ਕੇਦਾਰਨਾਥ ਮੰਦਰ ‘ਚ ਮੋਬਾਈਲ ਫ਼ੋਨ ਬੈਨ, ਰੀਲਾਂ ਬਣਾਉਣ ਅਤੇ ਫੋਟੋਆਂ ਖਿੱਚਣ ‘ਤੇ ਵੀ ਲਗੀ ਪਾਬੰਦੀ

ਕੇਦਾਰਨਾਥ ਮੰਦਰ ‘ਚ ਮੋਬਾਈਲ ਫ਼ੋਨ ਬੈਨ, ਰੀਲਾਂ ਬਣਾਉਣ ਅਤੇ ਫੋਟੋਆਂ ਖਿੱਚਣ ‘ਤੇ ਵੀ ਲਗੀ ਪਾਬੰਦੀ

ਕੁੱਝ ਦਿਨ ਪਹਿਲਾਂ ਇੱਕ ਮਹਿਲਾ ਬਲਾਗਰ ਨੇ ਮੰਦਰ ਦੇ ਸਾਹਮਣੇ ਆਪਣੇ ਬੁਆਏਫ੍ਰੈਂਡ ਨੂੰ ਪ੍ਰਪੋਜ਼ ਕੀਤਾ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਮੰਦਰ ਪ੍ਰਸ਼ਾਸਨ ਨੇ ਆਪਣੀ ਨਾਰਾਜ਼ਗੀ ਜਤਾਈ ਸੀ।


ਕੇਦਾਰਨਾਥ ਮੰਦਰ ‘ਚ ਮੋਬਾਈਲ ਫ਼ੋਨ ਲੈ ਕੇ ਜਾਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇੰਨਾ ਹੀ ਨਹੀਂ, ਹੁਣ ਸ਼ਰਧਾਲੂ ਮੰਦਰ ਪਰਿਸਰ ‘ਚ ਫੋਟੋ ਨਹੀਂ ਖਿੱਚ ਸਕਦੇ ਅਤੇ ਵੀਡੀਓ ਨਹੀਂ ਬਣਾ ਸਕਣਗੇ। ਇਹ ਫੈਸਲਾ ਬਦਰੀ-ਕੇਦਾਰਨਾਥ ਮੰਦਰ ਕਮੇਟੀ (ਬੀਕੇਟੀਸੀ) ਨੇ ਲਿਆ ਹੈ। ਕੁਝ ਦਿਨ ਪਹਿਲਾਂ ਇੱਕ ਮਹਿਲਾ ਬਲਾਗਰ ਨੇ ਮੰਦਰ ਦੇ ਸਾਹਮਣੇ ਆਪਣੇ ਬੁਆਏਫ੍ਰੈਂਡ ਨੂੰ ਪ੍ਰਪੋਜ਼ ਕੀਤਾ ਸੀ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਮੰਦਰ ਪ੍ਰਸ਼ਾਸਨ ਨੇ ਆਪਣੀ ਨਾਰਾਜ਼ਗੀ ਜਤਾਈ ਸੀ। ਇਸ ਸਬੰਧੀ ਮੰਦਰ ਕਮੇਟੀ ਨੇ ਇਹ ਫੈਸਲਾ ਲਿਆ ਹੈ। ਸ਼ਰਧਾਲੂਆਂ ਨੂੰ ਵੀ ਸਲੀਕੇ ਵਾਲੇ ਕੱਪੜੇ ਪਾ ਕੇ ਮੰਦਰ ਆਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਮੰਦਰ ਦੇ ਪਰਿਸਰ ਵਿੱਚ ਟੈਂਟ ਜਾਂ ਡੇਰੇ ਨਾ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੰਦਰ ਪਰਿਸਰ ‘ਚ ਵੱਖ-ਵੱਖ ਥਾਵਾਂ ‘ਤੇ ਬੋਰਡ ਲਗਾਏ ਗਏ ਹਨ, ਜਿਨ੍ਹਾਂ ‘ਤੇ ਲਿਖਿਆ ਹੈ ਕਿ ਮੋਬਾਇਲ ਫੋਨ ਲੈ ਕੇ ਮੰਦਰ ਪਰਿਸਰ ‘ਚ ਨਾ ਵੜੋ। ਇੱਥੇ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ‘ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਤੁਸੀਂ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋ। ਹਾਲ ਹੀ ‘ਚ ਮੰਦਰ ਦੇ ਪਾਵਨ ਅਸਥਾਨ ‘ਤੇ ਜਾਣ ਤੋਂ ਪਹਿਲਾਂ ਹੀ ਸ਼ਰਧਾਲੂਆਂ ਦੇ ਮੋਬਾਇਲ ਫੋਨ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ, ਪਰ ਹੁਣ ਪੂਰੇ ਮੰਦਰ ਦੇ ਪਰਿਸਰ ‘ਚ ਹੀ ਮੋਬਾਇਲਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਬੀਕੇਟੀਸੀ ਦੇ ਪ੍ਰਧਾਨ ਅਜੇਂਦਰ ਅਜੈ ਨੇ ਕਿਹਾ ਕਿ ਇਹ ਇੱਕ ਧਾਰਮਿਕ ਸਥਾਨ ਹੈ, ਜਿੱਥੇ ਲੋਕ ਬੜੀ ਸ਼ਰਧਾ ਨਾਲ ਆਉਂਦੇ ਹਨ। ਭਗਤਾਂ ਨੂੰ ਉਸ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਦਰੀਨਾਥ ਧਾਮ ਤੋਂ ਅਜੇ ਤੱਕ ਕੋਈ ਸ਼ਿਕਾਇਤ ਨਹੀਂ ਆਈ ਹੈ, ਪਰ ਅਜਿਹੇ ਬੋਰਡ ਉਥੇ ਵੀ ਲਗਾਏ ਜਾਣਗੇ। ਗੁਜਰਾਤ ਦੇ ਦਵਾਰਕਾਧੀਸ਼ ਮੰਦਰ ‘ਚ ਸ਼ਰਧਾਲੂਆਂ ਲਈ ਡਰੈੱਸ ਕੋਡ ਲਾਗੂ ਕਰ ਦਿੱਤਾ ਗਿਆ ਹੈ। ਮੰਦਰ ਦੇ ਬਾਹਰ ਬੈਨਰ ਲਗਾਏ ਗਏ ਹਨ। ਜਿਸ ਵਿੱਚ ਸ਼ਰਧਾਲੂਆਂ ਨੂੰ ਭਾਰਤੀ ਸੰਸਕ੍ਰਿਤੀ ਅਨੁਸਾਰ ਪਹਿਰਾਵਾ ਪਹਿਨਣ ਅਤੇ ਮੰਦਰ ਵਿੱਚ ਮਰਿਆਦਾ ਕਾਇਮ ਰੱਖਣ ਦੀ ਅਪੀਲ ਕੀਤੀ ਗਈ ਹੈ। ਮੰਦਰ ਪ੍ਰਸ਼ਾਸਨ ਨੇ ਲੋਕਾਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਇਹ ਫੈਸਲਾ ਲਿਆ ਹੈ।