- ਪੰਜਾਬ
- No Comment
ਪੰਜਾਬ ਦੇ ਸਾਰੇ ਸਕੂਲਾਂ ‘ਚ 13 ਜੁਲਾਈ ਤੱਕ ਛੁੱਟੀ, ਸੀਐੱਮ ਭਗਵੰਤ ਮਾਨ ਆਪ ਮੈਦਾਨ ‘ਚ ਉਤਰੇ

ਜ਼ੀਰਕਪੁਰ ਵਿੱਚ ਸ਼ਨੀਵਾਰ ਤੋਂ ਭਾਰੀ ਮੀਂਹ ਜਾਰੀ ਹੈ। ਕਈ ਇਲਾਕਿਆਂ ‘ਚ ਪਿਛਲੇ 24 ਘੰਟਿਆਂ ਤੋਂ ਬਿਜਲੀ ਨਹੀਂ ਹੈ। ਬਿਜਲੀ ਨਾ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ।
ਪੰਜਾਬ ਵਿੱਚ ਪਿੱਛਲੇ ਦੋ ਦਿਨਾਂ ਤੋਂ ਭਾਰੀ ਮੀਂਹ ਪੈਣਾ ਜਾਰੀ ਹੈ।। ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਲਈ ਚੰਡੀਗੜ੍ਹ, ਪਟਿਆਲਾ ਅਤੇ ਐਸਬੀਐਸ ਨਗਰ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਪੂਰਬੀ ਮਾਲਵੇ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਦੋਆਬੇ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੀਐਮ ਭਗਵੰਤ ਮਾਨ ਵੀ ਮੈਦਾਨ ਵਿੱਚ ਆ ਗਏ ਹਨ। ਉਹ ਕੁਝ ਸਮੇਂ ਬਾਅਦ ਸਤਲੁਜ ਦਰਿਆ ਦੇ ਕੰਢੇ ਵਸੇ ਪਿੰਡਾਂ ਦਾ ਦੌਰਾ ਕਰਨਗੇ। ਸਤਲੁਜ ਦਰਿਆ ਵਿੱਚ ਪਾੜ ਪੈਣ ਕਾਰਨ ਸਥਿਤੀ ਚਿੰਤਾਜਨਕ ਹੋ ਗਈ ਹੈ।

ਦੂਜੇ ਪਾਸੇ 13 ਜੁਲਾਈ ਤੱਕ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਇਸ ਦੌਰਾਨ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਲਗਾਤਾਰ ਮੀਂਹ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਬੰਦ ਰਹਿਣਗੇ। ਦੂਜੇ ਪਾਸੇ ਜ਼ੀਰਕਪੁਰ ਵਿੱਚ ਬੀਤੇ ਸ਼ਨੀਵਾਰ ਤੋਂ ਭਾਰੀ ਮੀਂਹ ਜਾਰੀ ਹੈ। ਕਈ ਇਲਾਕਿਆਂ ‘ਚ ਪਿਛਲੇ 24 ਘੰਟਿਆਂ ਤੋਂ ਬਿਜਲੀ ਨਹੀਂ ਹੈ। ਬਿਜਲੀ ਨਾ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ।

ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਹੁਕਮਾਂ ‘ਤੇ ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਵੀ ਕੀਤੀ ਹੈ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਭਾਰੀ ਮੀਂਹ ਕਾਰਨ ਬਚਾਅ ਕਾਰਜ ਅਤੇ ਹੋਰ ਤਿਆਰੀਆਂ ਨੂੰ ਲੈ ਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਈ। ਜਿਸ ਵਿਚ ਪੁਲਿਸ, ਪਾਵਰਕਾਮ, ਪ੍ਰਸ਼ਾਸਨ, ਖੇਤੀਬਾੜੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਹੋਏ। ਇਸ ਮੀਟਿੰਗ ਵਿੱਚ ਮੁੱਖ ਸਕੱਤਰ ਨੇ ਜ਼ਿਲ੍ਹਿਆਂ ਦੀ ਸਥਿਤੀ ਅਤੇ ਬਚਾਅ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਵਿਧਾਇਕ ਵੀ ਗਰਾਊਂਡ ਜ਼ੀਰੋ ‘ਤੇ ਆ ਗਏ ਹਨ। ਫਤਿਹਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸਰਹਿੰਦ ਦੇ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਨੂੰ ਬਚਾਉਣ ਲਈ ਟਰੈਕਟਰ ਰਵਾਨਾ ਕੀਤਾ। ਲੋਕਾਂ ਨੂੰ ਟਰਾਲੀਆਂ ਵਿੱਚ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ।