ਤੇਲੰਗਾਨਾ 24 ਘੰਟੇ 7 ਦਿਨ ਬਿਜਲੀ ਦੇਣ ਵਾਲਾ ਦੇਸ਼ ਦਾ ਇਕਲੌਤਾ ਰਾਜ : ਕੇ.ਸੀ.ਆਰ

ਤੇਲੰਗਾਨਾ 24 ਘੰਟੇ 7 ਦਿਨ ਬਿਜਲੀ ਦੇਣ ਵਾਲਾ ਦੇਸ਼ ਦਾ ਇਕਲੌਤਾ ਰਾਜ : ਕੇ.ਸੀ.ਆਰ

ਕੇ.ਚੰਦਰਸ਼ੇਖਰ ਰਾਓ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਸਫਲਤਾਪੂਰਵਕ ਚਲਾਇਆ ਹੈ ਅਤੇ ਵਿਕਾਸ ਦੀ ਨਵੀਂ ਪਰਿਭਾਸ਼ਾ ਲਿਖੀ ਹੈ।


ਕੇ.ਚੰਦਰਸ਼ੇਖਰ ਰਾਓ ਨੂੰ ਭਾਰਤੀ ਰਾਜਨੀਤੀ ਵਿਚ ਉਨ੍ਹਾਂ ਦੇ ਬੇਬਾਕ ਅੰਦਾਜ਼ ਲਈ ਜਾਣਿਆ ਜਾਂਦਾ ਹੈ। ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ (ਕੇਸੀਆਰ) ਨੇ ਵੀਰਵਾਰ ਨੂੰ ਕਿਹਾ ਕਿ ਤੇਲੰਗਾਨਾ ਦੇਸ਼ ਦਾ ਇਕਲੌਤਾ ਰਾਜ ਹੈ, ਜੋ ਘਰੇਲੂ ਅਤੇ ਕਾਰੋਬਾਰੀ ਵਰਤੋਂ ਲਈ 24×7 ਬਿਜਲੀ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਹਨਾਂ ਨੂੰ ਜਾਰੀ ਰੱਖਣ ਲਈ ਤੁਹਾਡੇ ਆਸ਼ੀਰਵਾਦ ਦੀ ਲੋੜ ਹੈ। ਪਟਨਚੇਰੂ ਵਿਖੇ ਇੱਕ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ, ਉਨ੍ਹਾਂ ਕਿਹਾ ਕਿ ਪ੍ਰਤੀ ਵਿਅਕਤੀ ਆਮਦਨ 3.17 ਲੱਖ ਰੁਪਏ ਦੇ ਅੰਕੜੇ ਦੇ ਨਾਲ ਰਾਜ ਦੇਸ਼ ਵਿੱਚ ਸਭ ਤੋਂ ਉੱਪਰ ਹੈ।

ਕੇ.ਚੰਦਰਸ਼ੇਖਰ ਰਾਓ ਨੇ ਕਿਹਾ ਕਿ ਅਸੀਂ ਸੂਬੇ ਦੇ ਲੋਕਾਂ ਦੀ ਆਮਦਨ ਵਧਾਉਣ ਲਈ ਕਈ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਸੂਬਾ ਬਣ ਰਿਹਾ ਸੀ ਤਾਂ ਤੇਲੰਗਾਨਾ ਵਿਰੁੱਧ ਵਿਰੋਧੀਆਂ ਵੱਲੋਂ ਬਹੁਤ ਖਦਸ਼ਾ ਅਤੇ ਕੂੜ ਪ੍ਰਚਾਰ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ ਸਫਲਤਾਪੂਰਵਕ ਚਲਾਇਆ ਹੈ ਅਤੇ ਵਿਕਾਸ ਦੀ ਨਵੀਂ ਪਰਿਭਾਸ਼ਾ ਲਿਖੀ ਹੈ। ਹੁਣ ਤੇਲੰਗਾਨਾ ਪੂਰੇ ਦੇਸ਼ ਵਿੱਚ ਇੱਕੋ ਇੱਕ ਅਜਿਹਾ ਰਾਜ ਹੈ, ਜੋ ਘਰੇਲੂ, ਉਦਯੋਗਾਂ, ਵਪਾਰਕ ਜਾਂ ਖੇਤੀਬਾੜੀ ਨੂੰ 24 ਘੰਟੇ ਬਿਜਲੀ ਸਪਲਾਈ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਤੇਲੰਗਾਨਾ ਰਾਜ ਹਰ ਘਰ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾ ਰਿਹਾ ਹੈ। ਇਸ ਦੇ ਨਾਲ ਹੀ ਪ੍ਰਤੀ ਵਿਅਕਤੀ ਆਮਦਨ ਅਤੇ ਪ੍ਰਤੀ ਵਿਅਕਤੀ ਬਿਜਲੀ ਦੀ ਵਰਤੋਂ ਦੇ ਮਾਮਲੇ ਵਿੱਚ ਵੀ ਸੂਬਾ ਸਿਖਰ ‘ਤੇ ਹੈ। ਕੇ.ਚੰਦਰਸ਼ੇਖਰ ਰਾਓ ਨੇ ਕਿਹਾ ਕਿ ਖੇਤੀ ਖੇਤਰ ਵਿੱਚ ਜ਼ਿਕਰਯੋਗ ਕੰਮ ਕੀਤਾ ਗਿਆ ਹੈ। ਇਸ ਕਾਰਨ ਸਾਨੂੰ ਦੂਜੇ ਰਾਜਾਂ ਤੋਂ ਪ੍ਰਸ਼ੰਸਾ ਮਿਲ ਰਹੀ ਹੈ। ਪਾਣੀ ਦੀ ਬਿਹਤਰ ਸਪਲਾਈ ਅਤੇ ਲੋੜੀਂਦੀ ਬਿਜਲੀ ਕਾਰਨ ਅਸੀਂ ਤਰੱਕੀ ਕਰ ਸਕੇ ਹਾਂ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਸੇ ਤਰ੍ਹਾਂ ਸਾਡਾ ਸਾਥ ਦਿੰਦੇ ਰਹਿਣ ਤਾਂ ਜੋ ਇਸ ਸੂਬੇ ਨੂੰ ਹੋਰ ਬੁਲੰਦੀਆਂ ‘ਤੇ ਲਿਜਾਇਆ ਜਾ ਸਕੇ।