- ਪੰਜਾਬ
- No Comment
ਆਮ ਆਦਮੀ ਪਾਰਟੀ ਸਰਕਾਰ ਦੀ ਲਾਪਰਵਾਹੀ ਨੇ ਵਧਾਈ ਕੁਦਰਤੀ ਆਫ਼ਤ : ਸੁਨੀਲ ਜਾਖੜ

ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਦੀ 3 ਕਰੋੜ ਪੰਜਾਬੀਆਂ ਪ੍ਰਤੀ ਵੀ ਜ਼ਿੰਮੇਵਾਰੀ ਬਣਦੀ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਮੁੱਖ ਮੰਤਰੀ ਬਣਾਇਆ ਹੈ। ਪਰ ਅਫਸੋਸ ਦੀ ਗੱਲ ਹੈ ਕਿ ਭਗਵੰਤ ਮਾਨ ਆਪਣੀ ਜਿੰਮੇਵਾਰੀ ਨੂੰ ਭੁੱਲ ਗਏ ਹਨ।
ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਵਿਚ ਮੀਂਹ ਕਾਰਨ ਹੋਏ ਨੁਕਸਾਨ ਨੂੰ ਲੈ ਕੇ ਆਮ ਆਦਮੀ ਪਾਰਟੀ ‘ਤੇ ਹਮਲਾ ਬੋਲਿਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਦੋਸ਼ ਲਾਇਆ ਹੈ ਕਿ ਇਸਦੀ ਲਾਪਰਵਾਹੀ ਨੇ ਭਾਰੀ ਮੀਂਹ ਦੀ ਕੁਦਰਤੀ ਆਫ਼ਤ ਨੂੰ ਹੋਰ ਵਧਾ ਦਿੱਤਾ ਹੈ। ਇਹ ਭਗਵੰਤ ਮਾਨ ਸਰਕਾਰ ਦੀ ਘੋਰ ਅਣਗਹਿਲੀ ਅਤੇ ਅਯੋਗਤਾ ਸੀ, ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਜਾਨੀ-ਮਾਲੀ ਨੁਕਸਾਨ ਝੱਲਣਾ ਪਿਆ।
ਸੁਨੀਲ ਜਾਖੜ ਨੇ ਕਿਹਾ ਕਿ ਮੌਸਮ ਵਿਭਾਗ ਪੰਜਾਬ ‘ਚ ਭਾਰੀ ਬਾਰਿਸ਼ ਲਈ ਕਦੇ ਓਰੇਂਜ, ਕਦੇ ਯੇਲੋ ਅਤੇ ਅੰਤ ‘ਚ ਰੈੱਡ ਅਲਰਟ ਜਾਰੀ ਕਰਦਾ ਰਿਹਾ , ਪਰ ਮੁੱਖ ਮੰਤਰੀ ਨੇ ਇਸ ਵੱਲ ਅੱਖਾਂ ਮੀਚ ਲਈਆਂ। ਸੁਨੀਲ ਜਾਖੜ ਨੇ ਕਿਹਾ ਕਿ ਅਲਰਟ ਦੇ ਬਾਵਜੂਦ ਮੁੱਖ ਮੰਤਰੀ ਨੇ ਕੋਈ ਅਗਾਊਂ ਪ੍ਰਬੰਧ ਕਰਨ ਲਈ ਮੀਟਿੰਗ ਤੱਕ ਨਹੀਂ ਬੁਲਾਈ। ਪੰਜਾਬ ਭਾਜਪਾ ਦੇ ਮੁਖੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਸਕੱਤਰ ਨੇ ਵੀ ਪੰਜਾਬ ਦੇ ਡੁੱਬ ਜਾਣ ਤੋਂ ਬਾਅਦ ਉੱਚ ਪੱਧਰੀ ਮੀਟਿੰਗ ਬੁਲਾਈ ਸੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ 3 ਕਰੋੜ ਪੰਜਾਬੀਆਂ ਪ੍ਰਤੀ ਵੀ ਜ਼ਿੰਮੇਵਾਰੀ ਬਣਦੀ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਮੁੱਖ ਮੰਤਰੀ ਬਣਾਇਆ ਹੈ। ਪਰ ਅਫਸੋਸ ਦੀ ਗੱਲ ਹੈ ਕਿ ਭਗਵੰਤ ਮਾਨ ਆਪਣੀ ਜਿੰਮੇਵਾਰੀ ਨੂੰ ਭੁੱਲ ਗਏ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ‘ਚ ਲੋਕ ਦੁਖੀ ਹਨ, ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ, ਡੇਰਾਬੱਸੀ ਦੇ ਆਲੇ-ਦੁਆਲੇ ਪਾਣੀ ‘ਚ ਫਸੇ ਲੋਕਾਂ ਨੂੰ ਮਿਲਣ ਦੀ ਬਜਾਏ ਪੰਚਕੂਲਾ ‘ਚ ਆਪਣੀ ਪਾਰਟੀ ਦੇ ਪ੍ਰੋਗਰਾਮ ‘ਚ ਜਾਣ ਨੂੰ ਤਰਜੀਹ ਦਿੱਤੀ। ਉਹ ਹਰਿਆਣਾ ਵਿੱਚ ਵੋਟਾਂ ਮੰਗਣ ਦੇ ਕੰਮ ਵਿੱਚ ਲੱਗੇ ਹੋਏ ਸਨ।
ਜਾਖੜ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੂਬੇ ਦੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਖਰਾਬ ਹੋਈਆਂ ਫਸਲਾਂ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਇਸ ਸਮੇਂ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਗਿਰਦਾਵਰੀ ਦਾ ਇੰਤਜ਼ਾਰ ਨਾ ਕਰਾਇਆ ਜਾਵੇ। ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਹੋ ਰਹੀ ਬਾਰਿਸ਼ ਨੇ ਹੰਗਾਮਾ ਮਚਾ ਦਿੱਤਾ ਹੈ। ਬੁੱਧਵਾਰ ਨੂੰ ਜਿੱਥੇ ਧੁੱਪ ਕਾਰਨ ਕੁਝ ਰਾਹਤ ਮਿਲੀ, ਉੱਥੇ ਹੀ ਰਾਹਤ ਕਾਰਜਾਂ ਨੇ ਵੀ ਤੇਜ਼ੀ ਫੜ ਲਈ ਹੈ। ਹਾਲਾਂਕਿ ਵਿਰੋਧੀ ਪਾਰਟੀਆਂ ਪੰਜਾਬ ਦੇ ਮੌਜੂਦਾ ਹਾਲਾਤ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੀਆਂ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਅਲਰਟ ਦੇ ਬਾਵਜੂਦ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ।