ਪੰਜਾਬੀ ਗਾਇਕ ਸਿੰਗਾ ਸਮੇਤ 5 ਲੋਕਾਂ ‘ਤੇ FIR : ਗੀਤ ‘STILL ALIVE’ ‘ਚ ਅਸ਼ਲੀਲਤਾ ਅਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼

ਪੰਜਾਬੀ ਗਾਇਕ ਸਿੰਗਾ ਸਮੇਤ 5 ਲੋਕਾਂ ‘ਤੇ FIR : ਗੀਤ ‘STILL ALIVE’ ‘ਚ ਅਸ਼ਲੀਲਤਾ ਅਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼

ਭੀਮ ਰਾਓ ਯੁਵਾ ਫੋਰਸ ਦੇ ਮੁਖੀ ਅਮਨਦੀਪ ਸਹੋਤਾ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੰਗਾ ਹਥਿਆਰਾਂ ਵਾਲੇ ਗੀਤਾਂ ਦਾ ਪ੍ਰਚਾਰ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।


ਪੰਜਾਬੀ ਗਾਇਕ ਸਿੰਗਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਕਪੂਰਥਲਾ ‘ਚ ਅਸ਼ਲੀਲਤਾ ਅਤੇ ਹਥਿਆਰਾਂ ਦਾ ਪ੍ਰਚਾਰ ਕਰਨ ਦੇ ਦੋਸ਼ ‘ਚ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਸਿੰਗਾ ਸਮੇਤ 5 ਲੋਕਾਂ ‘ਤੇ ਐੱਫ.ਆਈ.ਆਰ. ਦਰਜ਼ ਕੀਤੀ ਗਈ ਹੈ। ਭੀਮ ਰਾਓ ਯੁਵਾ ਫੋਰਸ ਦੇ ਮੁਖੀ ਅਮਨਦੀਪ ਸਹੋਤਾ ਦੀ ਸ਼ਿਕਾਇਤ ‘ਤੇ ਕੇਸ ਦਰਜ ਕੀਤਾ ਗਿਆ ਹੈ।

ਫੋਰਸ ਦੇ ਮੈਂਬਰਾਂ ਨੇ ਐਸਐਸਪੀ ਕਪੂਰਥਲਾ ਨੂੰ ਲਿਖਤੀ ਸ਼ਿਕਾਇਤ ਕੀਤੀ ਹੈ ਕਿ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਉਰਫ਼ ਸਿੰਗਾ ਵਾਸੀ ਪਿੰਡ ਜਗਨੀਵਾਲ ਜ਼ਿਲ੍ਹਾ ਹੁਸ਼ਿਆਰਪੁਰ ਨੇ ਹਥਿਆਰਾਂ ਵਾਲੇ ਗੀਤਾਂ ਦਾ ਪ੍ਰਚਾਰ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਹੁਣ ਸਿੰਗਾ ਦਾ ਨਵਾਂ ਗੀਤ ਸਟਿਲ ਲਾਈਵ, ਜੋ ਇੱਕ ਮਹੀਨਾ ਪਹਿਲਾਂ ਲਾਂਚ ਹੋਇਆ ਸੀ, ਪੰਜਾਬੀ ਚੈਨਲਾਂ ‘ਤੇ ਲਗਾਤਾਰ ਚੱਲ ਰਿਹਾ ਹੈ। ਇਹ ਗੀਤ ਅਸ਼ਲੀਲਤਾ ਨਾਲ ਭਰਪੂਰ ਹੈ। ਇਸ ਗੀਤ ਵਿੱਚ ਅਸ਼ਲੀਲ ਸ਼ਬਦਾਂ ਦੀ ਵੀ ਵਰਤੋਂ ਕੀਤੀ ਗਈ ਹੈ, ਜਿਸ ਕਾਰਨ ਸਮਾਜ ਵਿੱਚ ਅਸ਼ਲੀਲਤਾ ਫੈਲ ਰਹੀ ਹੈ। ਅਜਿਹੇ ਗੀਤ ਸੁਣਨ ਯੋਗ ਨਹੀਂ ਹਨ।

ਪੁਲਿਸ ਨੇ ਸਿੰਗਾ ਤੋਂ ਇਲਾਵਾ ਨਿਰਮਾਤਾ, ਨਿਰਦੇਸ਼ਕ ਅਮਨਦੀਪ ਸਿੰਘ, ਵੀਰੂਨ ਵਰਮਾ ਸੋਨੂੰ ਗਿੱਲ ਡੀਓਪੀ ਅਤੇ ਗੀਤ ਦਾ ਸੰਪਾਦਨ ਕਰਨ ਵਾਲੇ ਜਤਿਨ ਅਰੋੜਾ ਨੂੰ ਨਾਮਜ਼ਦ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 294 ਅਤੇ 120ਬੀ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਦੋ ਸਾਲ ਪਹਿਲਾਂ ਸਾਈਬਰ ਸੈੱਲ ਮੁਹਾਲੀ ਨੇ ਵਾਇਰਲ ਵੀਡੀਓ ਦੇ ਆਧਾਰ ’ਤੇ ਸਿੰਗਾ ਅਤੇ ਉਸਦੇ ਸਾਥੀ ਜਗਪ੍ਰੀਤ ਸਿੰਘ ਉਰਫ਼ ਜੱਗੀ ਖ਼ਿਲਾਫ਼ ਆਈਪੀਸੀ ਦੀ ਧਾਰਾ 336 ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਸੈਸ਼ਨ ਅਦਾਲਤ ਨੇ ਸਿੰਗਾ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਸੀ।

ਭੀਮ ਰਾਓ ਯੁਵਾ ਫੋਰਸ ਦੇ ਮੁਖੀ ਅਮਨਦੀਪ ਸਹੋਤਾ ਨੇ ਕਿਹਾ ਕਿ ਇਹ ਗੀਤ ਪੰਜਾਬੀ ਚੈਨਲਾਂ ‘ਤੇ ਲਗਾਤਾਰ ਚੱਲ ਰਿਹਾ ਹੈ। ਇਹ ਗੀਤ ਅਸ਼ਲੀਲਤਾ ਨਾਲ ਭਰਪੂਰ ਹੈ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਕੇ ਸਮਾਜ ਵਿੱਚ ਖੁੱਲ੍ਹੇਆਮ ਅਸ਼ਲੀਲਤਾ ਫੈਲਾਈ ਜਾ ਰਹੀ ਹੈ। ਅਜਿਹੇ ਗੀਤ ਪਰਿਵਾਰ ਵਿੱਚ ਸੁਣਨ ਦੇ ਲਾਇਕ ਨਹੀਂ ਹਨ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਪੰਜਾਬੀ ਗਾਇਕ ਸਣੇ ਪੰਜ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।