ਮੋਦੀ ਸਰਨੇਮ ਕੇਸ – ਰਾਹੁਲ ਦੀ 2 ਸਾਲ ਦੀ ਸਜ਼ਾ ਬਰਕਰਾਰ : ਗੁਜਰਾਤ ਹਾਈਕੋਰਟ ਨੇ ਸੂਰਤ ਅਦਾਲਤ ਦੇ ਫੈਸਲੇ ਨੂੰ ਰੱਖਿਆ ਬਰਕਰਾਰ

ਮੋਦੀ ਸਰਨੇਮ ਕੇਸ – ਰਾਹੁਲ ਦੀ 2 ਸਾਲ ਦੀ ਸਜ਼ਾ ਬਰਕਰਾਰ : ਗੁਜਰਾਤ ਹਾਈਕੋਰਟ ਨੇ ਸੂਰਤ ਅਦਾਲਤ ਦੇ ਫੈਸਲੇ ਨੂੰ ਰੱਖਿਆ ਬਰਕਰਾਰ

ਰਾਹੁਲ ਗਾਂਧੀ ਗੁਜਰਾਤ ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ‘ਚ ਅਰਜ਼ੀ ਦਾਇਰ ਕਰਨਗੇ। ਕਾਂਗਰਸ ਸੂਤਰਾਂ ਮੁਤਾਬਕ ਗੁਜਰਾਤ ਹਾਈ ਕੋਰਟ ਦੇ ਹੁਕਮਾਂ ‘ਤੇ ਸੀਨੀਅਰ ਵਕੀਲਾਂ ਨਾਲ ਚਰਚਾ ਕੀਤੀ ਜਾ ਰਹੀ ਹੈ।


ਰਾਹੁਲ ਗਾਂਧੀ ਦੀਆਂ ਮੁਸ਼ਕਿਲਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਗੁਜਰਾਤ ਹਾਈ ਕੋਰਟ ਨੇ ਮੋਦੀ ਸਰਨੇਮ ‘ਤੇ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਮਾਮਲੇ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਉਣ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਜਸਟਿਸ ਹੇਮੰਤ ਪ੍ਰਚਾਰਕ ਦੀ ਅਦਾਲਤ ਨੇ ਸਵੇਰੇ 11 ਵਜੇ ਇਹ ਫੈਸਲਾ ਸੁਣਾਇਆ। ਇਸ ਤਰ੍ਹਾਂ ਰਾਹੁਲ ਗਾਂਧੀ ਦੀ ਸਜ਼ਾ ਬਰਕਰਾਰ ਰਹੇਗੀ।

ਰਾਹੁਲ ਗਾਂਧੀ ਗੁਜਰਾਤ ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ‘ਚ ਅਰਜ਼ੀ ਦਾਇਰ ਕਰਨਗੇ। ਕਾਂਗਰਸ ਸੂਤਰਾਂ ਮੁਤਾਬਕ ਗੁਜਰਾਤ ਹਾਈ ਕੋਰਟ ਦੇ ਹੁਕਮਾਂ ‘ਤੇ ਸੀਨੀਅਰ ਵਕੀਲਾਂ ਨਾਲ ਚਰਚਾ ਕੀਤੀ ਜਾ ਰਹੀ ਹੈ। ਸੂਰਤ ਦੀ ਮੈਟਰੋਪੋਲੀਟਨ ਮੈਜਿਸਟ੍ਰੇਟ ਅਦਾਲਤ ਨੇ 23 ਮਾਰਚ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਪੂਰਨੇਸ਼ ਮੋਦੀ ਵੱਲੋਂ ਗੁਜਰਾਤ ਵਿੱਚ ਦਾਇਰ 2019 ਦੇ ਇੱਕ ਮਾਮਲੇ ਵਿੱਚ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 499 ਅਤੇ 500 (ਅਪਰਾਧਿਕ ਮਾਣਹਾਨੀ) ਦੇ ਤਹਿਤ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਉਂਦਿਆਂ 2 ਸਾਲ ਦੀ ਸਜ਼ਾ ਸੁਣਾਈ ਸੀ।

ਫੈਸਲੇ ਤੋਂ ਬਾਅਦ, ਰਾਹੁਲ ਗਾਂਧੀ ਨੂੰ ਲੋਕ ਪ੍ਰਤੀਨਿਧਤਾ ਐਕਟ ਦੇ ਪ੍ਰਬੰਧਾਂ ਦੇ ਤਹਿਤ ਸੰਸਦ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਰਾਹੁਲ ਗਾਂਧੀ 2019 ਵਿੱਚ ਕੇਰਲ ਦੇ ਵਾਇਨਾਡ ਤੋਂ ਲੋਕ ਸਭਾ ਲਈ ਚੁਣੇ ਗਏ ਸਨ। 2019 ਵਿੱਚ, ਰਾਹੁਲ ਗਾਂਧੀ ਨੇ ਕਰਨਾਟਕ ਵਿਧਾਨ ਸਭਾ ਵਿੱਚ ਮੋਦੀ ਸਰਨੇਮ ਨੂੰ ਲੈ ਕੇ ਇੱਕ ਬਿਆਨ ਦਿੱਤਾ ਸੀ। ਰਾਹੁਲ ਦੀ ਸੰਸਦ ਮੈਂਬਰਸ਼ਿਪ 24 ਮਾਰਚ ਨੂੰ ਦੁਪਹਿਰ 2.30 ਵਜੇ ਦੇ ਕਰੀਬ ਰੱਦ ਕਰ ਦਿੱਤੀ ਗਈ ਸੀ। ਉਹ ਕੇਰਲ ਦੇ ਵਾਇਨਾਡ ਤੋਂ ਲੋਕ ਸਭਾ ਦੇ ਮੈਂਬਰ ਸਨ। ਲੋਕ ਸਭਾ ਸਕੱਤਰੇਤ ਨੇ ਪੱਤਰ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਸੀ। ਰਾਹੁਲ ਦਾ ਨਾਂ ਲੋਕ ਸਭਾ ਦੀ ਵੈੱਬਸਾਈਟ ਤੋਂ ਵੀ ਹਟਾ ਦਿੱਤਾ ਗਿਆ ਹੈ।