- Uncategorized
- No Comment
ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਹੋਇਆ ਦਿਹਾਂਤ, ਨਿਮੋਨੀਆ ਕਾਰਨ ਦਿੱਲੀ ਦੇ ਏਮਜ਼ ਵਿੱਚ ਭਰਤੀ ਸਨ
ਪੀਐਮ ਮੋਦੀ ਨੇ ਕਿਹਾ ਕਿ ਉਹ ਸੀਤਾਰਾਮ ਯੇਚੁਰੀ ਦੇ ਦੇਹਾਂਤ ਤੋਂ ਬਹੁਤ ਦੁਖੀ ਹਨ। ਉਹ ਖੱਬੇ ਪੱਖੀ ਆਗੂ ਸਨ ਅਤੇ ਰਾਜਨੀਤੀ ਦੇ ਵੱਖ-ਵੱਖ ਪਹਿਲੂਆਂ ਨਾਲ ਜੁੜਨ ਦੀ ਸਮਰੱਥਾ ਰੱਖਦੇ ਸਨ। ਉਨ੍ਹਾਂ ਨੇ ਇੱਕ ਪ੍ਰਭਾਵਸ਼ਾਲੀ ਸੰਸਦ ਮੈਂਬਰ ਵਜੋਂ ਵੀ ਯੋਗਦਾਨ ਪਾਇਆ।
ਸੀਤਾਰਾਮ ਯੇਚੁਰੀ ਦੀ ਗਿਣਤੀ ਦੇਸ਼ ਦੇ ਵੱਡੇ ਨੇਤਾਵਾਂ ਵਿਚ ਕੀਤੀ ਜਾਂਦੀ ਸੀ। ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ 72 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਨੂੰ ਨਿਮੋਨੀਆ ਦੀ ਸ਼ਿਕਾਇਤ ਤੋਂ ਬਾਅਦ 19 ਅਗਸਤ ਨੂੰ ਦਿੱਲੀ ਦੇ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦਾ 25 ਦਿਨਾਂ ਤੋਂ ਇਲਾਜ ਚੱਲ ਰਿਹਾ ਸੀ। ਪਰਿਵਾਰ ਨੇ ਸੀਪੀਆਈ (ਐਮ) ਆਗੂ ਦੀ ਬੋਡੀ ਹਸਪਤਾਲ ਨੂੰ ਦਾਨ ਕਰ ਦਿੱਤੀ ਹੈ। ਉਹ ਤਿੰਨ ਵਾਰ ਪਾਰਟੀ ਦੇ ਜਨਰਲ ਸਕੱਤਰ ਰਹਿ ਚੁੱਕੇ ਸਨ।
ਇਸ ਦੇ ਨਾਲ ਹੀ ਸੀਪੀਆਈ (ਐਮ) ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ‘ਕਾਮਰੇਡ ਸੀਤਾਰਾਮ ਯੇਚੁਰੀ ਨੂੰ ਸਾਹ ਦੀ ਗੰਭੀਰ ਲਾਗ ਸੀ। ਡਾਕਟਰਾਂ ਦੀ ਟੀਮ ਉਸ ਦਾ ਇਲਾਜ ਕਰ ਰਹੀ ਸੀ। ਏਮਜ਼ ਵਿੱਚ ਦਾਖ਼ਲ ਹੋਣ ਸਮੇਂ, ਯੇਚੁਰੀ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਨੂੰ 22 ਅਗਸਤ ਨੂੰ ਉਨ੍ਹਾਂ ਦੀ ਮੌਤ ‘ਤੇ ਸ਼ਰਧਾਂਜਲੀ ਦਿੱਤੀ ਸੀ। ਉਨ੍ਹਾਂ ਨੇ 6 ਮਿੰਟ 15 ਸੈਕਿੰਡ ਦੇ ਵੀਡੀਓ ਸੰਦੇਸ਼ ‘ਚ ਕਿਹਾ ਸੀ, ‘ਇਹ ਬਹੁਤ ਮੰਦਭਾਗਾ ਹੈ ਕਿ ਮੈਨੂੰ ਬੁੱਧਦੇਵ ਦੇ ਪ੍ਰਤੀ ਆਪਣੀਆਂ ਭਾਵਨਾਵਾਂ ਜ਼ਾਹਰ ਕਰਨ ਅਤੇ ਏਮਜ਼ ਤੋਂ ਹੀ ਲਾਲ ਸਲਾਮ ਕਹਿਣਾ ਪਿਆ।’
ਪੀਐਮ ਮੋਦੀ ਨੇ ਕਿਹਾ ਕਿ ਉਹ ਸੀਤਾਰਾਮ ਯੇਚੁਰੀ ਦੇ ਦੇਹਾਂਤ ਤੋਂ ਬਹੁਤ ਦੁਖੀ ਹਨ। ਉਹ ਖੱਬੇ ਪੱਖੀ ਆਗੂ ਸਨ ਅਤੇ ਰਾਜਨੀਤੀ ਦੇ ਵੱਖ-ਵੱਖ ਪਹਿਲੂਆਂ ਨਾਲ ਜੁੜਨ ਦੀ ਸਮਰੱਥਾ ਰੱਖਦੇ ਸਨ। ਉਨ੍ਹਾਂ ਨੇ ਇੱਕ ਪ੍ਰਭਾਵਸ਼ਾਲੀ ਸੰਸਦ ਮੈਂਬਰ ਵਜੋਂ ਵੀ ਯੋਗਦਾਨ ਪਾਇਆ। ਸੋਨੀਆ ਗਾਂਧੀ ਨੇ ਕਿਹਾ ਕਿ ਮੈਂ ਸੀਤਾਰਾਮ ਯੇਚੁਰੀ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ। ਅਸੀਂ 2004-08 ਦੌਰਾਨ ਨੇੜਿਓਂ ਕੰਮ ਕੀਤਾ ਅਤੇ ਉਦੋਂ ਤੋਂ ਬਣੀ ਦੋਸਤੀ ਉਨ੍ਹਾਂ ਦੇ ਦੇਹਾਂਤ ਤੱਕ ਕਾਇਮ ਰਹੀ। ਉਹ ਸਾਰੀ ਉਮਰ ਕਮਿਊਨਿਸਟ ਰਹੇ, ਪਰ ਉਹ ਜਮਹੂਰੀ ਕਦਰਾਂ-ਕੀਮਤਾਂ ਵਿੱਚ ਵਿਸ਼ਵਾਸ ਰੱਖਦੇ ਸਨ। ਯੂ.ਪੀ.ਏ.-1 ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਸੀ ਅਤੇ ਹਾਲ ਹੀ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੌਰਾਨ ‘ਇੰਡੀਆ’ ਧੜੇ ਦੇ ਉਭਾਰ ਵਿੱਚ ਵੀ ਉਨ੍ਹਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਸੀ।