ਮਹਿਲਾ ਫੀਫਾ ਵਿਸ਼ਵ ਕੱਪ ਤੋਂ ਪਹਿਲਾਂ ਨਿਊਜ਼ੀਲੈਂਡ ‘ਚ ਗੋਲੀਬਾਰੀ, 2 ਲੋਕਾਂ ਦੀ ਹੋਈ ਮੌਤ

ਮਹਿਲਾ ਫੀਫਾ ਵਿਸ਼ਵ ਕੱਪ ਤੋਂ ਪਹਿਲਾਂ ਨਿਊਜ਼ੀਲੈਂਡ ‘ਚ ਗੋਲੀਬਾਰੀ, 2 ਲੋਕਾਂ ਦੀ ਹੋਈ ਮੌਤ

ਪੀਐੱਮ ਕ੍ਰਿਸ ਹਿਪਕਿੰਸ ਨੇ ਕਿਹਾ ਕਿ ਇਹ ਕੋਈ ਅੱਤਵਾਦੀ ਹਮਲਾ ਨਹੀਂ ਹੈ। ਹਿਪਕਿੰਸ ਨੇ ਕਿਹਾ ਕਿ, ਇਹ ਰਾਸ਼ਟਰੀ ਸੁਰੱਖਿਆ ਲਈ ਖਤਰੇ ਨਾਲ ਜੁੜਿਆ ਮਾਮਲਾ ਨਹੀਂ ਹੈ।


ਨਿਊਜ਼ੀਲੈਂਡ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਆਕਲੈਂਡ ਵਿੱਚ ਹੋਈ ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਜਦਕਿ ਇਸ ਘਟਨਾ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਬੀਬੀਸੀ ਮੁਤਾਬਕ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਵੀ ਮੌਤ ਹੋ ਗਈ। ਪੀਐਮ ਕ੍ਰਿਸ ਹਿਪਕਿੰਸ ਨੇ ਕਿਹਾ ਕਿ ਇਹ ਕੋਈ ਅੱਤਵਾਦੀ ਹਮਲਾ ਨਹੀਂ ਹੈ।

ਹਿਪਕਿੰਸ ਨੇ ਕਿਹਾ ਕਿ, ਇਹ ਰਾਸ਼ਟਰੀ ਸੁਰੱਖਿਆ ਲਈ ਖਤਰੇ ਨਾਲ ਜੁੜਿਆ ਮਾਮਲਾ ਨਹੀਂ ਹੈ। ਟੂਰਨਾਮੈਂਟ ਯੋਜਨਾ ਅਨੁਸਾਰ ਸ਼ੁਰੂ ਹੋਵੇਗਾ। ਰਾਇਟਰਜ਼ ਮੁਤਾਬਕ ਗੋਲੀਬਾਰੀ ਉਸ ਹੋਟਲ ਦੇ ਨੇੜੇ ਹੋਈ ਜਿੱਥੇ ਨਾਰਵੇ ਦੇ ਖਿਡਾਰੀ ਠਹਿਰੇ ਹੋਏ ਹਨ। ਕਈ ਖਿਡਾਰੀਆਂ ਨੇ ਸੋਸ਼ਲ ਮੀਡੀਆ ‘ਤੇ ਆਪਣੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਹੈ। ਸ਼ੂਟਿੰਗ ਤੋਂ ਬਾਅਦ ਸ਼ਹਿਰ ਵਿੱਚ ਇੱਕ ਫੈਨ ਈਵੈਂਟ ਰੱਦ ਕਰ ਦਿੱਤਾ ਗਿਆ। ਇਤਾਲਵੀ ਟੀਮ ਦੀ ਸਿਖਲਾਈ ਵਿੱਚ ਦੇਰੀ ਹੋਈ ਕਿਉਂਕਿ ਖਿਡਾਰੀਆਂ ਨੂੰ ਕੁਝ ਸਮੇਂ ਲਈ ਆਪਣੇ ਹੋਟਲਾਂ ਤੋਂ ਬਾਹਰ ਨਾ ਜਾਣ ਦਾ ਹੁਕਮ ਦਿੱਤਾ ਗਿਆ ਸੀ।

ਅਮਰੀਕੀ ਦੂਤਾਵਾਸ ਨੇ ਦੱਸਿਆ ਕਿ ਉਸ ਦੇ ਖਿਡਾਰੀ ਸੁਰੱਖਿਅਤ ਹਨ। ਉਨ੍ਹਾਂ ਕਿਹਾ- ਵਿਸ਼ਵ ਕੱਪ ਦੇ ਉਦਘਾਟਨੀ ਸਮਾਰੋਹ ਵਿੱਚ ਰਾਸ਼ਟਰਪਤੀ ਵਫ਼ਦ ਦੀ ਅਗਵਾਈ ਕਰਨ ਵਾਲੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਦੇ ਪਤੀ ਡਗਲਸ ਐਮਹੋਫ ਸਾਰੇ ਖਿਡਾਰੀਆਂ ਸਮੇਤ ਸੁਰੱਖਿਅਤ ਹਨ। ਫੀਫਾ ਨੇ ਕਿਹਾ-ਸਾਨੂੰ ਪੂਰੇ ਮਾਮਲੇ ਬਾਰੇ ਦੱਸਿਆ ਗਿਆ ਹੈ। ਇਸ ਨਾਲ ਟੂਰਨਾਮੈਂਟ ਦੇ ਪ੍ਰੋਗਰਾਮ ‘ਤੇ ਕੋਈ ਅਸਰ ਨਹੀਂ ਪਵੇਗਾ। ਉਦਘਾਟਨੀ ਮੈਚ ਆਪਣੇ ਪ੍ਰੋਗਰਾਮ ਅਨੁਸਾਰ ਰਾਤ ਨੂੰ ਸ਼ੁਰੂ ਹੋਵੇਗਾ।

ਰਾਇਟਰਜ਼ ਦੇ ਅਨੁਸਾਰ, ਪੁਲਿਸ ਨੇ ਕਿਹਾ ਕਿ ਸ਼ੂਟਰ ਪੰਪ ਐਕਸ਼ਨ ਸ਼ਾਟਗਨ ਨਾਲ ਲੈਸ ਸੀ। ਉਸਨੂੰ ਇਮਾਰਤ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਟੀਮ ਉੱਥੇ ਪਹੁੰਚੀ ਅਤੇ ਸ਼ੂਟਰ ਲਿਫਟ ਏਰੀਏ ਵਿੱਚ ਚਲਾ ਗਿਆ। ਇਸ ਤੋਂ ਬਾਅਦ ਮੁਲਜ਼ਮ ਨੇ ਕਈ ਗੋਲੀਆਂ ਚਲਾਈਆਂ ਅਤੇ ਕੁਝ ਸਮੇਂ ਬਾਅਦ ਉਸ ਦੀ ਲਾਸ਼ ਉਥੋਂ ਬਰਾਮਦ ਹੋਈ। ਮੁਲਜ਼ਮ ਦੀ ਉਮਰ 24 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਫਿਲਹਾਲ ਇਮਾਰਤ ਤੋਂ ਕੁਝ ਦੂਰੀ ‘ਤੇ ਇਲਾਕੇ ‘ਚ ਭਾਰੀ ਪੁਲਿਸ ਫੋਰਸ ਤਾਇਨਾਤ ਹੈ। ਨੌਵਾਂ ਮਹਿਲਾ ਫੀਫਾ ਵਿਸ਼ਵ ਕੱਪ ਵੀਰਵਾਰ ਤੋਂ ਆਕਲੈਂਡ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ। ਇਸਦੀ ਮੇਜ਼ਬਾਨੀ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਕਰ ਰਹੇ ਹਨ। ਟੂਰਨਾਮੈਂਟ ਲਈ ਸ਼ਹਿਰ ਦੇ ਹਜ਼ਾਰਾਂ ਖਿਡਾਰੀ ਮੌਜੂਦ ਹਨ। ਨਿਊਜ਼ੀਲੈਂਡ ਦੀ ਮਹਿਲਾ ਫੁੱਟਬਾਲ ਟੀਮ ਵੀਰਵਾਰ ਨੂੰ ਸ਼ਹਿਰ ਦੇ ਈਡਨ ਪਾਰਕ ‘ਚ ਸ਼ਾਮ 7 ਵਜੇ (ਸਥਾਨਕ ਸਮੇਂ ਅਨੁਸਾਰ) ਨਾਰਵੇ ਦੇ ਖਿਲਾਫ ਆਪਣੇ ਟੂਰਨਾਮੈਂਟ ਦੀ ਸ਼ੁਰੂਆਤ ਕਰੇਗੀ।