- ਰਾਸ਼ਟਰੀ
- No Comment
ਵਰੁਣ ਗਾਂਧੀ ਬਹੁਤ ਵਧੀਆ ਨੇਤਾ, ਜੇਕਰ ਉਹ ਸਪਾ ‘ਚ ਆਉਂਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ : ਅਖਿਲੇਸ਼ ਯਾਦਵ

2024 ਦੀਆਂ ਲੋਕ ਸਭਾ ਚੋਣਾਂ ਬਾਰੇ ਪੁੱਛੇ ਜਾਣ ‘ਤੇ ਅਖਿਲੇਸ਼ ਨੇ ਕਿਹਾ ਕਿ ਵਿਰੋਧੀ ਧਿਰ ਮਜ਼ਬੂਤੀ ਨਾਲ ਲੜੇਗੀ ਅਤੇ ਸਰਕਾਰ ਬਣਾਏਗੀ। ਉਨ੍ਹਾਂ ਸਪਾ ਵਰਕਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਤਿੱਖੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।
ਵਰੁਣ ਗਾਂਧੀ ਕਾਫੀ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਤੋਂ ਨਾਰਾਜ਼ ਨਜ਼ਰ ਆ ਰਹੇ ਹਨ। ਉਹ ਕਈ ਵਾਰ ਭਾਰਤੀ ਜਨਤਾ ਪਾਰਟੀ ਦੀ ਨੀਤੀਆਂ ਦੀ ਆਲੋਚਨਾ ਵੀ ਕਰ ਚੁਕੇ ਹਨ। ਮਹਾਰਾਸ਼ਟਰ ਦੀ ਰਾਜਨੀਤੀ ‘ਚ ਉਤਰਾਅ-ਚੜ੍ਹਾਅ ਤੋਂ ਬਾਅਦ ਯੂਪੀ ਦੀ ਰਾਜਨੀਤੀ ‘ਚ ਵੱਡੇ ਬਦਲਾਅ ਦੀ ਬਿਆਨਬਾਜ਼ੀ ਚੱਲ ਰਹੀ ਹੈ।

ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਅਤੇ ਸੁਭਾਸਪਾ ਦੇ ਪ੍ਰਧਾਨ ਓਮਪ੍ਰਕਾਸ਼ ਰਾਜਭਰ ਨੇ ਐਨਸੀਪੀ ਵਾਂਗ ਸਪਾ ਵਿੱਚ ਫੁੱਟ ਦੀ ਗੱਲ ਕੀਤੀ। ਇਸ ਦੌਰਾਨ ਸਪਾ ਮੁਖੀ ਅਖਿਲੇਸ਼ ਯਾਦਵ ਨੇ ਭਾਜਪਾ ਆਗੂ ਵਰੁਣ ਗਾਂਧੀ ਦੀ ਤਾਰੀਫ਼ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਪਾ ਤੋਂ ਟਿਕਟ ਦੇਣ ਦੇ ਸਵਾਲ ਦਾ ਵੀ ਜਵਾਬ ਦਿੱਤਾ । ਅਖਿਲੇਸ਼ ਯਾਦਵ ਨੇ ਕਿਹਾ, ”ਵਰੁਣ ਗਾਂਧੀ ਇਕ ਚੰਗੇ ਨੇਤਾ ਹਨ, ਜੇਕਰ ਉਹ ਸਪਾ ‘ਚ ਆਉਂਦੇ ਹਨ ਤਾਂ ਉਨ੍ਹਾਂ ਦਾ ਸੁਆਗਤ ਹੈ।” ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਕਈ ਮੁੱਦਿਆਂ ‘ਤੇ ਪਾਰਟੀ ਖਿਲਾਫ ਆਵਾਜ਼ ਉਠਾਉਂਦੇ ਰਹੇ ਹਨ। ਅਜਿਹੇ ‘ਚ ਉਨ੍ਹਾਂ ਵਲੋਂ ਭਾਜਪਾ ਨਾਲ 2024 ਦੀਆਂ ਲੋਕ ਸਭਾ ਚੋਣਾਂ ਨਾ ਲੜਨ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ।

2024 ਦੀਆਂ ਲੋਕ ਸਭਾ ਚੋਣਾਂ ਬਾਰੇ ਪੁੱਛੇ ਜਾਣ ‘ਤੇ ਅਖਿਲੇਸ਼ ਨੇ ਕਿਹਾ ਕਿ ਵਿਰੋਧੀ ਧਿਰ ਮਜ਼ਬੂਤੀ ਨਾਲ ਲੜੇਗੀ ਅਤੇ ਸਰਕਾਰ ਬਣਾਏਗੀ। ਰਾਮ ਜਨਮ ਭੂਮੀ ਦੇ ਦਰਸ਼ਨਾਂ ਬਾਰੇ ਪੁੱਛੇ ਜਾਣ ‘ਤੇ ਅਖਿਲੇਸ਼ ਯਾਦਵ ਨੇ ਕਿਹਾ ਕਿ ਜਦੋਂ ਮੰਦਰ ਬਣੇਗਾ ਤਾਂ ਉਹ ਦਰਸ਼ਨ ਕਰਨ ਆਉਣਗੇ। ਅਖਿਲੇਸ਼ ਯਾਦਵ ਨੇ ਅਯੁੱਧਿਆ ‘ਚ ਆਪਣੀ ਰਿਹਾਇਸ਼ ਦੌਰਾਨ ਜ਼ਿਲੇ ‘ਚ ਵੱਖ-ਵੱਖ ਥਾਵਾਂ ‘ਤੇ ਸਪਾ ਵਰਕਰਾਂ ਅਤੇ ਪਾਰਟੀ ਦੇ ਪ੍ਰਮੁੱਖ ਨੇਤਾਵਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸਪਾ ਵਰਕਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਤਿੱਖੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਲਖਨਊ ਤੋਂ ਅਯੁੱਧਿਆ ਤੱਕ ਸਪਾ ਵਰਕਰਾਂ ਵੱਲੋਂ ਆਪਣੇ ਪ੍ਰਧਾਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ, “ਭਾਜਪਾ ਜਿੰਨੇ ਮਰਜ਼ੀ ਤਜ਼ਰਬੇ ਕਰ ਲਵੇ, ਉਹ ਤਜਰਬੇ ਕਾਮਯਾਬ ਨਹੀਂ ਹੋਣ ਦੇ ਰਹੇ, ਭਾਜਪਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ, 2024 ਵਿੱਚ ਸਪਾ ਅਤੇ ਉਸ ਦੇ ਸਹਿਯੋਗੀਆਂ ਦੀ ਇਤਿਹਾਸਕ ਜਿੱਤ ਹੋਵੇਗੀ।”