- ਪੰਜਾਬ
- No Comment
ਲੁਧਿਆਣਾ ਦੇ 2 ਅਧਿਆਪਕਾਂ ਨੂੰ ਮਿਲੇਗਾ ਨੈਸ਼ਨਲ ਐਵਾਰਡ: ਅੰਮ੍ਰਿਤਪਾਲ ਨੇ ਬਣਾਇਆ ਪੰਜਾਬ ਦਾ ਪਹਿਲਾ ਕੰਪਿਊਟਰ ਪਾਰਕ, 5 ਸਤੰਬਰ ਨੂੰ ਦਿੱਲੀ ‘ਚ ਕੀਤਾ ਜਾਵੇਗਾ ਸਨਮਾਨਿਤ
ਰਾਸ਼ਟਰੀ ਅਧਿਆਪਕ ਪੁਰਸਕਾਰ 2023 ਲਈ ਜਾਰੀ ਕੀਤੀ ਗਈ ਸੂਚੀ ਵਿੱਚ ਪੰਜਾਬ ਦੇ ਦੋ ਅਧਿਆਪਕਾਂ ਦੇ ਨਾਂ ਸ਼ਾਮਲ ਹਨ। ਇਸ ਸਾਲ ਦੇਸ਼ ਭਰ ਤੋਂ ਆਈਆਂ ਅਰਜ਼ੀਆਂ ਦੇ ਆਧਾਰ ‘ਤੇ 50 ਅਧਿਆਪਕਾਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ।
ਪੰਜਾਬ ਦੇ 2 ਅਧਿਆਪਕਾਂ ਲਈ ਇਕ ਖੁਸ਼ੀ ਦੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ 2 ਅਧਿਆਪਕਾਂ ਨੂੰ ਨੈਸ਼ਨਲ ਟੀਚਰ ਐਵਾਰਡ ਮਿਲੇਗਾ। ਰਾਸ਼ਟਰੀ ਅਧਿਆਪਕ ਪੁਰਸਕਾਰ 2023 ਲਈ ਜਾਰੀ ਕੀਤੀ ਗਈ ਸੂਚੀ ਵਿੱਚ ਪੰਜਾਬ ਦੇ ਦੋ ਅਧਿਆਪਕਾਂ ਦੇ ਨਾਂ ਸ਼ਾਮਲ ਹਨ। ਇਸ ਸਾਲ ਦੇਸ਼ ਭਰ ਤੋਂ ਆਈਆਂ ਅਰਜ਼ੀਆਂ ਦੇ ਆਧਾਰ ‘ਤੇ 50 ਅਧਿਆਪਕਾਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ।
ਇਸ ਸੂਚੀ ਵਿੱਚ ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਪਾਰ ਦੇ ਅਧਿਆਪਕ ਅੰਮ੍ਰਿਤਪਾਲ ਸਿੰਘ ਅਤੇ ਸਤਪਾਲ ਮਿੱਤਲ ਸਕੂਲ ਦੀ ਅਧਿਆਪਿਕਾ ਭੁਪਿੰਦਰ ਗੋਗੀਆ ਦੇ ਨਾਂ ਸ਼ਾਮਲ ਹਨ। ਇਨ੍ਹਾਂ ਦੋਂਵੇ ਟੀਚਰ ਨੂੰ 5 ਸਤੰਬਰ ਨੂੰ ਇਨਾਮ ਦਿੱਤੇ ਜਾਣਗੇ। 3 ਤੋਂ 6 ਸਤੰਬਰ ਤੱਕ ਹੋਟਲ ਅਸ਼ੋਕ ਨਵੀਂ ਦਿੱਲੀ ਵਿਖੇ ਅਧਿਆਪਕਾਂ ਦੇ ਠਹਿਰਣ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ।
