ਭਾਜਪਾ ਪ੍ਰਧਾਨ ਦਾ ਅਹੁਦਾ ਸੰਭਾਲਦਿਆਂ ਸੁਨੀਲ ਜਾਖੜ ਨੇ ਕਿਹਾ- ਕਿਸੇ ਵੀ ਹਾਲਤ ‘ਚ ਨਹੀਂ ਹੋਵੇਗਾ ਅਕਾਲੀ ਦਲ ਨਾਲ ਗਠਜੋੜ

ਭਾਜਪਾ ਪ੍ਰਧਾਨ ਦਾ ਅਹੁਦਾ ਸੰਭਾਲਦਿਆਂ ਸੁਨੀਲ ਜਾਖੜ ਨੇ ਕਿਹਾ- ਕਿਸੇ ਵੀ ਹਾਲਤ ‘ਚ ਨਹੀਂ ਹੋਵੇਗਾ ਅਕਾਲੀ ਦਲ ਨਾਲ ਗਠਜੋੜ

ਜਾਖੜ ਦੇ ਤਾਜਪੋਸ਼ੀ ਪ੍ਰੋਗਰਾਮ ‘ਚ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਗੈਰ-ਹਾਜ਼ਰੀ ਸਾਰਿਆਂ ਨੇ ਮਹਿਸੂਸ ਕੀਤੀ। ਅਸ਼ਵਨੀ ਸ਼ਰਮਾ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਅਤੇ ਮਨਪ੍ਰੀਤ ਬਾਦਲ ਵਰਗੇ ਸੀਨੀਅਰ ਆਗੂ ਵੀ ਜਾਖੜ ਦੇ ਤਾਜਪੋਸ਼ੀ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਏ।


ਸੁਨੀਲ ਜਾਖੜ ਦੇ ਪੰਜਾਬ ਬੀਜੇਪੀ ਪ੍ਰਧਾਨ ਬਣਨ ਤੋਂ ਬਾਅਦ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਜਾਖੜ ਦੇ ਤਾਜਪੋਸ਼ੀ ਪ੍ਰੋਗਰਾਮ ‘ਚ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਗੈਰ-ਹਾਜ਼ਰੀ ਸਾਰਿਆਂ ਨੇ ਮਹਿਸੂਸ ਕੀਤੀ। ਅਸ਼ਵਨੀ ਸ਼ਰਮਾ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਅਤੇ ਮਨਪ੍ਰੀਤ ਬਾਦਲ ਵਰਗੇ ਸੀਨੀਅਰ ਆਗੂ ਵੀ ਜਾਖੜ ਦੇ ਤਾਜਪੋਸ਼ੀ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਏ। ਦੂਜੇ ਪਾਸੇ ਸੁਨੀਲ ਜਾਖੜ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦੀ ਪੁਰਾਣੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਜਾਖੜ ਨੇ ਸਪੱਸ਼ਟ ਕੀਤਾ ਕਿ ਹੁਣ ਭਾਜਪਾ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਆਪਣੇ ਦਮ ‘ਤੇ ਚੋਣ ਲੜੇਗੀ। ਭਾਜਪਾ ਹੁਣ ਅਕਾਲੀ ਦਲ ਦੇ ਛੋਟੇ ਭਰਾ ਦੀ ਭੂਮਿਕਾ ਨਹੀਂ ਨਿਭਾਏਗੀ, ਸਗੋਂ ਅਕਾਲੀ ਦਲ ਦਾ ਮੁਕਾਬਲਾ ਕਰਨ ਲਈ ਮੈਦਾਨ ਵਿੱਚ ਉਤਰੇਗੀ। ਭਾਰਤੀ ਜਨਤਾ ਪਾਰਟੀ ਦੇ ਚੰਡੀਗੜ੍ਹ ਸਥਿਤ ਹੈੱਡਕੁਆਰਟਰ ‘ਚ ਹੋਏ ਤਾਜਪੋਸ਼ੀ ਪ੍ਰੋਗਰਾਮ ‘ਚ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਗੈਰਹਾਜ਼ਰ ਰਹੇ।

ਇਸ ਤੋਂ ਇਲਾਵਾ ਮਨਪ੍ਰੀਤ ਸਿੰਘ ਬਾਦਲ, ਜੋ ਅਕਾਲੀ ਦਲ ਛੱਡ ਕੇ ਕਾਂਗਰਸ ਅਤੇ ਫਿਰ ਭਗਵਾ ਵਿੱਚ ਚਲੇ ਗਏ ਸਨ, ਵੀ ਪ੍ਰੋਗਰਾਮ ਤੋਂ ਦੂਰ ਰਹੇ। ਸੁਨੀਲ ਜਾਖੜ ਦੇ ਕਾਂਗਰਸ ਤੋਂ ਭਾਜਪਾ ‘ਚ ਆਉਂਦੇ ਹੀ ਭਗਵੇਂ ਰੰਗ ਵਿੱਚ ਰੰਗਣ ਤੋਂ ਬਾਅਦ ਹੁਣ ਉਹ ਸ਼ੁੱਧ ਹਿੰਦੂਵਾਦੀ ਬਣ ਗਏ ਹਨ। ਉਨ੍ਹਾਂ ਅੱਜ ਸਮੁੱਚੇ ਹਿੰਦੂ ਰੀਤੀ ਰਿਵਾਜਾਂ ਅਨੁਸਾਰ ਆਪਣਾ ਅਹੁਦਾ ਸੰਭਾਲ ਲਿਆ ਹੈ। ਪੰਡਿਤਾਂ ਨੂੰ ਬੁਲਾ ਕੇ ਭਾਜਪਾ ਦਫ਼ਤਰ ਵਿੱਚ ਜਾਪ ਕਰਵਾ ਕੇ ਪਹਿਲਾਂ ਪੂਜਾ ਅਰਚਨਾ ਕਰਵਾਈ, ਉਸ ਤੋਂ ਬਾਅਦ ਪ੍ਰੋਗਰਾਮ ਵਿੱਚ ਜਾ ਕੇ ਸੁਨੀਲ ਜਾਖੜ ਨੇ ਚਾਰਜ ਸੰਭਾਲ ਲਿਆ ਤੇ ਪ੍ਰਧਾਨ ਦੀ ਕੁਰਸੀ ’ਤੇ ਬੈਠ ਗਏ।