ਪੰਜਾਬ ‘ਚ ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ ਮਿਲਣਗੀਆਂ 22 ਹਜ਼ਾਰ ਤੋਂ ਵੱਧ ਮਸ਼ੀਨਾਂ, ਸਰਕਾਰ ਨੇ ਤਿਆਰ ਕੀਤੀ 500 ਕਰੋੜ ਦੀ ਯੋਜਨਾ

ਪੰਜਾਬ ‘ਚ ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ ਮਿਲਣਗੀਆਂ 22 ਹਜ਼ਾਰ ਤੋਂ ਵੱਧ ਮਸ਼ੀਨਾਂ, ਸਰਕਾਰ ਨੇ ਤਿਆਰ ਕੀਤੀ 500 ਕਰੋੜ ਦੀ ਯੋਜਨਾ

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਰਕਾਰ ਨੇ ਝੋਨੇ ਦੀ ਕਟਾਈ ਸੀਜ਼ਨ 2024-25 ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਬਸਿਡੀ ਵਾਲੀਆਂ ਮਸ਼ੀਨਾਂ ਮੁਹੱਈਆ ਕਰਵਾਉਣ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ।।

ਪੰਜਾਬ ਸਰਕਾਰ ਇਸ ਸਾਲ ਪਰਾਲੀ ਦੇ ਨਿਪਟਾਰੇ ਲਈ ਨਵੀਂ ਯੋਜਨਾ ਬਣਾ ਰਹੀ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ‘ਤੇ 22 ਹਜ਼ਾਰ ਤੋਂ ਵੱਧ ਸੀਆਰਐਮ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਖੇਤੀਬਾੜੀ ਮੰਤਰੀ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ ਕਿਸਾਨ ਭਵਨ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਸਬਸਿਡੀ ਵਾਲੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦਾ ਡਰਾਅ ਇਸੇ ਮਹੀਨੇ ਦੇ ਅੰਦਰ-ਅੰਦਰ ਕੱਢਣਾ ਯਕੀਨੀ ਬਣਾਇਆ ਜਾਵੇ ਅਤੇ ਝੋਨਾ ਲਾਉਣ ਤੋਂ ਪਹਿਲਾਂ ਡਰਾਅ ਕੱਢਿਆ ਜਾਵੇ। ਵਾਢੀ, ਸਬਸਿਡੀ ਲਾਭਪਾਤਰੀ ਕਿਸਾਨਾਂ ਨੂੰ ਅਗਸਤ, 2024 ਦੇ ਅੰਤ ਤੱਕ ਜਾਰੀ ਕੀਤੀ ਜਾਵੇ ਤਾਂ ਜੋ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਝੋਨੇ ਦੀ ਕਟਾਈ ਸੀਜ਼ਨ 2024-25 ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਬਸਿਡੀ ਵਾਲੀਆਂ ਮਸ਼ੀਨਾਂ ਮੁਹੱਈਆ ਕਰਵਾਉਣ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ। ਵਿਅਕਤੀਗਤ ਕਿਸਾਨ ਸੀਆਰਐਮ ਮਸ਼ੀਨ ਦੀ ਕੀਮਤ ‘ਤੇ 50 ਪ੍ਰਤੀਸ਼ਤ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦਕਿ ਸਹਿਕਾਰੀ ਸਭਾਵਾਂ, ਐਫਪੀਓ ਅਤੇ ਪੰਚਾਇਤਾਂ ਲਈ ਇਹ ਸਬਸਿਡੀ 80 ਪ੍ਰਤੀਸ਼ਤ ਹੋਵੇਗੀ।