ਮੂਸੇਵਾਲਾ ਕਤਲ ਕੇਸ ‘ਚ NIA ਦਾ ਵੱਡਾ ਖੁਲਾਸਾ, ਕਤਲ ‘ਚ ਵਰਤੇ ਹਥਿਆਰ ਪਾਕਿਸਤਾਨ ਤੋਂ ਆਏ ਸਨ

ਮੂਸੇਵਾਲਾ ਕਤਲ ਕੇਸ ‘ਚ NIA ਦਾ ਵੱਡਾ ਖੁਲਾਸਾ, ਕਤਲ ‘ਚ ਵਰਤੇ ਹਥਿਆਰ ਪਾਕਿਸਤਾਨ ਤੋਂ ਆਏ ਸਨ

ਮੂਸੇਵਾਲਾ ‘ਤੇ ਜਿਨ੍ਹਾਂ ਤਿੰਨ ਹਥਿਆਰਾਂ ਤੋਂ ਗੋਲੀਆਂ ਚਲਾਈਆਂ ਗਈਆਂ ਸਨ, ਉਨ੍ਹਾਂ ‘ਚ ਇਕ ਅਸਾਲਟ ਰਾਈਫਲ ਏਐੱਨ-94 ਵੀ ਸ਼ਾਮਲ ਸੀ। ਇਸ ਹਥਿਆਰ ਦੀ ਵਰਤੋਂ ਨੂੰ ਲੈ ਕੇ ਖੁਫੀਆ ਏਜੰਸੀਆਂ ਵੀ ਹੈਰਾਨ ਰਹਿ ਗਈਆਂ ਸਨ।


ਮੂਸੇਵਾਲਾ ਕਤਲ ਕਾਂਡ ਨੂੰ ਇਕ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਅਤੇ ਸਿੱਧੂ ਦੇ ਮਾਤਾ ਪਿਤਾ ਸਰਕਾਰ ਦੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਹਨ। ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਮਾਮਲੇ ਦੀ ਜਾਂਚ ਕਰ ਰਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੇ ਸੂਤਰਾਂ ਅਨੁਸਾਰ ਮੂਸੇਵਾਲਾ ਕਤਲ ਕਾਂਡ ਵਿੱਚ ਵਰਤੇ ਗਏ ਹਥਿਆਰ ਪਾਕਿਸਤਾਨ ਤੋਂ ਆਏ ਸਨ।

ਪਾਕਿਸਤਾਨ ਦੇ ਹਾਮਿਦ ਨਾਂ ਦੇ ਹਥਿਆਰ ਸਮੱਗਲਰ ਨੇ ਇਹ ਹਥਿਆਰ ਸਪਲਾਈ ਕੀਤੇ ਸਨ। ਸੂਤਰਾਂ ਮੁਤਾਬਕ ਹਾਮਿਦ ਦੁਬਈ ‘ਚ ਰਹਿੰਦਾ ਹੈ। ਸਰਕਾਰ ਵੱਲੋਂ ਸੁਰੱਖਿਆ ਵਿੱਚ ਕਟੌਤੀ ਕੀਤੇ ਜਾਣ ਤੋਂ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਮੂਸੇਵਾਲਾ (29) ਨੂੰ ਪਿਛਲੇ ਸਾਲ 29 ਮਈ ਨੂੰ ਦਿਨ ਦਿਹਾੜੇ ਮਾਨਸਾ ਜ਼ਿਲ੍ਹੇ ਵਿੱਚ ਉਸ ਦੇ ਜੱਦੀ ਪਿੰਡ ਨੇੜੇ ਗੈਂਗਸਟਰਾਂ ਨੇ ਗੋਲੀ ਮਾਰ ਦਿੱਤੀ ਸੀ।

