ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦਾ ਚੀਨ ‘ਤੇ ਨਿਸ਼ਾਨਾ, ਕਿਹਾ- ਚੀਨ ਨੇ ਭਾਰਤ ਨਾਲ ਰਿਸ਼ਤੇ ਖੁਦ ਵਿਗਾੜ ਦਿੱਤੇ

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦਾ ਚੀਨ ‘ਤੇ ਨਿਸ਼ਾਨਾ, ਕਿਹਾ- ਚੀਨ ਨੇ ਭਾਰਤ ਨਾਲ ਰਿਸ਼ਤੇ ਖੁਦ ਵਿਗਾੜ ਦਿੱਤੇ

ਵਿਦੇਸ਼ ਮੰਤਰੀ ਨੇ ਕਿਹਾ ਕਿ ਅੱਜ ਭਾਰਤ ਨੂੰ ਪੂਰੀ ਦੁਨੀਆ ਵਿੱਚ ਇੱਕ ਵਿਸ਼ਵ ਸ਼ਕਤੀ ਦੇ ਰੂਪ ਵਿੱਚ ਸਤਿਕਾਰਿਆ ਜਾ ਰਿਹਾ ਹੈ। ਸਾਡਾ ਸਟੈਂਡ ਬਿਲਕੁਲ ਸਪੱਸ਼ਟ ਹੈ ਕਿ ਅਸੀਂ ਕਿਸੇ ਵੀ ਕੀਮਤ ‘ਤੇ ਦੇਸ਼ ਦੀ ਪ੍ਰਭੂਸੱਤਾ ਨਾਲ ਸਮਝੌਤਾ ਨਹੀਂ ਕਰਾਂਗੇ।


ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਉਨ੍ਹਾਂ ਦੇ ਬੇਬਾਕ ਅੰਦਾਜ਼ ਲਈ ਜਾਣਿਆ ਜਾਂਦਾ ਹੈ। ਕੋਲਕਾਤਾ ‘ਚ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ‘ਤੇ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈਕਚਰ ਦਾ ਨਾਂ ਨਿਊ ਇੰਡੀਆ ਐਂਡ ਦਾ ਵਰਲਡ ਸੀ। ਇਸ ਪ੍ਰੋਗਰਾਮ ਵਿੱਚ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਮੁੱਖ ਮਹਿਮਾਨ ਵਜੋਂ ਪੁੱਜੇ ਸਨ।

ਇਸ ਦੌਰਾਨ ਉਨ੍ਹਾਂ ਨੇ ਗੁਆਂਢੀ ਦੇਸ਼ ਪਾਕਿਸਤਾਨ ਅਤੇ ਚੀਨ ਬਾਰੇ ਖੁੱਲ੍ਹ ਕੇ ਗੱਲ ਕੀਤੀ। ਇਸ ਪ੍ਰੋਗਰਾਮ ‘ਚ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਚੀਨ ਨੇ ਭਾਰਤ ਨਾਲ ਆਪਣੇ ਰਿਸ਼ਤੇ ਵਿਗਾੜ ਦਿੱਤੇ ਹਨ। ਭਾਰਤ ਹਮੇਸ਼ਾ ਆਪਣੇ ਗੁਆਂਢੀਆਂ ਨਾਲ ਚੰਗੇ ਸਬੰਧ ਚਾਹੁੰਦਾ ਹੈ। ਅਸੀਂ ਹਰ ਪੱਧਰ ‘ਤੇ ਇਸ ਦੀ ਕੋਸ਼ਿਸ਼ ਕੀਤੀ ਹੈ। ਪਰ ਚੀਨ ਭਾਰਤ ਦੀ ਪ੍ਰਭੂਸੱਤਾ ਦਾ ਸਨਮਾਨ ਨਹੀਂ ਕਰਦਾ, ਸਗੋਂ ਵਾਰ-ਵਾਰ ਇਸ ਦੀ ਉਲੰਘਣਾ ਕਰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਾੜੀ ਵਜਾਉਣ ਲਈ ਦੋਵੇਂ ਹੱਥ ਚਾਹੀਦੇ ਹਨ।

ਚੀਨ ਨੂੰ ਵਿਹਾਰਕ ਸਬੰਧਾਂ ਵਿੱਚ ਵੀ ਵਿਸ਼ਵਾਸ ਕਰਨਾ ਚਾਹੀਦਾ ਹੈ। ਚੀਨ ਨੇ ਸਰਹੱਦ ‘ਤੇ ਵੱਡੀ ਗਿਣਤੀ ‘ਚ ਫੌਜ ਤਾਇਨਾਤ ਕਰਕੇ ਸਾਡੀ ਪ੍ਰਭੂਸੱਤਾ ਨੂੰ ਚੁਣੌਤੀ ਦਿੱਤੀ ਹੈ। ਚੀਨ ਨੂੰ ਵੀ ਅਸੀਂ ਇਸਦਾ ਦਲੇਰੀ ਨਾਲ ਜਵਾਬ ਦਿਤਾ ਹੈ। ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਆਈ ਖਟਾਸ ਲਈ ਸਿਰਫ਼ ਚੀਨ ਹੀ ਜ਼ਿੰਮੇਵਾਰ ਹੈ। ਵਿਦੇਸ਼ ਮੰਤਰੀ ਨੇ ਇਸ ਦੌਰਾਨ ਇਹ ਵੀ ਕਿਹਾ ਕਿ ਪੱਛਮੀ ਤਾਕਤਾਂ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਮੂ-ਕਸ਼ਮੀਰ ਮੁੱਦੇ ‘ਚ ਦਖਲ ਦੇਣ ਦੀ ਕੋਸ਼ਿਸ਼ ਕੀਤੀ। ਸਾਬਕਾ ਅਮਰੀਕੀ ਰਾਸ਼ਟਰਪਤੀ ਕਲਿੰਟਨ ਦੇ ਕਾਰਜਕਾਲ ਦੌਰਾਨ ਅਜਿਹਾ ਖੁੱਲ੍ਹੇਆਮ ਕੀਤਾ ਗਿਆ ਸੀ, ਪਰ ਹੁਣ ਅਸੀਂ ਹਰ ਪੱਧਰ ‘ਤੇ ਆਪਣੀ ਸੁਰੱਖਿਆ ਮਜ਼ਬੂਤ ​​ਕਰ ਲਈ ਹੈ। ਵਿਦੇਸ਼ ਮੰਤਰੀ ਨੇ ਕਿਹਾ ਕਿ ਅੱਜ ਭਾਰਤ ਨੂੰ ਪੂਰੀ ਦੁਨੀਆ ਵਿੱਚ ਇੱਕ ਵਿਸ਼ਵ ਸ਼ਕਤੀ ਦੇ ਰੂਪ ਵਿੱਚ ਸਤਿਕਾਰਿਆ ਜਾ ਰਿਹਾ ਹੈ। ਸਾਡਾ ਸਟੈਂਡ ਬਿਲਕੁਲ ਸਪੱਸ਼ਟ ਹੈ ਕਿ ਅਸੀਂ ਕਿਸੇ ਵੀ ਕੀਮਤ ‘ਤੇ ਦੇਸ਼ ਦੀ ਪ੍ਰਭੂਸੱਤਾ ਨਾਲ ਸਮਝੌਤਾ ਨਹੀਂ ਕਰਾਂਗੇ।