ਵਿਰੋਧੀ ਧਿਰਾਂ ਨੇ ਕਿਹਾ ਸੀਐੱਮ ਮਾਨ ਤੇ ਮੰਤਰੀ ਨੇ ਪੰਚਾਇਤਾਂ ਭੰਗ ਕਰਨ ਦੇ ਦਿੱਤੇ ਹੁਕਮ

ਵਿਰੋਧੀ ਧਿਰਾਂ ਨੇ ਕਿਹਾ ਸੀਐੱਮ ਮਾਨ ਤੇ ਮੰਤਰੀ ਨੇ ਪੰਚਾਇਤਾਂ ਭੰਗ ਕਰਨ ਦੇ ਦਿੱਤੇ ਹੁਕਮ

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤਾਂ ਭੰਗ ਕਰਨ ਦੀ ਜ਼ਿੰਮੇਵਾਰੀ ਅਧਿਕਾਰੀਆਂ ‘ਤੇ ਪਾਉਣ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਨਾਕਾਮੀਆਂ ਲਈ ਦੂਜਿਆਂ ‘ਤੇ ਦੋਸ਼ ਮੜ੍ਹ ਕੇ ਨਹੀਂ ਚੱਲ ਸਕਦੀ।

ਪਿੱਛਲੇ ਦਿਨੀ ਭਗਵੰਤ ਮਾਨ ਸਰਕਾਰ ਨੇ ਪੰਚਾਇਤਾਂ ਰੱਦ ਕਰਨ ਦਾ ਆਦੇਸ਼ ਦਿਤਾ ਸੀ, ਜਿਸਨੂੰ ਕੋਰਟ ਨੇ ਰੱਦ ਕਰ ਦਿਤਾ ਸੀ। ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈਣ ਨਾਲ ਵਿਰੋਧੀ ਧਿਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਖਿਲਾਫ ਨਵਾਂ ਮੁੱਦਾ ਮਿਲ ਗਿਆ ਹੈ। ਭਾਵੇਂ ਸਰਕਾਰ ਨੇ ਇਸ ਮਾਮਲੇ ਵਿਚ ਪੰਚਾਇਤ ਵਿਭਾਗ ਦੇ ਦੋ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਪਰ ਸ਼ੁੱਕਰਵਾਰ ਸਵੇਰੇ ਸੋਸ਼ਲ ਮੀਡੀਆ ‘ਤੇ ਪੰਚਾਇਤਾਂ ਭੰਗ ਕਰਨ ਸਬੰਧੀ ਸਰਕਾਰੀ ਹੁਕਮਾਂ ਦੀ ਕਾਪੀ ਵਾਇਰਲ ਹੋ ਗਈ, ਜਿਸ ‘ਤੇ ਦੋ ਮੁਅੱਤਲ ਅਧਿਕਾਰੀਆਂ ਦੇ ਦਸਤਖ਼ਤ ਵੀ ਹਨ। ਇਸ ਵਿਚ ਪੰਚਾਇਤ ਮੰਤਰੀ ਅਤੇ ਮੁੱਖ ਮੰਤਰੀ ਦੇ ਦਸਤਖ਼ਤ ਵੀ ਹਨ।

ਵਿਰੋਧੀ ਪਾਰਟੀਆਂ ਨੇ ਇਸ ਮਾਮਲੇ ‘ਚ ਮੁੱਖ ਮੰਤਰੀ ਅਤੇ ਪੰਚਾਇਤ ਮੰਤਰੀ ਨੂੰ ਦੋਸ਼ੀ ਠਹਿਰਾਉਂਦੇ ਹੋਏ ਉਨ੍ਹਾਂ ਦੇ ਅਸਤੀਫੇ ਦੀ ਮੰਗ ਵੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ- ਭਗਵੰਤ ਮਾਨ ਸਰਕਾਰ ਨੇ ਜ਼ਿੰਮੇਵਾਰੀ ਲੈਣ ਦੀ ਬਜਾਏ ਪੰਜਾਬ ਦੀਆਂ ਪੰਚਾਇਤਾਂ ਨੂੰ ਸਮੇਂ ਤੋਂ ਪਹਿਲਾਂ ਭੰਗ ਕਰਨ ਦੀ ਵੱਡੀ ਗਲਤੀ ਲਈ ਦੋ ਆਈਏਐਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਇਹ ਸ਼ਰਮਨਾਕ ਹੈ। ਉਨ੍ਹਾਂ ਲਿਖਿਆ- ‘ਮੇਰਾ ਸੁਝਾਅ ਹੈ ਕਿ ਭਗਵੰਤ ਮਾਨ ਨੂੰ ਆਪਣੇ ਮਾੜੇ ਫੈਸਲੇ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਆਪਣੇ ਅਫਸਰਾਂ ‘ਤੇ ਦੋਸ਼ ਲਾਉਣ ਦੀ ਬਜਾਏ ਖੁਦ ਅਸਤੀਫਾ ਦੇ ਦੇਣਾ ਚਾਹੀਦਾ ਹੈ।’

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫ਼ੇ ਦੀ ਮੰਗ ਕੀਤੀ ਅਤੇ ਇਹ ਫ਼ੈਸਲਾ ਵਾਪਸ ਲੈਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕੀਤਾ।

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤਾਂ ਭੰਗ ਕਰਨ ਦੀ ਜ਼ਿੰਮੇਵਾਰੀ ਅਧਿਕਾਰੀਆਂ ‘ਤੇ ਪਾਉਣ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਨਾਕਾਮੀਆਂ ਲਈ ਦੂਜਿਆਂ ‘ਤੇ ਦੋਸ਼ ਮੜ੍ਹ ਕੇ ਨਹੀਂ ਚੱਲ ਸਕਦੀ। ਸ਼ੁੱਕਰਵਾਰ ਨੂੰ ਪੰਜਾਬ ਭਾਜਪਾ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਆਪਣੀ ਗਲਤੀ ਮੰਨ ਕੇ ਪੰਜਾਬੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ, ਕਿਉਂਕਿ ਇਸ ਗਲਤੀ ਲਈ ਉਹ ਖੁਦ ਜ਼ਿੰਮੇਵਾਰ ਹਨ। ਇਸ ਘਟਨਾ ਨੇ ਆਮ ਆਦਮੀ ਪਾਰਟੀ ਦੀ ਨਹੀਂ ਸਗੋਂ ਪੰਜਾਬ ਸਰਕਾਰ ਦੀ ਬਦਨਾਮੀ ਕੀਤੀ ਹੈ। ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਜਿਹੜਾ ਵੀ ਅਧਿਕਾਰੀ ਭਗਵੰਤ ਮਾਨ ਦੇ ਇਸ਼ਾਰੇ ‘ਤੇ ਗੈਰ-ਕਾਨੂੰਨੀ ਕੰਮ ਕਰੇਗਾ, ਉਸ ਨੂੰ ਨਤੀਜੇ ਭੁਗਤਣੇ ਪੈਣਗੇ।