ਮੂਸੇਵਾਲਾ ਅਤੇ ਉਸਦੇ ਦੋ ਸਾਥੀਆਂ ‘ਤੇ 2 ਮਿੰਟ 30 ਸੈਕਿੰਡ ਤੱਕ ਲਗਾਤਾਰ ਗੋਲੀਬਾਰੀ ਹੁੰਦੀ ਰਹੀ। ਪਹਿਲਾਂ ਕਿਹਾ ਗਿਆ ਸੀ ਕਿ ਅਪਰਾਧ ਵਿੱਚ ਏਕੇ-47 ਰਾਈਫਲ ਦੀ ਵਰਤੋਂ ਕੀਤੀ ਗਈ ਸੀ। ਮੂਸੇਵਾਲਾ ‘ਤੇ ਜਿਨ੍ਹਾਂ ਤਿੰਨ ਹਥਿਆਰਾਂ ਤੋਂ ਗੋਲੀਆਂ ਚਲਾਈਆਂ ਗਈਆਂ ਸਨ, ਉਨ੍ਹਾਂ ‘ਚ ਇਕ ਅਸਾਲਟ ਰਾਈਫਲ ਏਐੱਨ-94 ਵੀ ਸ਼ਾਮਲ ਸੀ। ਇਸ ਹਥਿਆਰ ਦੀ ਵਰਤੋਂ ਨੂੰ ਲੈ ਕੇ ਖੁਫੀਆ ਏਜੰਸੀਆਂ ਵੀ ਹੈਰਾਨ ਰਹਿ ਗਈਆਂ ਕਿਉਂਕਿ ਇਸ ਅਸਾਲਟ ਰਾਈਫਲ ਦੀ ਵਰਤੋਂ ਹਥਿਆਰਬੰਦ ਬਲਾਂ ਦੁਆਰਾ ਹੀ ਕੀਤੀ ਜਾਂਦੀ ਹੈ।

ਸੂਤਰਾਂ ਮੁਤਾਬਕ ਹਾਮਿਦ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਬੁਲੰਦਸ਼ਹਿਰ ਨਿਵਾਸੀ ਗੁੰਡੇ ਨੂੰ ਹਥਿਆਰ ਸਪਲਾਈ ਕੀਤੇ ਸਨ। ਗਾਇਕ ਮੂਸੇਵਾਲਾ ਹਮੇਸ਼ਾ ਆਪਣੇ ਕੋਲ 45 ਬੋਰ ਦਾ ਵਿਦੇਸ਼ੀ ਪਿਸਤੌਲ ਰੱਖਦਾ ਸੀ। ਪਰ ਮੁਲਜ਼ਮਾਂ ਨੇ ਗਾਇਕ ਨੂੰ ਵਿਦੇਸ਼ੀ ਪਿਸਤੌਲ ਵਰਤਣ ਦਾ ਮੌਕਾ ਵੀ ਨਹੀਂ ਦਿੱਤਾ। ਮੁਲਜ਼ਮਾਂ ਨੇ ਪਹਿਲਾਂ ਮੂਸੇਵਾਲਾ ਦੇ ਸਿਰ ਅਤੇ ਮੱਥੇ ’ਤੇ ਗੋਲੀਆਂ ਚਲਾਈਆਂ। ਮੁਲਜ਼ਮਾਂ ਨੇ ਸਿੱਧੂ ਦੀ ਕਾਰ ‘ਤੇ ਅੱਗੇ ਅਤੇ ਡਰਾਈਵਰ ਸਾਈਡ ਤੋਂ ਲਗਾਤਾਰ ਫਾਇਰਿੰਗ ਕੀਤੀ। ਮੂਸੇਵਾਲਾ ਦੇ ਸਿਰ ਵਿੱਚ ਦੋ ਗੋਲੀਆਂ, ਛਾਤੀ ਅਤੇ ਹੱਥ ਵਿੱਚ ਤਿੰਨ ਗੋਲੀਆਂ ਲੱਗੀਆਂ ਸਨ ।