- ਪੰਜਾਬ
- No Comment
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ‘ਚ ਲਹਿਰਾਉਣਗੇ ਤਿਰੰਗਾ,13 ਸ਼ਖ਼ਸੀਅਤਾਂ ਦਾ ਕਰਨਗੇ ਸਨਮਾਨ
ਮੁੱਖ ਮੰਤਰੀ ਭਗਵੰਤ ਮਾਨ ਖਮਾਣੋਂ ਦੇ ਐਸਡੀਐਮ ਸੰਜੀਵ ਕੁਮਾਰ ਸਮੇਤ 13 ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨਗੇ, ਜਿਨ੍ਹਾਂ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਜਾਨ ਖ਼ਤਰੇ ਵਿੱਚ ਪਾ ਕੇ ਲੋਕਾਂ ਨੂੰ ਬਚਾਇਆ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਜ਼ਾਦੀ ਦਿਵਸ ਮੌਕੇ ਪਟਿਆਲਾ ਵਿੱਚ ਕੌਮੀ ਝੰਡਾ ਲਹਿਰਾਉਣਗੇ। ਮੁੱਖ ਮੰਤਰੀ ਦਾ ਕਾਫਲਾ ਕੁਝ ਦੇਰ ‘ਚ ਪ੍ਰੋਗਰਾਮ ਵਾਲੀ ਥਾਂ ‘ਤੇ ਪਹੁੰਚ ਜਾਵੇਗਾ। ਜ਼ਿਲ੍ਹਾ ਪੁਲਿਸ-ਪ੍ਰਸ਼ਾਸ਼ਨ ਵੱਲੋਂ ਸਮੁੱਚੇ ਰੂਟ ’ਤੇ ਚੈਕਿੰਗ ਸਮੇਤ ਸਮਾਗਮ ਵਾਲੀ ਹਰ ਗਤੀਵਿਧੀ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਖਮਾਣੋਂ ਦੇ ਐਸਡੀਐਮ ਸੰਜੀਵ ਕੁਮਾਰ ਸਮੇਤ 13 ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨਗੇ, ਜਿਨ੍ਹਾਂ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਜਾਨ ਖ਼ਤਰੇ ਵਿੱਚ ਪਾ ਕੇ ਲੋਕਾਂ ਨੂੰ ਬਚਾਇਆ ਸੀ। ਉਨ੍ਹਾਂ ਨੂੰ ਸਟੇਟ ਸਰਟੀਫਿਕੇਟ ਦਿੱਤੇ ਜਾਣਗੇ। ਪੰਜਾਬ ਸਰਕਾਰ ਨੇ ਚਾਰ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਮੈਡਲ ਦੇਣ ਦਾ ਐਲਾਨ ਕੀਤਾ ਹੈ, ਜਦੋਂ ਕਿ 15 ਹੋਰਾਂ ਨੂੰ ਡਿਊਟੀ ਪ੍ਰਤੀ ਲਾਮਿਸਾਲ ਲਗਨ ਬਦਲੇ ਮੁੱਖ ਮੰਤਰੀ ਰਕਸ਼ਕ ਮੈਡਲ ਦਿੱਤਾ ਜਾਵੇਗਾ।
ਇਸ ਸਬੰਧ ਵਿਚ ਰਾਜ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੇ ਸਕੱਤਰ ਨੇ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਚੁਣੇ ਗਏ ਅਧਿਕਾਰੀਆਂ ਅਤੇ ਜਵਾਨਾਂ ਨੂੰ ਸੁਤੰਤਰਤਾ ਦਿਵਸ ਮੌਕੇ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਅੱਜ ਸੂਬੇ ਦੀਆਂ ਜੇਲ੍ਹਾਂ ਵਿੱਚ ਸਜ਼ਾ ਭੁਗਤ ਰਹੇ ਕੈਦੀਆਂ ਵਿੱਚੋਂ ਚੰਗੇ ਆਚਰਣ ਵਾਲੇ 45 ਕੈਦੀਆਂ ਦੀ ਰਿਹਾਈ ਲਈ ਵੀ ਹੁਕਮ ਜਾਰੀ ਕਰਨਗੇ। ਜੇਲ੍ਹ ਪ੍ਰਸ਼ਾਸਨ ਨੇ ਪਿਛਲੇ ਦਿਨੀਂ ਸੀਐਮ ਮਾਨ ਨੂੰ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੀ ਸੂਚੀ ਸੌਂਪ ਦਿੱਤੀ ਸੀ। ਇਹੀ ਕਾਰਨ ਹੈ ਕਿ ਉਹ ਪਟਿਆਲਾ ਤੋਂ ਹੀ ਕੈਦੀਆਂ ਦੀ ਰਿਹਾਈ ਦਾ ਐਲਾਨ ਕਰ ਸਕਦੇ ਹਨ।
ਇਸ ਤੋਂ ਇਲਾਵਾ ਸੀਐਮ ਅੱਜ ਪੰਜਾਬ ਨਾਲ ਸਬੰਧਤ ਕੁਝ ਵੱਡੇ ਐਲਾਨ ਵੀ ਕਰ ਸਕਦੇ ਹਨ। ਪਟਿਆਲਾ ‘ਚ CM ਭਗਵੰਤ ਮਾਨ ਅਜ਼ਾਦੀ ਦਿਵਸ ਦੇ ਜਸ਼ਨ ਦੀ ਸ਼ੁਰੂਆਤ ਕਰਦੇ ਹੋਏ ਦੁਪਹਿਰ 12 ਵਜੇ ਪਿੰਡ ਈਸਰੁ ਪਹੁੰਚਣਗੇ। ਇੱਥੇ ਉਹ ਪਿੰਡ ਈਸਰੁ ਦੇ ਸ਼ਹੀਦ ਕਰਨੈਲ ਸਿੰਘ ਈਸਰੁ ਦੇ ਸ਼ਹੀਦੀ ਦਿਵਸ ਸਮਾਗਮ ਦੀ ਪ੍ਰਧਾਨਗੀ ਕਰਨਗੇ।