- ਅੰਤਰਰਾਸ਼ਟਰੀ
- No Comment
ਖਾਲਿਸਤਾਨੀਆਂ ਨੇ ਅਮਰੀਕਾ ‘ਚ ਭਾਰਤੀ ਦੂਤਾਵਾਸ ਨੂੰ ਲਗਾਈ ਅੱਗ, ਅਮਰੀਕਾ ਨੇ ਕੀਤੀ ਨਿੰਦਾ
![ਖਾਲਿਸਤਾਨੀਆਂ ਨੇ ਅਮਰੀਕਾ ‘ਚ ਭਾਰਤੀ ਦੂਤਾਵਾਸ ਨੂੰ ਲਗਾਈ ਅੱਗ, ਅਮਰੀਕਾ ਨੇ ਕੀਤੀ ਨਿੰਦਾ](https://dailypunjabpost.com/wp-content/uploads/2023/07/1688442718487_indian_embassy_in_usa_attacked.webp)
ਕੈਨੇਡਾ ‘ਚ ਭਾਰਤ ਦੇ ਮੋਸਟ ਵਾਂਟੇਡ ਖਾਲਿਸਤਾਨੀ ਅੱਤਵਾਦੀ ਹਰਦੀਪ ਨਿੱਝਰ ਦੇ ਕਤਲ ਤੋਂ ਬਾਅਦ ਖਾਲਿਸਤਾਨੀ ਸਮਰਥਕ ਭੜਕ ਗਏ ਹਨ। ਕੈਨੇਡਾ ਦੇ ਟੋਰਾਂਟੋ ‘ਚ ਕਈ ਥਾਵਾਂ ‘ਤੇ ਖਾਲਿਸਤਾਨੀ ਸਮਰਥਕਾਂ ਨੇ ‘ਕਿਲ ਇੰਡੀਆ’ ਨਾਂ ਦੇ ਪੋਸਟਰ ਚਿਪਕਾਉਣੇ ਸ਼ੁਰੂ ਕਰ ਦਿੱਤੇ ਹਨ।
ਖਾਲਿਸਤਾਨੀ ਸਮਰਥਕਾਂ ਨੇ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਭਾਰਤੀ ਦੂਤਾਵਾਸ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਸਿੱਖ ਫਾਰ ਜਸਟਿਸ (SFJ) ਦੇ ਮੁੱਖ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ 30 ਜੂਨ ਨੂੰ ਕਿਹਾ ਸੀ ਕਿ 8 ਜੁਲਾਈ ਤੋਂ ਭਾਰਤੀ ਦੂਤਾਵਾਸਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਘਟਨਾ ਨੂੰ ਇਸਦੇ ਐਲਾਨ ਦੇ ਅਗਲੇ ਹੀ ਦਿਨ ਭਾਵ 1 ਜੁਲਾਈ ਦੀ ਰਾਤ ਨੂੰ ਅੰਜਾਮ ਦਿੱਤੀ ਗਈ ਸੀ । ਇਹ ਘਟਨਾ ਸ਼ਨੀਵਾਰ ਨੂੰ ਹੋਈ ਸੀ , ਪਰ ਅਮਰੀਕੀ ਸਰਕਾਰ ਦੇ ਬੁਲਾਰੇ ਮੈਥਿਊ ਮਿਲਰ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।
![](https://dailypunjabpost.com/wp-content/uploads/2023/07/2023_7image_09_20_233571671amarica.jpg)
ਫਿਲਹਾਲ ਮਾਮਲੇ ਦੀ ਜਾਂਚ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫਬੀਆਈ) ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਵਿੱਚ ਦੂਤਾਵਾਸ ਨੂੰ ਜ਼ਿਆਦਾ ਨੁਕਸਾਨ ਨਹੀਂ ਹੋਇਆ। ਪੰਜ ਮਹੀਨਿਆਂ ਵਿੱਚ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਖਾਲਿਸਤਾਨ ਸਮਰਥਕਾਂ ਨੇ ਅੰਮ੍ਰਿਤਪਾਲ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਾਰਚ ਵਿੱਚ ਇਸ ਦੂਤਘਰ ਦਾ ਘਿਰਾਓ ਕੀਤਾ ਸੀ। ਖਾਲਿਸਤਾਨੀ ਸਮਰਥਕਾਂ ਨੇ ਇਸ ਘਟਨਾ ਦੀ ਵੀਡੀਓ ਵੀ ਜਾਰੀ ਕੀਤੀ ਸੀ। ਇਸ ‘ਚ ਅਮਰੀਕਾ ਦੇ ਸੈਨ ਫਰਾਂਸਿਸਕੋ ਸਥਿਤ ਭਾਰਤੀ ਦੂਤਾਵਾਸ ਨੂੰ ਨਿਸ਼ਾਨਾ ਬਣਾਇਆ ਗਿਆ ਸੀ।
ਵੀਡੀਓ ਵਿੱਚ ਇਸਨੂੰ ਪਿਛਲੇ ਮਹੀਨੇ ਕੈਨੇਡਾ ਵਿੱਚ ਮਾਰੇ ਗਏ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਬਦਲਾ ਦੱਸਿਆ ਗਿਆ ਹੈ। ਵੀਡੀਓ ਵਿੱਚ ਖਾਲਿਸਤਾਨ ਸਮਰਥਕਾਂ ਨੇ ਕਿਹਾ ਕਿ ਹਿੰਸਾ ਹਿੰਸਾ ਨੂੰ ਜਨਮ ਦਿੰਦੀ ਹੈ। ਪਿਛਲੇ ਦਿਨੀਂ ਅੱਤਵਾਦੀ ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ 8 ਜੁਲਾਈ ਨੂੰ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਇੰਗਲੈਂਡ ਅਤੇ ਯੂਰਪੀ ਦੇਸ਼ਾਂ ਵਿੱਚ ਭਾਰਤੀ ਦੂਤਾਵਾਸਾਂ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ। ਇੰਨਾ ਹੀ ਨਹੀਂ ਪੰਨੂ ਨੇ ਇਨ੍ਹਾਂ ਰੈਲੀਆਂ ਨੂੰ ‘ਕਿੱਲ ਇੰਡੀਆ’ ਦਾ ਨਾਂ ਦਿੱਤਾ ਗਿਆ ਹੈ। ਜਿਸ ਵਿੱਚ 21-21 ਸਿੱਖਾਂ ਦਾ ਜਥਾ ਭਾਰਤੀ ਦੂਤਾਵਾਸਾਂ ਦੇ ਬਾਹਰ ਪ੍ਰਦਰਸ਼ਨ ਕਰੇਗਾ ਅਤੇ ਤਿਰੰਗੇ ਦਾ ਅਪਮਾਨ ਕਰਨ ਦੀ ਗੱਲ ਵੀ ਕਹੀ ਗਈ ਹੈ।
![](https://dailypunjabpost.com/wp-content/uploads/2023/07/navjivanindia_2023-07_fedf2a17-4341-46ed-8967-277a51e4d35b_America-1024x576.webp)
ਪੰਨੂ ਦੀ ਧਮਕੀ ਅਤੇ ਇਸ ਘਟਨਾ ਤੋਂ ਬਾਅਦ ਭਾਰਤੀ ਜਾਂਚ ਏਜੰਸੀਆਂ ਚੌਕਸ ਹੋ ਗਈਆਂ ਹਨ। ਇਸ ਦੇ ਨਾਲ ਹੀ ਨਿੱਝਰ ਦੇ ਕਤਲ ਤੋਂ ਬਾਅਦ ਅੱਤਵਾਦੀ ਪੰਨੂ ਵੀ ਅੰਡਰਗਰਾਉਂਡ ਚੱਲ ਰਿਹਾ ਹੈ। ਜਾਂਚ ਏਜੰਸੀਆਂ ਉਸ ਦੀ ਲੋਕੇਸ਼ਨ ਟਰੇਸ ਕਰਨ ਵਿੱਚ ਜੁਟੀਆਂ ਹੋਈਆਂ ਹਨ। ਕੈਨੇਡਾ ‘ਚ ਭਾਰਤ ਦੇ ਮੋਸਟ ਵਾਂਟੇਡ ਖਾਲਿਸਤਾਨੀ ਅੱਤਵਾਦੀ ਹਰਦੀਪ ਨਿੱਝਰ ਦੇ ਕਤਲ ਤੋਂ ਬਾਅਦ ਖਾਲਿਸਤਾਨੀ ਸਮਰਥਕ ਭੜਕ ਗਏ ਹਨ। ਕੈਨੇਡਾ ਦੇ ਟੋਰਾਂਟੋ ‘ਚ ਕਈ ਥਾਵਾਂ ‘ਤੇ ਖਾਲਿਸਤਾਨੀ ਸਮਰਥਕਾਂ ਨੇ ‘ਕਿਲ ਇੰਡੀਆ’ ਨਾਂ ਦੇ ਪੋਸਟਰ ਚਿਪਕਾਉਣੇ ਸ਼ੁਰੂ ਕਰ ਦਿੱਤੇ ਹਨ।