ਮੈਂ ਪੰਜਾਬ ‘ਚ ਨਸ਼ਿਆਂ ਦੇ ਖਿਲਾਫ ਮੁਹਿੰਮ ‘ਚ ਹੋਵਾਂਗਾ ਸ਼ਾਮਲ, ਪੰਜਾਬ ਨੂੰ ਮਿਲ ਕੇ ਨਸ਼ਾ ਮੁਕਤ ਕਰਾਂਗੇ : ਸੋਨੂੰ ਸੂਦ

ਮੈਂ ਪੰਜਾਬ ‘ਚ ਨਸ਼ਿਆਂ ਦੇ ਖਿਲਾਫ ਮੁਹਿੰਮ ‘ਚ ਹੋਵਾਂਗਾ ਸ਼ਾਮਲ, ਪੰਜਾਬ ਨੂੰ ਮਿਲ ਕੇ ਨਸ਼ਾ ਮੁਕਤ ਕਰਾਂਗੇ : ਸੋਨੂੰ ਸੂਦ

ਸੋਨੂੰ ਸੂਦ ਨੇ ਕਿਹਾ ਕਿ ਉਹ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਸਮਰਥਨ ਕਰਦੇ ਹਨ।


ਸੋਨੂ ਸੂਦ ਨੂੰ ਦੇਸ਼ ਵਿਚ ਭਗਵਾਨ ਦਾ ਦਰਜ਼ਾ ਦਿਤਾ ਜਾਂਦਾ ਹੈ। ਪੰਜਾਬ ‘ਚ ਨਸ਼ਾ ਵਿਰੋਧੀ ਮੁਹਿੰਮ ਦੀ ਅਗਵਾਈ ਕਰ ਰਹੇ ਫਿਲਮ ਅਦਾਕਾਰ ਸੋਨੂੰ ਸੂਦ ਨੇ ਸੂਬੇ ‘ਚ ਲਗਾਤਾਰ ਵੱਧ ਰਹੇ ਨਸ਼ੇ ਦੇ ਮਾਮਲਿਆਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਆਮ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਨਸ਼ਾ ਮੁਕਤ ਮੁਹਿੰਮ ਨਾਲ ਜੁੜਨ ਦਾ ਸੱਦਾ ਦਿੱਤਾ ਹੈ।

ਮੋਗਾ ਵਿੱਚ ਜਨਮੇ ਸੋਨੂੰ ਸੂਦ ਕੋਵਿਡ ਮਹਾਂਮਾਰੀ ਦੇ ਸਮੇਂ ਵਿੱਚ ਮੁਸੀਬਤ ਵਿੱਚ ਫਸੇ ਲੋਕਾਂ ਦੀ ਮਦਦ ਕਰਨ ਲਈ ਜਾਣੇ ਜਾਂਦੇ ਹਨ। ਐਤਵਾਰ ਨੂੰ ਇਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਉਨ੍ਹਾਂ ਪੰਜਾਬ ‘ਚ ਵੱਧ ਰਹੇ ਨਸ਼ੇ ‘ਤੇ ਚਿੰਤਾ ਪ੍ਰਗਟਾਈ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਗੱਲ ਵੀ ਕਹੀ। ਇਸ ਦੇ ਲਈ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ ਦਾ ਸਮਰਥਨ ਕਰਨ ਲਈ ਕਿਹਾ ਹੈ।

ਡੀਜੀਪੀ ਗੌਰਵ ਯਾਦਵ ਨੇ ਸੋਨੂੰ ਸੂਦ ਦੀ ਇਸ ਵੀਡੀਓ ਕਲਿੱਪ ਨੂੰ ਟਵੀਟ ਕਰਕੇ ਧੰਨਵਾਦ ਕੀਤਾ ਹੈ। ਮੋਗਾ ਵਿੱਚ ਜਨਮੇ ਸੋਨੂੰ ਸੂਦ ਕੋਵਿਡ ਮਹਾਂਮਾਰੀ ਦੇ ਸਮੇਂ ਵਿੱਚ ਮੁਸੀਬਤ ਵਿੱਚ ਫਸੇ ਲੋਕਾਂ ਦੀ ਮਦਦ ਕਰਨ ਲਈ ਜਾਣੇ ਜਾਂਦੇ ਹਨ। ਐਤਵਾਰ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਉਨ੍ਹਾਂ ‘ਪੰਜਾਬ ਵਿੱਚ ਵੱਧ ਰਹੇ ਨਸ਼ਿਆਂ’ ‘ਤੇ ਚਿੰਤਾ ਪ੍ਰਗਟਾਈ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਗੱਲ ਵੀ ਕਹੀ।

ਇਸ ਦੇ ਲਈ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ ਉਹ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਸਮਰਥਨ ਕਰਨ। ਡੀਜੀਪੀ ਗੌਰਵ ਯਾਦਵ ਨੇ ਇਸ ਵੀਡੀਓ ਕਲਿੱਪ ਨੂੰ ਟਵੀਟ ਕਰਕੇ ਸੋਨੂੰ ਸੂਦ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖੁਦ ਪੰਜਾਬ ‘ਚ ਨਸ਼ਿਆਂ ਖਿਲਾਫ ਮੁਹਿੰਮ ਵਿੱਢੀ ਸੀ, ਜਿਸ ਤਹਿਤ 280 ਦੇ ਕਰੀਬ ਬੱਚਿਆਂ ਨੇ ਨਸ਼ਾ ਛੁਡਾਉਣ ਦੀ ਕੋਸ਼ਿਸ਼ ਕੀਤੀ ਸੀ। ਕਈ ਅਜਿਹੇ ਲੋਕ ਹਨ ਜੋ ਨਸ਼ੇੜੀ ਹਨ ਅਤੇ ਪ੍ਰਸ਼ਾਸਨ ਉਨ੍ਹਾਂ ਤੱਕ ਪਹੁੰਚ ਕਰਨ ਤੋਂ ਅਸਮਰੱਥ ਹੈ।

ਹੁਣ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੇ ਇੱਕ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਨਾਲ ਪੰਜਾਬ ਦੇ ਸਾਰੇ ਲੋਕਾਂ ਨੂੰ ਜੁੜਨਾ ਚਾਹੀਦਾ ਹੈ। ਸੋਨੂੰ ਸੂਦ ਨੇ ਇਹ ਵੀ ਕਿਹਾ ਕਿ ਸਾਰੇ ਮਿਲ ਕੇ ਕੰਮ ਕਰਕੇ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ। ਇਸ ਦੇ ਲਈ ਜਿਹੜੇ ਬੱਚੇ ਅਤੇ ਨੌਜਵਾਨ ਨਸ਼ੇ ਦੇ ਆਦੀ ਹੋ ਚੁੱਕੇ ਹਨ, ਉਨ੍ਹਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇ ਅਤੇ ਫਿਰ ਅਜਿਹੇ ਨੌਜਵਾਨਾਂ ਨੂੰ ਨਸ਼ੇ ਤੋਂ ਮੁਕਤ ਕਰਨ ਲਈ ਉਪਰਾਲੇ ਕੀਤੇ ਜਾਣ।