹੀ ਪੰਜਾਬ ਦੀਆਂ ਪੀੜੀਆਂ ਦੀਆਂ ਪੀੜੀਆਂ ਨਿਗਲ ਚੁੱਕਿਆ ਹੈ, ਹੁਣ ਔਰਤਾਂ ਲਈ ਠੇਕੇ ਖੋਲ ਕੇ @BhagwantMann ਜੀ ਕਰਨਾ ਕੀ ਚਾਹੁੰਦੇ ਹਨ? ਬਦਲਾਅ ਦਾ ਇਹ ਨਵਾਂ ਰੂਪ ਬਹੁਤ ਭਿਆਨਕ… pic.twitter.com/66bzBlsjZQ
— Amarinder Singh Raja Warring (@RajaBrar_INC) August 11, 2023
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਨਸ਼ਾ ਪੰਜਾਬ ਦੀਆਂ ਕਈ ਪੀੜ੍ਹੀਆਂ ਨੂੰ ਨਿਗਲ ਚੁੱਕਾ ਹੈ। ਰਾਜਾ ਰਾਜਾ ਵੜਿੰਗ ਨੇ ਪੁੱਛਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਔਰਤਾਂ ਲਈ ਸ਼ਰਾਬ ਦੇ ਠੇਕੇ ਖੋਲ੍ਹ ਕੇ ਕੀ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਬਦਲਾਅ ਦਾ ਇਹ ਨਵਾਂ ਰੂਪ ਬਹੁਤ ਖਤਰਨਾਕ ਹੈ, ਜਿਸਦੇ ਖਤਰਨਾਕ ਨਤੀਜੇ ਨਿਕਲਣਗੇ।
ਪੰਜਾਬ ਭਾਜਪਾ ਦੇ ਸੂਬਾ ਮੀਡੀਆ ਇੰਚਾਰਜ ਜਨਾਰਦਨ ਸ਼ਰਮਾ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਨਸ਼ਿਆਂ ਵਿੱਚ ਡੁੱਬ ਰਿਹਾ ਹੈ। ਪਰ ਹੁਣ ‘ਆਪ’ ਸਰਕਾਰ ਨੇ ਔਰਤਾਂ ਲਈ ਸ਼ਰਾਬ ਦੇ ਠੇਕੇ ਖੋਲ੍ਹਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਜਦਕਿ ਨਸ਼ਿਆਂ ਨੇ ਲੋਕਾਂ ਦੇ ਘਰ ਬਰਬਾਦ ਕਰ ਦਿੱਤੇ ਹਨ ਅਤੇ ਸੂਬਾ ਸਰਕਾਰ ਹੁਣ ਲੋਕਾਂ ਦੇ ਘਰ ਉਜਾੜਨ ‘ਤੇ ਤੁਲੀ ਹੋਈ ਹੈ। ਪੰਜਾਬ ਭਾਜਪਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢਣ ਦਾ ਦਾਅਵਾ ਕੀਤਾ ਸੀ, ਪਰ ਹੁਣ ਮਾਨ ਸਰਕਾਰ ਨੇ ਆਪਣੀ ਪਾਰਟੀ ਦੇ ਇਸ ਵਾਅਦੇ ਨੂੰ ਭੁੱਲ ਕੇ ਔਰਤਾਂ ਲਈ ਵੀ ਠੇਕੇ ਖੋਲ੍ਹ ਦਿੱਤੇ ਹਨ। ਭਾਜਪਾ ਦੇ ਸੂਬਾ ਮੀਡੀਆ ਇੰਚਾਰਜ ਜਨਾਰਦਨ ਸ਼ਰਮਾ ਨੇ ਦੱਸਿਆ ਕਿ ਅੱਜ ਪੂਰੇ ਸੂਬੇ ਵਿੱਚ ਵੱਖ-ਵੱਖ ਥਾਵਾਂ ‘ਤੇ ਪੰਜ ਤਾਰਾ ਸਹੂਲਤਾਂ ਨਾਲ ਲੈਸ ਸ਼ਰਾਬ ਦੇ ਠੇਕੇ ਖੁੱਲ੍ਹ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਸ਼ਰਾਬ ਤੋਂ ਲੋਕਾਂ ਦੀ ਦੂਰੀ ਇੱਕ ਕਿਲੋਮੀਟਰ ਵੀ ਨਹੀਂ ਰਹਿ ਗਈ ਹੈ।