ਮਮਤਾ ਬੈਨਰਜੀ ਨੇ ਕਿਹਾ ਦਸੰਬਰ ‘ਚ ਹੋ ਸਕਦੀਆਂ ਹਨ ਲੋਕ ਸਭਾ ਚੋਣਾਂ, ਅਸੀਂ ਪੂਰੀ ਤਰ੍ਹਾਂ ਨਾਲ ਤਿਆਰ

ਮਮਤਾ ਬੈਨਰਜੀ ਨੇ ਕਿਹਾ ਦਸੰਬਰ ‘ਚ ਹੋ ਸਕਦੀਆਂ ਹਨ ਲੋਕ ਸਭਾ ਚੋਣਾਂ, ਅਸੀਂ ਪੂਰੀ ਤਰ੍ਹਾਂ ਨਾਲ ਤਿਆਰ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ- ਦਸੰਬਰ ‘ਚ ਲੋਕ ਸਭਾ ਚੋਣਾਂ ਹੋ ਸਕਦੀਆਂ ਹਨ। ਜੇਕਰ ਭਾਜਪਾ ਅਜਿਹਾ ਕਰਦੀ ਹੈ ਤਾਂ ਕੋਈ ਹੈਰਾਨੀ ਨਹੀਂ ਹੋਵੇਗੀ।


ਮਮਤਾ ਬੈਨਰਜੀ ਦੀ ਗਿਣਤੀ ਦੇਸ਼ ਦੀ ਤੇਜ਼ ਤਰਾਰ ਨੇਤਾਵਾਂ ਵਿਚ ਕੀਤੀ ਜਾਂਦੀ ਹੈ ਅਤੇ ਮਮਤਾ ਨੂੰ ਉਨ੍ਹਾਂ ਦੇ ਬੇਬਾਕ ਅੰਦਾਜ਼ ਲਈ ਜਾਣਿਆ ਜਾਂਦਾ ਹੈ । ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ- ਦਸੰਬਰ ‘ਚ ਲੋਕ ਸਭਾ ਚੋਣਾਂ ਹੋ ਸਕਦੀਆਂ ਹਨ। ਜੇਕਰ ਭਾਜਪਾ ਅਜਿਹਾ ਕਰਦੀ ਹੈ ਤਾਂ ਕੋਈ ਹੈਰਾਨੀ ਨਹੀਂ ਹੋਵੇਗੀ। ਅਸੀਂ ਬੰਗਾਲ ਵਿੱਚ ਸੀਪੀਆਈ (ਐਮ) ਦਾ ਰਾਜ ਖ਼ਤਮ ਕਰ ਦਿੱਤਾ ਹੈ, ਹੁਣ ਲੋਕ ਸਭਾ ਵਿੱਚ ਭਾਜਪਾ ਨੂੰ ਹਰਾਵਾਂਗੇ।

ਮਮਤਾ ਬੈਨਰਜੀ ਨੇ ਸੂਬੇ ਦੇ ਰਾਜਪਾਲ ਸੀਵੀ ਬੋਸ ਨੂੰ ਵੀ ਚੁਣੌਤੀ ਦਿੱਤੀ ਹੈ। ਮਮਤਾ ਨੇ ਕਿਹਾ ਕਿ ਰਾਜਪਾਲ ਨੂੰ ਚੁਣੀ ਹੋਈ ਸਰਕਾਰ ਨਾਲ ਪੰਗਾ ਨਹੀਂ ਲੈਣਾ ਚਾਹੀਦਾ। ਉਹ ਸੰਵਿਧਾਨਕ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ। ਮਮਤਾ ਨੇ ਕਿਹਾ ਕਿ ਮੈਂ ਇਸ ਅਹੁਦੇ ਦਾ ਸਨਮਾਨ ਕਰਦੀ ਹਾਂ, ਪਰ ਉਨ੍ਹਾਂ ਦੀਆਂ ਗੈਰ-ਸੰਵਿਧਾਨਕ ਗਤੀਵਿਧੀਆਂ ਦਾ ਸਮਰਥਨ ਨਹੀਂ ਕਰਦੀ।

