ਪੰਜਾਬ ਦੇ ਸਾਰੇ ਸਕੂਲ 16 ਜੁਲਾਈ ਤੱਕ ਬੰਦ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਲਿਆ ਫੈਸਲਾ

ਪੰਜਾਬ ਦੇ ਸਾਰੇ ਸਕੂਲ 16 ਜੁਲਾਈ ਤੱਕ ਬੰਦ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਲਿਆ ਫੈਸਲਾ

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਇਸ ਦੌਰਾਨ ਕੋਈ ਵੀ ਬੱਚਾ ਜਾਂ ਅਧਿਆਪਕ ਸਕੂਲ ਨਹੀਂ ਜਾਵੇਗਾ। ਭਾਰੀ ਮੀਂਹ ਤੋਂ ਬਾਅਦ ਪੰਜਾਬ ਵਿੱਚ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ।

ਪੰਜਾਬ ‘ਚ ਹੜ੍ਹ ਦਾ ਖ਼ਤਰਾ ਵਧ ਗਿਆ ਹੈ। ਸੂਬੇ ਵਿੱਚ ਪਾਣੀ ਦੀ ਭਰਮਾਰ ਦੇ ਮੱਦੇਨਜ਼ਰ ‘ਆਪ’ ਸਰਕਾਰ ਨੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਨੂੰ 16 ਜੁਲਾਈ ਤੱਕ ਬੰਦ ਕਰ ਦਿੱਤਾ ਹੈ। ਪਹਿਲਾਂ ਸਕੂਲਾਂ ‘ਚ ਇਹ ਛੁੱਟੀ 13 ਜੁਲਾਈ ਤੱਕ ਸੀ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਇਸ ਦੌਰਾਨ ਕੋਈ ਵੀ ਬੱਚਾ ਜਾਂ ਅਧਿਆਪਕ ਸਕੂਲ ਨਹੀਂ ਜਾਵੇਗਾ। ਭਾਰੀ ਮੀਂਹ ਤੋਂ ਬਾਅਦ ਪੰਜਾਬ ਵਿੱਚ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। 14 ਜ਼ਿਲ੍ਹਿਆਂ ਦੇ ਕਰੀਬ 1058 ਪਿੰਡ ਹੜ੍ਹ ਦੀ ਲਪੇਟ ਵਿੱਚ ਹਨ। ਮੌਸਮ ਵਿਭਾਗ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਬਚਾਅ ਕਾਰਜ ਦੀ ਰਫ਼ਤਾਰ ਘੱਟ ਸਕਦੀ ਹੈ। ਹਰ ਕੋਈ ਐਨਡੀਆਰਐਫ, ਐਸਡੀਆਰਐਫ, ਆਰਮੀ, ਬੀਐਸਐਫ ਨੂੰ ਉਨ੍ਹਾਂ ਦੇ ਕੰਮ ਲਈ ਸਲਾਮ ਕਰ ਰਿਹਾ ਹੈ, ਪਰ ਇਨ੍ਹਾਂ ਤੋਂ ਇਲਾਵਾ ਕੁਝ ਅਜਿਹੇ ਚਿਹਰੇ ਵੀ ਸਾਹਮਣੇ ਆ ਰਹੇ ਹਨ, ਜੋ ਇਸ ਆਫ਼ਤ ਵਿੱਚ ਲੋਕਾਂ ਨੂੰ ਬਚਾਉਣਾ ਆਪਣਾ ਫਰਜ਼ ਸਮਝਦੇ ਹਨ।

ਭਾਰਤ ‘ਚ ਹੜ੍ਹ ਦੀ ਸਥਿਤੀ ਦਰਮਿਆਨ ਪਾਕਿਸਤਾਨ ਨੇ ਦੋਸਤੀ ਦਾ ਹੱਥ ਵਧਾਇਆ ਹੈ। ਜਿਹੜਾ ਦੇਸ਼ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਵਿੱਚ ਆਪਣੇ ਹੈੱਡਵਰਕਸ ਅਤੇ ਡੈਮਾਂ ਦੇ ਗੇਟ ਬੰਦ ਕਰ ਦਿੰਦਾ ਸੀ, ਉਸਨੇ ਇਸ ਸਾਲ ਸੁਲੇਮਾਨਕੀ ਹੈੱਡਵਰਕਸ ਦੇ ਗੇਟ ਖੋਲ੍ਹ ਦਿੱਤੇ ਹਨ। ਪਾਕਿਸਤਾਨ ਦੇ ਇਸ ਕਦਮ ਨੇ ਵੱਡੀ ਰਾਹਤ ਦਿੱਤੀ ਹੈ। ਪਿਛਲੇ ਦਿਨੀਂ ਹੁਸੈਨੀਵਾਲਾ ਤੋਂ 1.92 ਲੱਖ ਕਿਊਸਿਕ ਪਾਣੀ ਗੁਆਂਢੀ ਦੇਸ਼ ਵਿੱਚ ਪਹੁੰਚਿਆ ਸੀ। ਦੱਸ ਦੇਈਏ ਕਿ 3 ਦਿਨ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਭਾਰੀ ਮੀਂਹ ਦੇ ਮੱਦੇਨਜ਼ਰ ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਸਨ, ਪਰ ਹੁਣ ਇਸ ਦੀ ਮਿਆਦ ਵਧਾ ਦਿੱਤੀ ਗਈ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਾਲੇ ਵੀ ਭਾਰੀ ਮੀਂਹ ਅਤੇ ਹੜ੍ਹਾਂ ਦੀ ਸੰਭਾਵਨਾ ਹੈ। ਪਿਛਲੇ ਦਿਨੀਂ ਪਏ ਮੀਂਹ ਨੇ ਪੰਜਾਬ ਵਿੱਚ ਤਬਾਹੀ ਮਚਾਈ ਹੋਈ ਹੈ। ਕਈ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾਣਾ ਪਿਆ। ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਗੇ। ਕੱਲ ਯਾਨੀ ਸ਼ੁੱਕਰਵਾਰ ਨੂੰ ਉਹ ਫਾਜ਼ਿਲਕਾ ਅਤੇ ਫਿਰੋਜ਼ਪੁਰ ਜਾਣਗੇ।