ਔਖੇ ਵੇਲੇ ਲੋਕਾਂ ਦੀ ਮਦਦ ਕਰਨਾ ਸਰਕਾਰ ਦਾ ਫਰਜ਼, ਨੁਕਸਾਨ ਦੇ ਇੱਕ-ਇੱਕ ਪੈਸੇ ਦੀ ਭਰਪਾਈ ਕੀਤੀ ਜਾਵੇਗੀ : ਭਗਵੰਤ ਮਾਨ

ਔਖੇ ਵੇਲੇ ਲੋਕਾਂ ਦੀ ਮਦਦ ਕਰਨਾ ਸਰਕਾਰ ਦਾ ਫਰਜ਼, ਨੁਕਸਾਨ ਦੇ ਇੱਕ-ਇੱਕ ਪੈਸੇ ਦੀ ਭਰਪਾਈ ਕੀਤੀ ਜਾਵੇਗੀ : ਭਗਵੰਤ ਮਾਨ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬੇ ਦੇ ਦੂਰ-ਦਰਾਜ ਦੇ ਇਲਾਕਿਆਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ। ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਨੂੰ ਰਾਹਤ ਦੇਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।


ਸੀਐੱਮ ਭਗਵੰਤ ਮਾਨ ਨੇ ਪੰਜਾਬ ਵਿਚ ਮੀਂਹ ਨਾਲ ਹੋ ਰਹੇ ਨੁਕਸਾਨ ‘ਤੇ ਪੂਰੀ ਨਜ਼ਰ ਰੱਖੀ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਮੀਂਹ ਨਾਲ ਪ੍ਰਭਾਵਿਤ ਲੋਕਾਂ ਨੂੰ ਹੋਏ ਨੁਕਸਾਨ ਦੇ ਹਰ ਇੱਕ ਪੈਸਾ ਦਾ ਮੁਆਵਜ਼ਾ ਦਿੱਤਾ ਜਾਵੇਗਾ। ਬੁੱਧਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਭਰ ਤੋਂ ਲਗਾਤਾਰ ਰਿਪੋਰਟਾਂ ਵੀ ਲੈ ਰਹੇ ਹਨ। ਰਾਜ ਭਰ ਵਿੱਚ ਜ਼ਿਲ੍ਹਿਆਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਅਤੇ ਪਾਣੀ ਦੇ ਪੱਧਰ ’ਤੇ ਨਜ਼ਰ ਰੱਖੀ ਜਾ ਰਹੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ ਅਤੇ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਦੂਰ-ਦਰਾਜ ਦੇ ਇਲਾਕਿਆਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ। ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਨੂੰ ਰਾਹਤ ਦੇਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਿਹਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਜਲਦ ਹੀ ਸੂਬੇ ਵਿੱਚ ਸਥਿਤੀ ਸੁਧਰ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਪਹਿਲਾਂ ਹੀ ਆਪੋ-ਆਪਣੇ ਕਾਰਜ ਖੇਤਰਾਂ ਵਿੱਚ ਤਾਇਨਾਤ ਹਨ ਅਤੇ ਇਸ ਸੰਕਟ ਦੀ ਘੜੀ ਵਿੱਚ ਲੋੜਵੰਦਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਪਾਣੀ ਦੇ ਪੱਧਰ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਪੁਖਤਾ ਮਸ਼ੀਨਰੀ ਦੇ ਪ੍ਰਬੰਧ ਕੀਤੇ ਗਏ ਹਨ।

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ। ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਹਾਇਤਾ ਅਤੇ ਰਾਹਤ ਪ੍ਰਦਾਨ ਕਰਨ ਲਈ ਪਹਿਲਾਂ ਹੀ 33.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ ਅਤੇ ਅੱਜ 71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਜਾਵੇਗੀ। ਇਸ ਨਾਲ ਡਿਪਟੀ ਕਮਿਸ਼ਨਰ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਖਰਚ ਕਰ ਸਕਣਗੇ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਏ ਮਾਲੀ ਨੁਕਸਾਨ ਸਬੰਧੀ ਪੰਜਾਬ ਸਰਕਾਰ ਦੀ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ ਅਤੇ ਮ੍ਰਿਤਕ ਪਰਿਵਾਰਾਂ ਦੇ ਵਾਰਸਾਂ ਨੂੰ ਵਿਭਾਗ ਵੱਲੋਂ 4 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਵੇਗੀ।