- Uncategorized
- No Comment
ਭਾਰਤ ਪ੍ਰਭੂਸੱਤਾ ਅਤੇ ਸਨਮਾਨ ਦੀ ਰੱਖਿਆ ਲਈ ਤਿਆਰ : ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਮੋਦੀ ਨੇ WSJ ਇੰਟਰਵਿਊ ਵਿੱਚ ਚੀਨ ਨੂੰ ਦਿੱਤਾ ਸਪਸ਼ਟ ਸੰਦੇਸ਼
ਪ੍ਰਧਾਨ ਮੰਤਰੀ ਮੋਦੀ ਨੇ ਚੀਨ ਨੂੰ ਸਪਸ਼ਟ ਸੰਦੇਸ਼ ਦਿੰਦੇ ਹੋਏ ਕਿਹਾ ਕਿ ਲਾਈਨ ਆਫ ਕੰਟਰੋਲ (LAC) ‘ਤੇ ਭਾਰਤੀ ਫੌਜ ਅਤੇ ਪੀਪਲਜ਼ ਲਿਬਰੇਸ਼ਨ ਆਰਮੀ ਵਿਚਕਾਰ ਅੜਿੱਕੇ ਦੌਰਾਨ ਭਾਰਤ ਆਪਣੀ ਪ੍ਰਭੂਸੱਤਾ ਤੇ ਮਾਣ ਦੀ ਰੱਖਿਆ ਲਈ ਪੂਰਨ ਤੌਰ ਤੇ ਵਚਨਬੱਧ ਹੈ। ਪ੍ਰਧਾਨ ਮੰਤਰੀ ਨੇ ਇਹ ਟਿੱਪਣੀ ਅੱਜ (20 ਜੂਨ) ਅਮਰੀਕਾ ਲਈ ਰਵਾਨਾ ਹੋਣ ਤੋਂ ਪਹਿਲਾਂ ਅਮਰੀਕੀ ਅਖਬਾਰ ‘ਦਿ ਵਾਲ ਸਟ੍ਰੀਟ ਜਰਨਲ’ (ਡਬਲਯੂ.ਐੱਸ.ਜੇ.) ਨੂੰ ਦਿੱਤੀ ਇੰਟਰਵਿਊ ‘ਚ ਕੀਤੀ। ਚੀਨ ਨਾਲ ਭਾਰਤ ਦੇ ਸਬੰਧਾਂ ਬਾਰੇ ਬੋਲਦਿਆਂ, ਉਹਨਾਂ ਜ਼ੋਰ ਦੇ ਕੇ ਕਿਹਾ ਕਿ, “ਚੀਨ ਨਾਲ ਚੰਗੇ ਸਬੰਧਾਂ ਲਈ, ਸਰਹੱਦੀ ਖੇਤਰਾਂ ਵਿੱਚ ਸ਼ਾਂਤੀ ਜ਼ਰੂਰੀ ਹੈ।”ਕਾਨੂੰਨ ਦੇ ਸ਼ਾਸਨ ਦਾ ਸਨਮਾਨ ਕਰਨ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ, “ਅਸੀਂ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਨੂੰ ਬਰਕਰਾਰ ਰੱਖਣ, ਕਾਨੂੰਨ ਦੇ ਸ਼ਾਸਨ ਦੀ ਪਾਲਣਾ ਕਰਨ ਅਤੇ ਵਿਵਾਦਾਂ ਦਾ ਸ਼ਾਂਤੀਪੂਰਨ ਹੱਲ ਲੱਭਣ ਵਿੱਚ ਦ੍ਰਿੜ੍ਹ ਵਿਸ਼ਵਾਸ ਰੱਖਦੇ ਹਾਂ।”ਹਾਲਾਂਕਿ, ਪ੍ਰਧਾਨ ਮੰਤਰੀ ਨੇ WSJ ਨੂੰ ਇਹ ਵੀ ਕਿਹਾ ਕਿ, “ਇਸਦੇ ਨਾਲ ਹੀ, ਭਾਰਤ ਆਪਣੀ ਪ੍ਰਭੂਸੱਤਾ ਅਤੇ ਸਨਮਾਨ ਦੀ ਰੱਖਿਆ ਲਈ ਪੂਰੀ ਤਰ੍ਹਾਂ ਤਿਆਰ ਅਤੇ ਵਚਨਬੱਧ ਹੈ।”ਵਰਤਮਾਨ ਵਿੱਚ, ਭਾਰਤੀ ਅਤੇ ਚੀਨੀ ਪੀਪਲਜ਼ ਲਿਬਰੇਸ਼ਨ ਆਰਮੀ (ਪੀਐਲਏ) ਦੇ ਸਿਪਾਹੀ ਤਿੰਨ ਸਾਲ ਤੋਂ ਪੂਰਬੀ ਲੱਦਾਖ ਵਿੱਚ LAC ਦੇ ਵਿਵਾਦ ਸੰਬੰਧੀ ਆਹਮੋ ਸਾਮਣੇ ਹਨ ਜੋ ਮਈ 2020 ਵਿੱਚ ਸ਼ੁਰੂ ਹੋਇਆ ਸੀ। ਤਿੰਨ ਸਾਲ ਪਹਿਲਾਂ, 16 ਜੂਨ 2020 ਨੂੰ, ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿੱਚ ਭਾਰਤੀ ਅਤੇ ਚੀਨੀ ਫੌਜਾਂ ਵਿੱਚ ਝੜਪ ਹੋਈ ਸੀ। ਇਸ ਝੜਪ ਦੇ ਨਤੀਜੇ ਵਜੋਂ ਦਰਜਨਾਂ PLA ਸੈਨਿਕਾਂ ਦੀ ਮੌਤ ਹੋ ਗਈ ਅਤੇ 20 ਭਾਰਤੀ ਜਵਾਨਾਂ ਦੀ ਮੌਤ ਹੋ ਗਈ ਸੀ। ਚੀਨ ਹਾਲਾਂਕਿ, ਸਿਰਫ ਤਿੰਨ ਮੌਤਾਂ ਨੂੰ ਸਵੀਕਾਰ ਕਰਦਾ ਹੈ।