ਅਕਾਲੀ ਦਲ ਨੇ ਭਾਵੇਂ ਸਾਡੇ ਨਾਲ ਨਾਤਾ ਤੋੜ ਲਿਆ ਹੋਵੇ, ਪਰ ਐਨਡੀਏ ਕਿਸੇ ਨਾਲ ਨਾਤਾ ਨਹੀਂ ਤੋੜਦਾ : ਰਾਜਨਾਥ ਸਿੰਘ

ਅਕਾਲੀ ਦਲ ਨੇ ਭਾਵੇਂ ਸਾਡੇ ਨਾਲ ਨਾਤਾ ਤੋੜ ਲਿਆ ਹੋਵੇ, ਪਰ ਐਨਡੀਏ ਕਿਸੇ ਨਾਲ ਨਾਤਾ ਨਹੀਂ ਤੋੜਦਾ : ਰਾਜਨਾਥ ਸਿੰਘ

ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਰਾਜਨਾਥ ਸਿੰਘ ਇੱਕ ਚੰਗੇ ਇਨਸਾਨ ਅਤੇ ਸੁਲਝੇ ਹੋਏ ਸਿਆਸਤਦਾਨ ਹਨ। ਅੱਜ ਦੇ ਨੌਜਵਾਨ ਆਗੂਆਂ ਨੂੰ ਉਨ੍ਹਾਂ ਤੋਂ ਸਿੱਖਣਾ ਚਾਹੀਦਾ ਹੈ।


ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਚੰਡੀਗੜ੍ਹ ‘ਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਵੱਡਾ ਹਮਲਾ ਕੀਤਾ ਅਤੇ ਸੰਵਿਧਾਨਕ ਸੰਸਥਾਵਾਂ ਦਾ ਸਨਮਾਨ ਕਰਨ ਦੀ ਸਲਾਹ ਦਿੱਤੀ। ਕੇਂਦਰ ਦੀ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ਦੇ ਮੌਕੇ ‘ਤੇ ਚੰਡੀਗੜ੍ਹ ਆਏ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਕਾਲੀ ਦਲ ਨਾਲ ਗਠਜੋੜ ਦੀਆਂ ਸੰਭਾਵਨਾਵਾਂ ਨੂੰ ਹਵਾ ਦਿਤੀ ਹੈ।

ਰੱਖਿਆ ਮੰਤਰੀ ਨੇ ਕਿਹਾ, ”ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਦਾ ਐੱਨਡੀਏ ਨਾਲ ਰਿਸ਼ਤਾ ਟੁੱਟ ਗਿਆ ਹੈ, ਪਰ ਭਵਿੱਖ ‘ਚ ਅਕਾਲੀ ਦਲ ਨਾਲ ਹੱਥ ਮਿਲਾਉਣ ਦਾ ਰਾਹ ਖੁੱਲ੍ਹਾ ਹੈ। ਸਤੰਬਰ 2020 ‘ਚ ਬ੍ਰੇਕਅੱਪ ਤੋਂ ਬਾਅਦ ਰਾਜਨਾਥ ਸਿੰਘ ਭਾਜਪਾ ਦੇ ਪਹਿਲੇ ਸੀਨੀਅਰ ਨੇਤਾ ਹਨ, ਜੋ ਇਹ ਕਹਿ ਰਹੇ ਹਨ। ਦੋਵਾਂ ਪਾਰਟੀਆਂ ਵਿਚਾਲੇ ਅਜੇ ਵੀ ਗਠਜੋੜ ਦੀਆਂ ਸੰਭਾਵਨਾਵਾਂ ਹਨ।

ਰੱਖਿਆ ਮੰਤਰੀ ਦੇ ਬਿਆਨ ਨੇ ਇੱਕ ਵਾਰ ਫਿਰ ਅਟਕਲਾਂ ਨੂੰ ਹਵਾ ਦਿੱਤੀ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਦੋਵੇਂ ਪਾਰਟੀਆਂ ਇੱਕ ਵਾਰ ਫਿਰ ਇਕੱਠੀਆਂ ਨਜ਼ਰ ਆ ਸਕਦੀਆਂ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਰਾਜਨਾਥ ਦੇ ਇਸ ਬਿਆਨ ਨੂੰ ਸਕਾਰਾਤਮਕ ਰੂਪ ‘ਚ ਲਿਆ ਹੈ। ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਰਾਜਨਾਥ ਸਿੰਘ ਇੱਕ ਚੰਗੇ ਇਨਸਾਨ ਅਤੇ ਸੁਲਝੇ ਹੋਏ ਸਿਆਸਤਦਾਨ ਹਨ। ਅੱਜ ਦੇ ਨੌਜਵਾਨ ਆਗੂਆਂ ਨੂੰ ਉਸ ਤੋਂ ਸਿੱਖਣਾ ਚਾਹੀਦਾ ਹੈ।

ਰਾਜਨਾਥ ਸਿੰਘ ਅਤੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਚੰਗੇ ਸਬੰਧ ਸਨ, ਉਨ੍ਹਾਂ ਨੇ ਨਾ ਸਿਰਫ਼ ਬਾਦਲ ਨੂੰ ਸ਼ਰਧਾਂਜਲੀ ਦਿੱਤੀ ਸਗੋਂ ਰਿਸ਼ਤੇ ਦੀ ਮਰਿਆਦਾ ਨੂੰ ਵੀ ਕਾਇਮ ਰੱਖਿਆ। ਹਾਲਾਂਕਿ ਗਠਜੋੜ ਸਬੰਧੀ ਉਨ੍ਹਾਂ ਦੇ ਬਿਆਨ ਨੂੰ ਸਿਆਸੀ ਨਜ਼ਰੀਏ ਤੋਂ ਨਹੀਂ ਦੇਖਿਆ ਜਾਣਾ ਚਾਹੀਦਾ। ਅਹਿਮ ਪਹਿਲੂ ਇਹ ਹੈ ਕਿ ਭਾਵੇਂ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਕਾਲੀ ਦਲ ਨਾਲ ਮੁੜ ਗਠਜੋੜ ਦੀਆਂ ਸੰਭਾਵਨਾਵਾਂ ਨੂੰ ਵਾਰ-ਵਾਰ ਰੱਦ ਕਰਦੇ ਆ ਰਹੇ ਹਨ, ਪਰ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਇਨ੍ਹਾਂ ਨੂੰ ਕਦੇ ਵੀ ਰੱਦ ਨਹੀਂ ਕੀਤਾ ਹੈ।