ਲੋਕਸਭਾ 2024 ਚੋਣਾਂ ਦੀ ਤਿਆਰੀ ਸ਼ੁਰੂ : ਭਾਜਪਾ ਨੇ ਪੰਜਾਬ, ਆਂਧਰਾ, ਤੇਲੰਗਾਨਾ ਅਤੇ ਝਾਰਖੰਡ ਦੇ ਪ੍ਰਧਾਨ ਬਦਲ ਦਿੱਤੇ

ਲੋਕਸਭਾ 2024 ਚੋਣਾਂ ਦੀ ਤਿਆਰੀ ਸ਼ੁਰੂ : ਭਾਜਪਾ ਨੇ ਪੰਜਾਬ, ਆਂਧਰਾ, ਤੇਲੰਗਾਨਾ ਅਤੇ ਝਾਰਖੰਡ ਦੇ ਪ੍ਰਧਾਨ ਬਦਲ ਦਿੱਤੇ

ਸੁਨੀਲ ਜਾਖੜ ਕਦੇ ਕਾਂਗਰਸ ਦੇ ਵੱਡੇ ਚਿਹਰੇ ਸਨ, ਪਰ ਬਾਅਦ ਵਿੱਚ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ। ਉਹ ਪੰਜਾਬ ਦੀ ਅਬੋਹਰ ਸੀਟ ਤੋਂ ਵਿਧਾਇਕ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ।


ਭਾਰਤੀ ਜਨਤਾ ਪਾਰਟੀ ਨੇ 2024 ਲੋਕਸਭਾ ਚੋਣਾਂ ਦਾ ਵਿਗੁਲ ਵਜਾ ਦਿਤਾ ਹੈ। ਦੇਸ਼ ਦੇ 5 ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ 4 ਸੂਬਿਆਂ ‘ਚ ਸੂਬਾ ਪ੍ਰਧਾਨ ਬਦਲ ਦਿੱਤੇ ਹਨ। ਪੰਜਾਬ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਝਾਰਖੰਡ ਵਿੱਚ ਬਦਲਾਅ ਕੀਤਾ ਗਿਆ ਹੈ।

ਕਾਂਗਰਸ ਤੋਂ ਆਏ ਸੁਨੀਲ ਜਾਖੜ ਨੂੰ ਪੰਜਾਬ ਵਿੱਚ, ਡੀ ਪੁਰੰਡੇਸ਼ਵਰੀ ਨੂੰ ਆਂਧਰਾ ਵਿੱਚ, ਜੀ ਕਿਸ਼ਨ ਰੈੱਡੀ ਨੂੰ ਤੇਲੰਗਾਨਾ ਵਿੱਚ ਅਤੇ ਬਾਬੂ ਲਾਲ ਮਰਾਂਡੀ ਨੂੰ ਝਾਰਖੰਡ ਵਿੱਚ ਪ੍ਰਧਾਨ ਬਣਾਇਆ ਗਿਆ ਹੈ। ਸੋਮਵਾਰ ਨੂੰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਤੀ ਮੈਦਾਨ ਦੇ ਕਨਵੈਨਸ਼ਨ ਸੈਂਟਰ ਵਿੱਚ ਕੈਬਨਿਟ ਦੇ ਸਹਿਯੋਗੀਆਂ ਨਾਲ ਪੰਜ ਘੰਟੇ ਲੰਬੀ ਮੀਟਿੰਗ ਕੀਤੀ। ਇਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪ੍ਰਗਤੀ ਮੈਦਾਨ ਦੇ ਕਨਵੈਨਸ਼ਨ ਸੈਂਟਰ ਵਿੱਚ ਕੈਬਨਿਟ ਦੇ ਸਹਿਯੋਗੀਆਂ ਨਾਲ ਪੰਜ ਘੰਟੇ ਲੰਬੀ ਮੀਟਿੰਗ ਕੀਤੀ।

