ਅਰਵਿੰਦਰ ਸਿੰਘ ਲਵਲੀ ਬਣੇ ਦਿੱਲੀ ਕਾਂਗਰਸ ਦੇ ਨਵੇਂ ਪ੍ਰਧਾਨ

ਅਰਵਿੰਦਰ ਸਿੰਘ ਲਵਲੀ ਬਣੇ ਦਿੱਲੀ ਕਾਂਗਰਸ ਦੇ ਨਵੇਂ ਪ੍ਰਧਾਨ

ਅਰਵਿੰਦਰ ਸਿੰਘ ਲਵਲੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੀ ਸਰਕਾਰ ਵਿੱਚ ਮੰਤਰੀ ਦਾ ਅਹੁਦਾ ਵੀ ਸੰਭਾਲ ਚੁੱਕੇ ਹਨ। ਉਹ ਸਾਲ 2013 ਵਿੱਚ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ।

ਕਾਂਗਰਸ ਨੇ ਲੋਕਸਭਾ ਚੋਣਾਂ ਤੋਂ ਪਹਿਲਾ ਅਰਵਿੰਦਰ ਸਿੰਘ ਲਵਲੀ ਨੂੰ ਦਿੱਲੀ ਕਾਂਗਰਸ ਦਾ ਪ੍ਰਧਾਨ ਬਣਾਇਆ ਹੈ। ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਹੁਣ ਅਨਿਲ ਚੌਧਰੀ ਦੀ ਥਾਂ ਅਰਵਿੰਦਰ ਸਿੰਘ ਲਵਲੀ ਨੂੰ ਦਿੱਲੀ ਕਾਂਗਰਸ ਦੀ ਕਮਾਨ ਸੌਂਪ ਦਿੱਤੀ ਹੈ। ਕਾਂਗਰਸ ਨੇ ਵੀ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।

ਕਾਂਗਰਸ ਨੇ ਟਵੀਟ ਕਰਕੇ ਪੋਸਟ ਵਿੱਚ ਲਿਖਿਆ ਕਿ ਕਾਂਗਰਸ ਪ੍ਰਧਾਨ ਨੇ ਅਰਵਿੰਦਰ ਸਿੰਘ ਲਵਲੀ ਨੂੰ ਤੁਰੰਤ ਪ੍ਰਭਾਵ ਨਾਲ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਦੱਸ ਦੇਈਏ ਕਿ ਇਸ ਸਬੰਧ ਵਿੱਚ ਮਲਿਕਾਅਰਜੁਨ ਖੜਗੇ ਦੇ ਫੈਸਲੇ ਦੇ ਸਬੰਧ ਵਿੱਚ ਕੇਸੀ ਵੇਣੂਗੋਪਾਲ ਦੇ ਹਸਤਾਖਰਤ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਰਵਿੰਦਰ ਸਿੰਘ ਲਵਲੀ ਨੂੰ ਤੁਰੰਤ ਪ੍ਰਭਾਵ ਨਾਲ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਸਾਬਕਾ ਪ੍ਰਧਾਨ ਅਨਿਲ ਚੌਧਰੀ ਦੇ ਯਤਨਾਂ ਅਤੇ ਯੋਗਦਾਨ ਦੀ ਸ਼ਲਾਘਾ ਕਰਦੀ ਹੈ।

ਲਵਲੀ ਨੇ ਪਹਿਲੀ ਵਾਰ 1998 ਵਿੱਚ ਦਿੱਲੀ ਦੀ ਗਾਂਧੀ ਨਗਰ ਵਿਧਾਨ ਸਭਾ ਸੀਟ ਤੋਂ ਵਿਧਾਨ ਸਭਾ ਚੋਣ ਜਿੱਤੀ ਸੀ। ਇਸ ਤੋਂ ਬਾਅਦ ਉਹ ਸਾਲ 2003, 2008 ਅਤੇ 2013 ਵਿੱਚ ਵੀ ਵਿਧਾਇਕ ਰਹੇ। ਅਰਵਿੰਦ ਸਿੰਘ ਲਵਲੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੀ ਸਰਕਾਰ ਵਿੱਚ ਮੰਤਰੀ ਦਾ ਅਹੁਦਾ ਵੀ ਸੰਭਾਲ ਚੁੱਕੇ ਹਨ। ਉਹ ਸਾਲ 2013 ਵਿੱਚ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ।

ਦੱਸ ਦੇਈਏ ਕਿ ਲਵਲੀ ਦੀ ਰਾਜਨੀਤੀ ਕਾਲਜ ਤੋਂ ਸ਼ੁਰੂ ਹੋਈ ਸੀ। 1969 ਤੋਂ 1992 ਤੱਕ ਲਵਲੀ ਕਾਂਗਰਸ ਪਾਰਟੀ ਦੇ ਯੂਥ ਵਿੰਗ NNSUI ਦੇ ਕੌਮੀ ਸਕੱਤਰ ਰਹੇ। ਦੱਸ ਦੇਈਏ ਕਿ ਲਵਲੀ ਨੇ ਸਿੱਖਿਆ, ਸ਼ਹਿਰੀ ਵਿਕਾਸ ਅਤੇ ਆਵਾਜਾਈ ਮੰਤਰਾਲਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਉੱਤਰ ਪ੍ਰਦੇਸ਼ ‘ਚ ਵੀ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਸੀ। ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਕਾਫੀ ਸਰਗਰਮ ਮੋਡ ਵਿਚ ਨਜ਼ਰ ਆ ਰਹੀ ਹੈ।

ਇਸ ਦੇ ਨਾਲ ਹੀ ਪਾਰਟੀ ਨੇ ਅਜੇ ਰਾਏ ਨੂੰ ਉੱਤਰ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਹੁਣ ਦਿੱਲੀ ਵਿੱਚ ਨਵੇਂ ਪ੍ਰਧਾਨ ਦੀ ਚੋਣ ਕੀਤੀ ਗਈ ਹੈ। ਪਾਰਟੀ ਹਾਈਕਮਾਂਡ ਵੱਲੋਂ ਵੱਖ-ਵੱਖ ਸੂਬਿਆਂ ਦੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਵਿੱਚ ਪਾਰਟੀ ਸੰਗਠਨ ਵਿੱਚ ਕਈ ਅਹਿਮ ਬਦਲਾਅ ਕਰਨ ਵਿੱਚ ਲੱਗੀ ਹੋਈ ਹੈ। ਦੱਸ ਦੇਈਏ ਕਿ ਵਿਰੋਧੀ ਪਾਰਟੀਆਂ ਦੇ ਗਠਜੋੜ I.N.D.I.A. ਦੀ ਬੈਠਕ ਅੱਜ ਮੁੰਬਈ ‘ਚ ਹੋ ਰਹੀ ਹੈ।