ਮਮਤਾ ਨੇ ਤ੍ਰਿਣਮੂਲ (ਟੀ.ਐੱਮ.ਸੀ.) ਵਿਦਿਆਰਥੀ ਪ੍ਰੀਸ਼ਦ ਦੇ 26ਵੇਂ ਸਥਾਪਨਾ ਦਿਵਸ ‘ਤੇ ਕੋਲਕਾਤਾ ਦੇ ਮੇਓ ਰੋਡ ‘ਤੇ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਇਹ ਗੱਲਾਂ ਕਹੀਆਂ। ਰਾਜਪਾਲ ਬੋਸ ਨੇ ਐਤਵਾਰ ਨੂੰ ਸਿਲੀਗੁੜੀ ਵਿੱਚ ਇੱਕ ਨਾਬਾਲਗ ਨਾਲ ਬਲਾਤਕਾਰ ਅਤੇ ਹੱਤਿਆ ਦੀ ਘਟਨਾ ਨੂੰ ਲੈ ਕੇ ਰਾਜ ਸਰਕਾਰ ਦੀ ਨਿੰਦਾ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਬੱਚੀਆਂ ਦੀ ਜਾਨ ਬਚਾਉਣ ਤੋਂ ਬਿਨਾਂ ਕੰਨਿਆਸ਼੍ਰੀ ਯੋਜਨਾ ਦਾ ਕੋਈ ਮਤਲਬ ਨਹੀਂ ਹੈ।

ਜਾਦਵਪੁਰ ਯੂਨੀਵਰਸਿਟੀ ਵਿੱਚ ਚੱਲ ਰਹੇ ਪ੍ਰਦਰਸ਼ਨਾਂ ਬਾਰੇ ਮਮਤਾ ਨੇ ਕਿਹਾ ਕਿ ਇਹ ਉੱਤਰ ਪ੍ਰਦੇਸ਼ ਨਹੀਂ ਹੈ। ‘ਗੋਲੀ ਮਾਰੋ’ ਵਰਗੇ ਨਾਅਰੇ ਲਾਉਣ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਦੂਜੇ ਪਾਸੇ ਕੋਲਕਾਤਾ ਨੇੜੇ ਗੈਰ-ਕਾਨੂੰਨੀ ਪਟਾਕਾ ਫੈਕਟਰੀ ‘ਚ ਧਮਾਕੇ ਦੇ ਮਾਮਲੇ ‘ਤੇ ਉਨ੍ਹਾਂ ਕਿਹਾ ਕਿ ਕੁਝ ਲੋਕ ਕੁਝ ਪੁਲਿਸ ਵਾਲਿਆਂ ਦੀ ਮਦਦ ਨਾਲ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਸ਼ਾਮਲ ਸਨ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਭਾਜਪਾ ਬੰਗਾਲ ਵਿੱਚ ਕਾਂਗਰਸ, ਸੀਪੀਆਈ (ਐਮ) ਨੂੰ ਟੀਐਮਸੀ ਖ਼ਿਲਾਫ਼ ਵਰਤਣ ਦੀ ਕੋਸ਼ਿਸ਼ ਕਰ ਰਹੀ ਹੈ। ਦੇਸ਼ ਵਿੱਚ ਫਿਰਕਿਆਂ ਦਰਮਿਆਨ ਨਫ਼ਰਤ ਫੈਲਾਉਣ ਲਈ ਪੈਸਾ ਖਰਚਿਆ ਜਾ ਰਿਹਾ ਹੈ। ਮੈਂ ਧਰਮ ਦੇ ਆਧਾਰ ‘ਤੇ ਕਿਸੇ ਵੀ ਤਰ੍ਹਾਂ ਦੀ ਦੁਸ਼ਮਣੀ ਦੇ ਖਿਲਾਫ ਹਾਂ।