ਪੀਐਮ ਨੇ ਮਜ਼ਾਕੀਆ ਲਹਿਜੇ ਵਿੱਚ ਇਹ ਵੀ ਕਿਹਾ ਸੀ, ਕਿ ਜੇਕਰ ਜਨਤਾ ਦੀ ਸੇਵਾ ਕਰਨ ਦਾ ਸੰਕਲਪ ਹੈ ਤਾਂ ਉਸਨੂੰ ਪੂਰਾ ਕਰਨ ਲਈ ਕਿਸੇ ਅਹੁਦੇ ਦੀ ਲੋੜ ਨਹੀਂ ਹੈ। ਮੀਟਿੰਗ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਵੱਖ-ਵੱਖ ਮੰਤਰਾਲਿਆਂ ਦੇ ਕੰਮਕਾਜ ਬਾਰੇ ਵੀ ਚਰਚਾ ਕੀਤੀ ਗਈ। ਆਮ ਚੋਣਾਂ ਵਿੱਚ ਇੱਕ ਸਾਲ ਤੋਂ ਵੀ ਘੱਟ ਸਮਾਂ ਬਾਕੀ ਹੈ। ਇਸੇ ਲਈ ਪ੍ਰਧਾਨ ਮੰਤਰੀ ਨੇ ਆਪਣੇ ਮੰਤਰੀਆਂ ਨੂੰ ਬਾਕੀ ਰਹਿੰਦੇ ਕੰਮਾਂ ਨੂੰ ਜੰਗੀ ਪੱਧਰ ‘ਤੇ ਪੂਰਾ ਕਰਨ ਲਈ ਕਿਹਾ ਹੈ।


ਸੂਤਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨੇ ਵੱਖ-ਵੱਖ ਮੰਤਰਾਲਿਆਂ ਦੇ ਕੰਮਕਾਜ ‘ਤੇ ਖੁਸ਼ੀ ਜ਼ਾਹਰ ਕੀਤੀ। ਸੂਤਰਾਂ ਮੁਤਾਬਕ ਭਾਜਪਾ ਦੀ ਕਾਮਯਾਬੀ ‘ਤੇ ਪੀਐਮ ਨੇ ਕਿਹਾ ਕਿ ਇਸ ਪਿੱਛੇ ਅਸਲ ਕਾਰਨ ਇਹ ਹੈ ਕਿ ਭਾਜਪਾ ਨੇ ਉਸ ਅਣਗਹਿਲੀ ਨੂੰ ਦੂਰ ਕੀਤਾ, ਜਿਸ ਤੋਂ ਲੋਕ ਦਹਾਕਿਆਂ ਤੋਂ ਦੁਖੀ ਸਨ। ਤੁਹਾਨੂੰ ਭਵਿੱਖ ਵਿੱਚ ਵੀ ਅਜਿਹਾ ਕਰਨਾ ਪਵੇਗਾ। ਸੁਨੀਲ ਜਾਖੜ ਕਦੇ ਕਾਂਗਰਸ ਦੇ ਵੱਡੇ ਚਿਹਰੇ ਸਨ, ਪਰ ਬਾਅਦ ਵਿੱਚ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ। ਸੁਨੀਲ ਜਾਖੜ ਨੂੰ ਹਿੰਦੂ ਚਿਹਰਾ ਮੰਨਿਆ ਜਾਂਦਾ ਹੈ। ਚਰਚਾ ਹੈ ਕਿ ਗੁਰਦਾਸਪੁਰ ਸੀਟ ਤੋਂ 2024 ਦੀਆਂ ਲੋਕ ਸਭਾ ਚੋਣਾਂ ‘ਚ ਸੁਨੀਲ ਜਾਖੜ ਭਾਜਪਾ ਦਾ ਚਿਹਰਾ ਹੋ ਸਕਦੇ ਹਨ। ਉਹ ਪੰਜਾਬ ਦੀ ਅਬੋਹਰ ਸੀਟ ਤੋਂ ਵਿਧਾਇਕ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ।