ਪੰਜਾਬ ਕੈਬਨਿਟ ਦੀ ਮੀਟਿੰਗ ਅੱਜ : ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ‘ਤੇ ਮਾਨ ਸਰਕਾਰ ਲਿਆਵੇਗੀ ਪ੍ਰਸਤਾਵ, ਐਕਟ ਵਿੱਚ ਨਵਾਂ ਸੈਕਸ਼ਨ ਜੋੜਨ ਦੀ ਤਿਆਰੀ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ : ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ‘ਤੇ ਮਾਨ ਸਰਕਾਰ ਲਿਆਵੇਗੀ ਪ੍ਰਸਤਾਵ, ਐਕਟ ਵਿੱਚ ਨਵਾਂ ਸੈਕਸ਼ਨ ਜੋੜਨ ਦੀ ਤਿਆਰੀ

ਸੀ.ਐਮ.ਮਾਨ ਨੇ ਕਿਹਾ, ਕੱਲ੍ਹ ਇੱਕ ਇਤਿਹਾਸਕ ਫੈਸਲਾ ਲੈਣ ਜਾ ਰਿਹਾ ਹਾਂ। ਸਮੂਹ ਸੰਗਤ ਦੀ ਮੰਗ ਅਨੁਸਾਰ ਸਿੱਖ ਗੁਰਦੁਆਰਾ ਐਕਟ 1925 ਵਿੱਚ ਇੱਕ ਨਵਾਂ ਸੈਕਸ਼ਨ ਜੋੜ ਕੇ ਹਰਿਮੰਦਰ ਸਾਹਿਬ ਜੀ ਤੋਂ ਗੁਰਬਾਣੀ ਦਾ ਪ੍ਰਸਾਰਣ ਸਭ ਲਈ ਮੁਫਤ ਹੋਵੇਗਾ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਨੂੰ ਲੈ ਕੇ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਕੈਬਨਿਟ ਦੀ ਇਹ ਮੀਟਿੰਗ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਦੀ ਦੂਜੀ ਮੰਜ਼ਿਲ ‘ਤੇ ਸ਼ੁਰੂ ਹੋਵੇਗੀ। ਇਸ ਦੌਰਾਨ ਸਾਰੇ ਚੈਨਲਾਂ ‘ਤੇ ਗੁਰਬਾਣੀ ਦਾ ਪ੍ਰਸਾਰਣ ਮੁਫਤ ਕਰਨ ਦੀ ਤਜਵੀਜ਼ ‘ਤੇ ਚਰਚਾ ਕੀਤੀ ਜਾਵੇਗੀ। ਗੁਰਦੁਆਰਾ ਐਕਟ 1925 ਵਿਚ ਨਵੀਂ ਧਾਰਾ ਜੋੜਨ ‘ਤੇ ਵਿਚਾਰ-ਵਟਾਂਦਰਾ ਹੋਵੇਗਾ। ਫਿਰ 20 ਜੂਨ ਨੂੰ ਪੰਜਾਬ ਵਿਧਾਨ ਸਭਾ ਵਿੱਚ ਇਸ ਸਬੰਧੀ ਪ੍ਰਸਤਾਵ ਪਾਸ ਕੀਤਾ ਜਾਵੇਗਾ। ਇਸ ਤਰ੍ਹਾਂ ਕਰਨ ਨਾਲ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦਾ ਪ੍ਰਸਾਰਣ ਸਾਰੇ ਚੈਨਲਾਂ ‘ਤੇ ਮੁਫ਼ਤ ਹੋ ਜਾਵੇਗਾ।

ਸੀ.ਐਮ.ਮਾਨ ਨੇ ਕਿਹਾ, ਕੱਲ੍ਹ ਇੱਕ ਇਤਿਹਾਸਕ ਫੈਸਲਾ ਲੈਣ ਜਾ ਰਿਹਾ ਹਾਂ। ਸਮੂਹ ਸੰਗਤ ਦੀ ਮੰਗ ਅਨੁਸਾਰ ਸਿੱਖ ਗੁਰਦੁਆਰਾ ਐਕਟ 1925 ਵਿੱਚ ਇੱਕ ਨਵਾਂ ਸੈਕਸ਼ਨ ਜੋੜ ਕੇ ਹਰਿਮੰਦਰ ਸਾਹਿਬ ਜੀ ਤੋਂ ਗੁਰਬਾਣੀ ਦਾ ਪ੍ਰਸਾਰਣ ਸਭ ਲਈ ਮੁਫਤ ਹੋਵੇਗਾ। ਇਸ ਲਈ ਕੋਈ ਟੈਂਡਰ ਨਹੀਂ ਹੋਵੇਗਾ। ਜ਼ਿਕਰਯੋਗ ਹੈ ਕਿ ਹੁਣ ਤੱਕ ਪੰਜਾਬ ਵਿੱਚ ਗੁਰਬਾਣੀ ਦਾ ਪ੍ਰਸਾਰਣ ਸਿਰਫ਼ ਇੱਕ ਚੈਨਲ ’ਤੇ ਹੀ ਹੁੰਦਾ ਹੈ। ਪਰ ਕਰੀਬ ਇੱਕ ਸਾਲ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਚੈਨਲਾਂ ’ਤੇ ਗੁਰਬਾਣੀ ਦਾ ਪ੍ਰਸਾਰਣ ਕਰਨ ਦੇ ਬਿਆਨ ’ਤੇ ਇਤਰਾਜ਼ ਜਤਾਇਆ ਸੀ। ਉਨ੍ਹਾਂ ਸੀਐਮ ਮਾਨ ਨੂੰ ਗੁਰੂ ਘਰ ਦੇ ਫੈਸਲਿਆਂ ਵਿੱਚ ਦਖ਼ਲ ਨਾ ਦੇਣ ਦੀ ਸਲਾਹ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਧਰਮ ਦੇ ਨਾਂ ’ਤੇ ਰਾਜਨੀਤੀ ਕਰਕੇ ਸੰਗਤਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ‘ਤੇ ਧਿਆਨ ਦੇਣਾ ਚਾਹੀਦਾ ਹੈ।