ਅਮਰੀਕਾ ਦੇ ਸਿੱਖ ਕਾਰੋਬਾਰੀ ਦਰਸ਼ਨ ਧਾਲੀਵਾਲ ਨੇ ਕੀਤੀ ਪੀਐੱਮ ਮੋਦੀ ਦੀ ਤਾਰੀਫ਼, ਖਾਲਿਸਤਾਨ ਦੀ ਮੰਗ ਕਰਨ ਵਾਲਿਆਂ ਦੀ ਕੀਤੀ ਨਿਖੇਧੀ

ਅਮਰੀਕਾ ਦੇ ਸਿੱਖ ਕਾਰੋਬਾਰੀ ਦਰਸ਼ਨ ਧਾਲੀਵਾਲ ਨੇ ਕੀਤੀ ਪੀਐੱਮ ਮੋਦੀ ਦੀ ਤਾਰੀਫ਼, ਖਾਲਿਸਤਾਨ ਦੀ ਮੰਗ ਕਰਨ ਵਾਲਿਆਂ ਦੀ ਕੀਤੀ ਨਿਖੇਧੀ

ਦਰਸ਼ਨ ਸਿੰਘ ਧਾਲੀਵਾਲ ਨੇ ਖਾਲਿਸਤਾਨ ਦੀ ਮੰਗ ਕਰਨ ਵਾਲਿਆਂ ਦੀ ਸਖ਼ਤ ਨਿਖੇਧੀ ਕੀਤੀ। ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿੱਚ 0001 ਪ੍ਰਤੀਸ਼ਤ ਲੋਕ ਵੀ ਨਹੀਂ ਹਨ, ਜੋ ਖਾਲਿਸਤਾਨ ਦੀ ਮੰਗ ਕਰ ਰਹੇ ਹਨ।


ਪ੍ਰਧਾਨਮੰਤਰੀ ਨਰਿੰਦਰ ਮੋਦੀ ਪਿੱਛਲੇ ਦਿਨੀ ਅਮਰੀਕਾ ਦੌਰੇ ‘ਤੇ ਗਏ ਹੋਏ ਸਨ। ਅਮਰੀਕਾ ਦੇ ਪ੍ਰਸਿੱਧ ਕਾਰੋਬਾਰੀ ਦਰਸ਼ਨ ਸਿੰਘ ਧਾਲੀਵਾਲ ਨੇ ਵ੍ਹਾਈਟ ਹਾਊਸ ਵਿਖੇ ਦੁਪਹਿਰ ਦੇ ਖਾਣੇ ਦੌਰਾਨ ਅਮਰੀਕੀ ਰਾਸ਼ਟਰਪਤੀ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ ਅਤੇ ਕਿਹਾ ਸੀ ਕਿ ਬੇਰੁਜ਼ਗਾਰੀ ਵੱਲ ਜਾ ਰਹੇ ਸਾਡੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਲੋੜ ਹੈ।

ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਦੇਸ਼ ਲਈ ਕੰਮ ਕਰ ਰਹੇ ਹਨ। ਅਸੀਂ ਉਮੀਦ ਕਰਦੇ ਹਾਂ ਕਿ ਜਿੱਥੇ ਉਹ ਪਹਿਲਾਂ ਵੀ ਪੰਜਾਬ ਲਈ ਬਹੁਤ ਕੁਝ ਕਰ ਚੁੱਕੇ ਹਨ ਅਤੇ ਹੁਣ ਉਹ ਪੰਜਾਬ ਵਿੱਚ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਉਪਰਾਲੇ ਕਰਨਗੇ। ਉਨ੍ਹਾਂ ਖਾਲਿਸਤਾਨ ਦੀ ਮੰਗ ਕਰਨ ਵਾਲਿਆਂ ਦੀ ਵੀ ਸਖ਼ਤ ਨਿਖੇਧੀ ਕੀਤੀ।

ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਖਾਲਿਸਤਾਨ ਦੀ ਮੰਗ ਨਹੀਂ ਕਰ ਰਿਹਾ। ਪੰਜਾਬ ਵਿੱਚ 0001 ਪ੍ਰਤੀਸ਼ਤ ਲੋਕ ਵੀ ਨਹੀਂ ਹਨ, ਜੋ ਖਾਲਿਸਤਾਨ ਦੀ ਮੰਗ ਕਰ ਰਹੇ ਹਨ ਅਤੇ 100 ਦੇ ਕਰੀਬ ਲੋਕ ਬਾਹਰ ਵੀ ਹੋ ਸਕਦੇ ਹਨ, ਜਿਨ੍ਹਾਂ ਦਾ ਆਪਣਾ ਨਿੱਜੀ ਏਜੰਡਾ ਹੈ, ਉਹ ਖਾਲਿਸਤਾਨ ਦੀ ਮੰਗ ਕਰ ਰਹੇ ਹਨ। ਧਾਲੀਵਾਲ ਨੇ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਸੱਤਾ ਵਿਚ ਸੀ ਤਾਂ ਉਹ ਇਸ ਦੇ ਖਿਲਾਫ ਸੀ, ਜਦੋਂ ਨਰਿੰਦਰ ਮੋਦੀ ਦੀ ਸਰਕਾਰ ਬਣੀ ਸੀ ਤਾਂ ਉਹ ਵੀ ਇਸ ਦੇ ਖਿਲਾਫ ਸੀ। ਦੂਜੇ ਪਾਸੇ ਜਦੋਂ ਅਕਾਲੀ ਸੱਤਾ ਵਿਚ ਸਨ ਤਾਂ ਉਹ ਵੀ ਇਸ ਦੇ ਵਿਰੁੱਧ ਸਨ। ਦਰਸ਼ਨ ਸਿੰਘ ਅਨੁਸਾਰ ਸਾਰੀਆਂ ਸਰਕਾਰਾਂ ਇਸ ਮੰਗ ਦੇ ਵਿਰੁੱਧ ਰਹੀਆਂ ਹਨ।

ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਵਪਾਰਕ ਕਾਰੋਬਾਰ, ਕੰਮ ਅਤੇ ਉਦਯੋਗ ਬਿਲਕੁਲ ਵੀ ਨਹੀਂ ਆ ਰਹੇ, ਜਿਸ ਕਾਰਨ ਸਾਡੀ ਨੌਜਵਾਨ ਪੀੜ੍ਹੀ ਪੰਜਾਬ ਤੋਂ ਭੱਜਣ ਦੀ ਕਾਹਲੀ ਵਿੱਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਸਲ ਏਜੰਡਾ ਬੇਰੁਜ਼ਗਾਰੀ ਹੈ। ਵ੍ਹਾਈਟ ਹਾਊਸ ਵਿਖੇ ਹੋਏ ਅਧਿਕਾਰਤ ਡਿਨਰ ‘ਤੇ ਉਨ੍ਹਾਂ ਦੀ ਹਾਲ ਹੀ ਵਿਚ ਹੋਈ ਮੁਲਾਕਾਤ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ਵ ਦੇ ਨਕਸ਼ੇ ਵਿਚ ਭਾਰਤ ਦਾ ਨਾਂ ਸਥਾਪਿਤ ਕੀਤਾ ਹੈ ਅਤੇ ਸਿੱਖ ਭਾਈਚਾਰੇ ਲਈ ਬਹੁਤ ਵਧੀਆ ਕੰਮ ਕਰ ਰਹੇ ਹਨ।