ਪੰਜਾਬ ਦੇ 72 ਸਕੂਲ ਪ੍ਰਿੰਸੀਪਲ ਜਾਣਗੇ ਸਿੰਗਾਪੁਰ, ਤੀਜੇ ਬੈਚ ਦੀ ਸੂਚੀ ਜਾਰੀ, 5 ਦਿਨਾਂ ਦਾ ਸਿਖਲਾਈ ਪ੍ਰੋਗਰਾਮ

ਪੰਜਾਬ ਦੇ 72 ਸਕੂਲ ਪ੍ਰਿੰਸੀਪਲ ਜਾਣਗੇ ਸਿੰਗਾਪੁਰ,  ਤੀਜੇ ਬੈਚ ਦੀ ਸੂਚੀ ਜਾਰੀ, 5 ਦਿਨਾਂ ਦਾ ਸਿਖਲਾਈ ਪ੍ਰੋਗਰਾਮ

72 ਪ੍ਰਿੰਸੀਪਲ 24 ਤੋਂ 28 ਜੁਲਾਈ ਤੱਕ 5 ਦਿਨਾਂ ਲਈ ਸਿੰਗਾਪੁਰ ਵਿੱਚ ਸਿਖਲਾਈ ਲੈਣਗੇ। ਇਸ ਤੋਂ ਬਾਅਦ ਪ੍ਰਿੰਸੀਪਲ ਜੋ ਉਥੋਂ ਸਿੱਖ ਕੇ ਆਉਣਗੇ, ਉਹ ਆਪਣੇ ਸਕੂਲਾਂ ਵਿਚ ਇਸਨੂੰ ਲਾਗੂ ਕਰਨਗੇ।


ਪੰਜਾਬ ਸਰਕਾਰ ਸ਼ੁਰੂ ਤੋਂ ਹੀ ਸਿਹਤ ਅਤੇ ਸਿਖਿਆ ਦੇ ਮੁੱਦੇ ਨੂੰ ਆਪਣੀ ਸਰਕਾਰ ‘ਚ ਤਰਜੀਹ ਦੇ ਰਹੀ ਹੈ। ਪੰਜਾਬ ਸਰਕਾਰ ਸੂਬੇ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੱਖਿਆ ਅਤੇ ਪ੍ਰਬੰਧਨ ਦੀਆਂ ਬੁਨਿਆਦੀ ਗੱਲਾਂ ਸਿਖਾਉਣ ਲਈ ਸਿੰਗਾਪੁਰ ਦੀ ਪ੍ਰਿੰਸੀਪਲ ਦੀ ਅਕੈਡਮੀ ਵਿੱਚ ਭੇਜ ਰਹੀ ਹੈ। ਸਿੱਖਿਆ ਵਿਭਾਗ ਨੇ ਵਿਦੇਸ਼ੀ ਧਰਤੀ ‘ਤੇ ਸਿਖਲਾਈ ਲੈਣ ਜਾ ਰਹੇ 72 ਪ੍ਰਿੰਸੀਪਲਾਂ ਦੀ ਸੂਚੀ ਜਾਰੀ ਕੀਤੀ ਹੈ।

72 ਪ੍ਰਿੰਸੀਪਲ 24 ਤੋਂ 28 ਜੁਲਾਈ ਤੱਕ 5 ਦਿਨਾਂ ਲਈ ਸਿੰਗਾਪੁਰ ਵਿੱਚ ਸਿਖਲਾਈ ਲੈਣਗੇ। ਇਸ ਤੋਂ ਬਾਅਦ ਜੋ ਲੋਕ ਉਥੋਂ ਸਿੱਖ ਕੇ ਆਉਂਦੇ ਹਨ, ਉਹ ਆਪਣੇ ਸਕੂਲਾਂ ਵਿਚ ਇਸ ਨੂੰ ਲਾਗੂ ਕਰਨਗੇ। ਪ੍ਰਿੰਸੀਪਲ ਚੰਡੀਗੜ੍ਹ ਤੋਂ ਟ੍ਰੇਨਿੰਗ ਲਈ ਰਵਾਨਾ ਹੋਣਗੇ। ਉਨ੍ਹਾਂ ਨੂੰ ਖੁਦ ਸਿੱਖਿਆ ਮੰਤਰੀ ਹਰਜੋਤ ਬੈਂਸ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਵਿਧਾਨ ਸਭਾ ਚੋਣਾਂ ਵੇਲੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕਰਨ ਦਾ ਵਾਅਦਾ ਕੀਤਾ ਸੀ। ਜਿਸ ਤਹਿਤ ਹੁਣ ਪੰਜਾਬ ਵਿੱਚ ਵੀ ਉਸੇ ਵਾਅਦੇ ਤਹਿਤ ਕੰਮ ਕੀਤਾ ਜਾ ਰਿਹਾ ਹੈ।

ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਵਿੱਚ ਸਿਖਲਾਈ ਲਈ ਭੇਜਣ ਬਾਰੇ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਪ੍ਰਣਾਲੀ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ, ਇਸ ਲਈ ਹੁਣ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਤੋਂ ਸਕੂਲੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸੁਝਾਅ ਮੰਗੇ ਸਨ। ਪੰਜਾਬ ਨੂੰ ਸਿੱਖਿਆ ਦੇ ਖੇਤਰ ‘ਚ ਟਾਪ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਪਹਿਲ ਕੀਤੀ ਹੈ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਜਿਸ ਲਈ ਉਨ੍ਹਾਂ ਨੂੰ ਸਿੰਗਾਪੁਰ ਭੇਜਿਆ ਜਾ ਰਿਹਾ ਹੈ। ਇਸ ਤੋਂ ਬਾਅਦ ਅਧਿਆਪਕਾਂ ਦੇ ਇੱਕ ਸਮੂਹ ਨੂੰ ਆਈਆਈਐਮ ਅਹਿਮਦਾਬਾਦ ਵਿੱਚ ਵੀ ਸਿਖਲਾਈ ਦਿੱਤੀ ਜਾਵੇਗੀ। ਇਸ ਦੇ ਲਈ ਉਚੇਰੀ ਸਿੱਖਿਆ ਵਿਭਾਗ ਨੇ ਅਪਲਾਈ ਕਰਨ ਲਈ ਵਿੰਡੋ ਖੋਲ੍ਹ ਦਿੱਤੀ ਹੈ। ਹਾਲਾਂਕਿ ਸਿੱਖਿਆ ਵਿਭਾਗ ਨੇ ਫੈਸਲਾ ਕੀਤਾ ਹੈ ਕਿ ਜਿਨ੍ਹਾਂ ਅਧਿਆਪਕਾਂ ਦੀ ਜ਼ਿਆਦਾ ਸੇਵਾ ਰਹਿ ਗਈ ਹੈ, ਉਨ੍ਹਾਂ ਨੂੰ ਪਹਿਲ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਈ ਹੋਰ ਮਾਪਦੰਡ ਵੀ ਤੈਅ ਕੀਤੇ ਗਏ ਹਨ।