ਅੱਜ 12500 ਕੱਚੇ ਅਧਿਆਪਕਾਂ ਨੂੰ ਕੀਤਾ ਜਾਵੇਗਾ ਪੱਕਾ, ਸੀਐੱਮ ਭਗਵੰਤ ਮਾਨ ਦੇਣਗੇ ਨਿਯੁਕਤੀ ਪੱਤਰ, ਤਨਖਾਹ ਵੀ ਵਧੇਗੀ

ਅੱਜ 12500 ਕੱਚੇ ਅਧਿਆਪਕਾਂ ਨੂੰ ਕੀਤਾ ਜਾਵੇਗਾ ਪੱਕਾ, ਸੀਐੱਮ ਭਗਵੰਤ ਮਾਨ ਦੇਣਗੇ ਨਿਯੁਕਤੀ ਪੱਤਰ, ਤਨਖਾਹ ਵੀ ਵਧੇਗੀ

ਪੰਜਾਬ ਵਿੱਚ ਕਰੀਬ 10 ਸਾਲਾਂ ਤੋਂ ਨੌਕਰੀ ਵਿੱਚ ਪੱਕੇ ਹੋਣ ਲਈ ਸੰਘਰਸ਼ ਕਰ ਰਹੇ 12500 ਕੱਚੇ ਅਧਿਆਪਕਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਜਾਣਗੇ।


ਪੰਜਾਬ ਦੇ ਸੀਐੱਮ ਭਗਵੰਤ ਮਾਨ ਅਧਿਆਪਕਾਂ ਨੂੰ ਅੱਜ ਤੋਹਫ਼ਾ ਦੇਣ ਜਾ ਰਹੇ ਹਨ। ਪੰਜਾਬ ਵਿੱਚ ਕਰੀਬ 10 ਸਾਲਾਂ ਤੋਂ ਨੌਕਰੀ ਵਿੱਚ ਪੱਕੇ ਹੋਣ ਲਈ ਸੰਘਰਸ਼ ਕਰ ਰਹੇ 12500 ਕੱਚੇ ਅਧਿਆਪਕਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਹੁਣ ਉਨ੍ਹਾਂ ਨੂੰ 22500 ਰੁਪਏ ਪ੍ਰਤੀ ਮਹੀਨਾ ਤਨਖਾਹ ਵੀ ਮਿਲੇਗੀ। ਸਰਕਾਰ ਉਨ੍ਹਾਂ ਲਈ ਤਰੱਕੀ ਲਈ ਨੀਤੀ ਵੀ ਬਣਾਏਗੀ।

ਨਿਯੁਕਤੀ ਪੱਤਰ ਵੰਡਣ ਦਾ ਮੁੱਖ ਪ੍ਰੋਗਰਾਮ ਸੈਕਟਰ-18 ਸਥਿਤ ਟੈਗੋਰ ਥੀਏਟਰ ਵਿਖੇ ਕਰਵਾਇਆ ਜਾਵੇਗਾ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮਹਿਮਾਨ ਵਜੋਂ ਭਗਵੰਤ ਸਿੰਘ ਮਾਨ ਸ਼ਾਮਲ ਹੋਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਦਿਨ ਇਤਿਹਾਸਕ ਹੈ। ਸਰਕਾਰ ਆਪਣੀ ਇੱਕ ਹੋਰ ਗਰੰਟੀ ਪੂਰੀ ਕਰੇਗੀ। ਰੈਗੂਲਰ ਕੀਤੇ ਅਧਿਆਪਕਾਂ ਵਿੱਚ ਸਿੱਖਿਆ ਪ੍ਰਦਾਤਾ, IEEGS, STR, AIE, ਅਤੇ ਵਿਸ਼ੇਸ਼ ਸੰਮਲਿਤ ਅਧਿਆਪਕ ਸ਼ਾਮਲ ਹੋਣਗੇ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਸਮਾਗਮ ਚੰਡੀਗੜ੍ਹ ਵਿੱਚ ਹੋਵੇਗਾ। ਇਸ ਮੌਕੇ ਸੂਬੇ ਭਰ ਦੇ ਸਕੂਲਾਂ ਵਿੱਚ ਸਮਾਗਮ ਵੀ ਕਰਵਾਏ ਜਾਣਗੇ। ਅਧਿਆਪਕਾਂ ਵੱਲੋਂ ਦਹਾਕਿਆਂ ਤੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਨ ਲਈ ਹਰੇਕ ਸਕੂਲ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ, ਜਿਸ ਵਿੱਚ ਪ੍ਰਿੰਸੀਪਲ, ਸਕੂਲ ਕਮੇਟੀਆਂ ਦੇ ਮੈਂਬਰ, ਪੰਚਾਇਤਾਂ ਅਤੇ ਸ਼ਹਿਰੀ ਸੰਸਥਾਵਾਂ ਦੇ ਨੁਮਾਇੰਦੇ, ਸਿੱਖਿਆ ਅਧਿਕਾਰੀ ਅਤੇ ਵਿਧਾਇਕ ਸ਼ਾਮਲ ਹੋਣਗੇ। ਉਨ੍ਹਾਂ ਨੇ ਪੱਕੇ ਹੋਣ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਇਹ ਅਧਿਆਪਕ ਪੰਜਾਬ ਸਿੱਖਿਆ ਵਿਭਾਗ ਵਿੱਚ ਲੰਮੇ ਸਮੇਂ ਤੋਂ ਘੱਟ ਤਨਖਾਹਾਂ ’ਤੇ ਕੰਮ ਕਰ ਰਹੇ ਸਨ। ਹੁਣ ਉਨ੍ਹਾਂ ਦੀਆਂ ਸੇਵਾਵਾਂ ਨਿਯਮਤ ਹੋਣ ਤੋਂ ਬਾਅਦ ਉਨ੍ਹਾਂ ਦੀ ਤਨਖਾਹ ਵਿੱਚ ਵੀ ਵਾਧਾ ਹੋਵੇਗਾ।