ਕੱਟੜਪੰਥੀ ਹਰਦੀਪ ਨਿੱਝਰ ਦੀ ਕੈਨੇਡਾ ਦੇ ਸਰੀ ‘ਚ ਦੋ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਕੀਤੀ ਹੱਤਿਆ

ਕੱਟੜਪੰਥੀ ਹਰਦੀਪ ਨਿੱਝਰ ਦੀ ਕੈਨੇਡਾ ਦੇ ਸਰੀ ‘ਚ ਦੋ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਕੀਤੀ ਹੱਤਿਆ

ਕੈਨੇਡਾ ਸਥਿਤ ਪ੍ਰਮੁੱਖ SFJ ਆਗੂ ਅਤੇ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿੱਚ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਹ ਇਸ ਗੁਰਦੁਆਰੇ ਦਾ ਪ੍ਰਧਾਨ ਅਤੇ ਕੈਨੇਡਾ ਵਿੱਚ ਸਿੱਖਸ ਫਾਰ ਜਸਟਿਸ (SFJ) ਦਾ ਇੱਕ ਪ੍ਰਮੁੱਖ ਚਿਹਰਾ ਸੀ। ਨੈਸ਼ਨਲ ਇਨਵੈਸਟੀਗੇਟਿੰਗ ਏਜੰਸੀ (ਐਨ.ਆਈ.ਏ.) ਨੇ ਨਿੱਝਰ ਉੱਤੇ ਪਿਛਲੇ ਸਾਲ 2022 ਵਿਚ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। ਪੰਜਾਬ ਪੁਲਿਸ ਨੇ ਉਸ ਦੀ ਹਵਾਲਗੀ ਦੀ ਮੰਗ ਕੀਤੀ ਸੀ ਕਿਉਂਕਿ ਉਹ ਸੂਬੇ ਵਿੱਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ। ਹਰਦੀਪ ‘ਤੇ ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਪਿੱਛੇ ਹੱਥ ਸੰਬੰਧੀ ਵੀ ਸ਼ੱਕ ਸੀ।