- ਪੰਜਾਬ
- No Comment
ਅੰਮ੍ਰਿਤਸਰ ਪਹੁੰਚੇ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ, ਸ੍ਰੀ ਹਰਿਮੰਦਰ ਸਾਹਿਬ ਵਿੱਖੇ ਟੇਕਿਆ ਮੱਥਾ

ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੋਵੇਂ ਦੇਰ ਰਾਤ ਦਿੱਲੀ ਤੋਂ ਅੰਮ੍ਰਿਤਸਰ ਪਹੁੰਚੇ। ਦੋਵੇਂ ਸਵੇਰੇ ਕਰੀਬ 5 ਵਜੇ ਤੋਂ ਪਹਿਲਾਂ ਹਰਿਮੰਦਰ ਸਾਹਿਬ ਪਹੁੰਚ ਗਏ ਅਤੇ ਮੱਥਾ ਟੇਕਿਆ।
ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਉਨ੍ਹਾਂ ਦੀ ਮੰਗੇਤਰ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਮੰਗਣੀ ਤੋਂ ਬਾਅਦ ਦੋਵੇਂ ਵਿਆਹ ਦੀਆਂ ਤਿਆਰੀਆਂ ‘ਚ ਰੁੱਝੇ ਹੋਏ ਹਨ ਅਤੇ ਪਿਛਲੇ ਦਿਨੀਂ ਦੋਹਾਂ ਨੂੰ ਰਾਜਸਥਾਨ ‘ਚ ਆਪਣੇ ਵਿਆਹ ਦਾ ਸਥਾਨ ਚੁਣਦੇ ਦੇਖਿਆ ਗਿਆ ਸੀ।

ਮਿਲੀ ਜਾਣਕਾਰੀ ਦੌਰਾਨ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੋਵੇਂ ਦੇਰ ਰਾਤ ਦਿੱਲੀ ਤੋਂ ਅੰਮ੍ਰਿਤਸਰ ਪੁੱਜੇ। ਦੋਵੇਂ ਸਵੇਰੇ ਕਰੀਬ 5 ਵਜੇ ਤੋਂ ਪਹਿਲਾਂ ਹਰਿਮੰਦਰ ਸਾਹਿਬ ਪਹੁੰਚ ਗਏ। ਜਿੱਥੇ ਪਰਿਣੀਤੀ ਚੋਪੜਾ ਇੱਕ ਆਫ-ਵਾਈਟ ਕ੍ਰੀਮਿਸ਼ ਸੂਟ ਵਿੱਚ ਨਜ਼ਰ ਆਈ ਸੀ, ਉੱਥੇ ਰਾਘਵ ਇੱਕ ਕੁੜਤਾ-ਪਜਾਮਾ ਅਤੇ ਸਲੀਵਲੇਸ ਜੈਕੇਟ ਵਿੱਚ ਨਜ਼ਰ ਆ ਰਿਹਾ ਸੀ। ਦੋਵਾਂ ਨੇ ਇਸ ਦੌਰਾਨ ਮੀਡੀਆ ਤੋਂ ਦੂਰੀ ਬਣਾਈ ਰੱਖੀ। ਉਨ੍ਹਾਂ ਨੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਗੁਰੂਘਰ ਵਿਖੇ ਵੀ ਮੱਥਾ ਟੇਕਿਆ।

ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੀ ਮੰਗਣੀ 13 ਮਈ ਨੂੰ ਦਿੱਲੀ ਦੇ ਕਪੂਰਥਲਾ ਹਾਊਸ ‘ਚ ਹੋਈ ਸੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੰਗਣੀ ਲਈ ਦਿੱਲੀ ਪੁੱਜੇ ਸਨ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਆਮਦ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ। ਦੋਵੇਂ ਆਪਣੀ ਮੰਗਣੀ ਦੇ ਬਾਅਦ ਤੋਂ ਹੀ ਇੱਕ ਦੂਜੇ ਨਾਲ ਹੈਂਗਆਊਟ ਕਰਦੇ ਨਜ਼ਰ ਆ ਰਹੇ ਹਨ। ਪਿਛਲੇ ਦਿਨੀਂ ਦੋਵਾਂ ਨੂੰ ਰਾਜਸਥਾਨ ਦੇ ਉਦੈਪੁਰ ‘ਚ ਸਪਾਟ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਆਪਣੇ ਵਿਆਹ ਲਈ ਸਥਾਨ ਚੁਣਨ ਪਹੁੰਚੇ ਸਨ। ਦੋਵਾਂ ਨੇ ਡੈਸਟੀਨੇਸ਼ਨ ਵੈਡਿੰਗ ਲਈ ਪਲਾਨ ਕੀਤਾ ਹੈ। ਅਜੇ ਤੱਕ ਦੋਵਾਂ ਨੇ ਵਿਆਹ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਹੈ, ਅਜਿਹਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਵਿਆਹ ਸਤੰਬਰ ਜਾਂ ਨਵੰਬਰ ‘ਚ ਹੋ ਸਕਦਾ ਹੈ।