ਜਾਣਕਾਰੀ ਅਨੁਸਾਰ ਨਿਰਧਾਰਿਤ ਯੋਗਤਾ ਪੂਰੀ ਕਰਨ ਵਾਲੇ ਪੰਜਾਬ ਭਰ ਤੋਂ 6 ਅਧਿਆਪਕਾਂ ਨੇ ਇਸ ਐਵਾਰਡ ਲਈ ਅਰਜ਼ੀਆਂ ਦਿੱਤੀਆਂ ਸਨ। ਜਦਕਿ ਦੇਸ਼ ਭਰ ਤੋਂ ਕੁੱਲ 154 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ। ਜਿਨ੍ਹਾਂ ਵਿੱਚੋਂ ਨੈਸ਼ਨਲ ਲੈਵਲ ਜੱਜਿੰਗ ਪੈਨਲ ਨੇ 100 ਅੰਕਾਂ ਦੇ ਵੱਖ-ਵੱਖ ਮਾਪਦੰਡਾਂ ਦੇ ਆਧਾਰ ‘ਤੇ 50 ਦੀ ਚੋਣ ਕੀਤੀ ਹੈ। ਇਸ ਵਾਰ ਅਧਿਆਪਕਾਂ ਦੀ ਸਿੱਖਿਆ ਖੇਤਰ ਵਿੱਚ 10 ਸਾਲ ਦੀ ਸੇਵਾ ਹੋਣੀ ਜ਼ਰੂਰੀ ਸੀ। ਇਸ ਦੇ ਨਾਲ ਹੀ ਅਧਿਆਪਕਾਂ ਨੇ ਆਪਣੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਨੂੰ 1500 ਸ਼ਬਦਾਂ ਦੀ ਐਪਲੀਕੇਸ਼ਨ ਵਿੱਚ ਬਿਆਨ ਕਰਨਾ ਸੀ।
ਅਧਿਆਪਕ ਅੰਮ੍ਰਿਤਪਾਲ ਸਿੰਘ ਪਿਛਲੇ 17 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਸੇਵਾ ਨਿਭਾਅ ਰਹੇ ਹਨ। ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਪਾਰ ਵਿਖੇ ਕੰਪਿਊਟਰ ਅਧਿਆਪਕ ਵਜੋਂ ਤਾਇਨਾਤ ਹੈ। 3 ਅਪ੍ਰੈਲ 2009 ਤੋਂ ਉਹ ਇਸ ਸਕੂਲ ਵਿੱਚ ਤਾਇਨਾਤ ਹੈ। ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਹ ਆਈ.ਸੀ.ਟੀ.ਪਰਵਾਜ਼ ਪ੍ਰੋਜੈਕਟ ਚਲਾ ਰਿਹਾ ਹੈ। ਜਿਸ ਵਿੱਚ ਮੁਲਾਂਕਣ ਸੰਦ ਰਚਨਾਵਾਂ ਤਿਆਰ ਕੀਤੀਆਂ ਜਾਂਦੀਆਂ ਹਨ। 2017 ਵਿੱਚ ਸਕੂਲ ਵਿੱਚ ਪੰਜਾਬ ਦਾ ਪਹਿਲਾ ਕੰਪਿਊਟਰ ਪਾਰਕ ਤਿਆਰ ਕੀਤਾ ਗਿਆ।
ਭੁਪਿੰਦਰ ਗੋਗੀਆ ਨੇ ਆਪਣਾ ਅਧਿਆਪਨ ਕੈਰੀਅਰ 1991 ਵਿੱਚ ਸ਼ੁਰੂ ਕੀਤਾ ਸੀ। ਸੈਕਰਡ ਹਾਰਟ ਕਾਨਵੈਂਟ ਸਕੂਲ, ਕੁੰਦਨ ਵਿਦਿਆ ਮੰਦਰ, ਗੁਰੂ ਨਾਨਕ ਇੰਜਨੀਅਰਿੰਗ ਕਾਲਜ ਅਤੇ ਖਾਲਸਾ ਕਾਲਜ ਫ਼ਾਰ ਵੂਮੈਨ, ਲੁਧਿਆਣਾ ਸਮੇਤ ਕਈ ਵੱਕਾਰੀ ਵਿਦਿਅਕ ਸੰਸਥਾਵਾਂ ਵਿੱਚ ਕੰਮ ਕਰਨ ਤੋਂ ਬਾਅਦ ਉਸਨੂੰ 1 ਅਪ੍ਰੈਲ ਨੂੰ SPMS ਦੀ ਪ੍ਰਿੰਸੀਪਲ ਨਿਯੁਕਤ ਕੀਤਾ ਗਿਆ ਸੀ। ਭੁਪਿੰਦਰ ਗੋਗੀਆ 2010 ਵਿੱਚ ਐਮਐਸਸੀ (ਅਪਲਾਈਡ ਮੈਥੇਮੈਟਿਕਸ) ਵਿੱਚ ਗੋਲਡ ਮੈਡਲ ਜੇਤੂ ਵੀ ਰਹੀ ਹੈ। ਉਸਨੇ PGDSM, B.Ed, M.Ed ਦੀ ਡਿਗਰੀ ਵੀ ਕੀਤੀ ਹੋਈ ਹੈ।