ਪੰਜਾਬ ‘ਚ 100 ਪ੍ਰਾਇਮਰੀ ਸਕੂਲ ਬਣਨਗੇ ਸਕੂਲ ਆਫ਼ ਹੈਪੀਨੈੱਸ, 646 ਪ੍ਰੋਫੈਸਰ ਅਤੇ ਛੇ ਹਜ਼ਾਰ ਈ.ਟੀ.ਟੀ. ਅਧਿਆਪਕ ਭਰਤੀ ਕੀਤੇ ਜਾਣਗੇ

ਪੰਜਾਬ ‘ਚ 100 ਪ੍ਰਾਇਮਰੀ ਸਕੂਲ ਬਣਨਗੇ ਸਕੂਲ ਆਫ਼ ਹੈਪੀਨੈੱਸ, 646 ਪ੍ਰੋਫੈਸਰ ਅਤੇ ਛੇ ਹਜ਼ਾਰ ਈ.ਟੀ.ਟੀ. ਅਧਿਆਪਕ ਭਰਤੀ ਕੀਤੇ ਜਾਣਗੇ

ਬੈਂਸ ਨੇ ਕਿਹਾ ਕਿ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਸਰਕਾਰ ਸਕੂਲਾਂ ਨੂੰ ਅਪਗ੍ਰੇਡ ਕਰਨ ਲਈ ਵੀ ਯਤਨਸ਼ੀਲ ਹੈ ਤਾਂ ਜੋ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾ ਕੇ ਬੱਚਿਆਂ ਨੂੰ ਇਨ੍ਹਾਂ ਸਕੂਲਾਂ ਵਿੱਚ ਪੜ੍ਹਨ ਲਈ ਆਕਰਸ਼ਿਤ ਕੀਤਾ ਜਾ ਸਕੇ।

ਆਮ ਆਦਮੀ ਪਾਰਟੀ ਦੀ ਸਰਕਾਰ ਭਾਂਵੇ ਦਿੱਲੀ ਵਿਚ ਹੋਵੇ ਜਾ ਪੰਜਾਬ ਵਿਚ ਹਮੇਸ਼ਾ ਤੋਂ ਸਿਖਿਆ ਅਤੇ ਸਿਹਤ ਦੇ ਮੁੱਦੇ ਨੂੰ ਮੁਖ ਰੱਖਦੀ ਆਈ ਹੈ। ਅਗਲੇ ਦੋ ਸਾਲਾਂ ਵਿੱਚ ਸੂਬੇ ਦੇ 100 ਪ੍ਰਾਇਮਰੀ ਸਕੂਲਾਂ ਨੂੰ ਸਕੂਲ ਆਫ਼ ਹੈਪੀਨੈੱਸ ਵਿੱਚ ਅਪਗ੍ਰੇਡ ਕੀਤਾ ਜਾਵੇਗਾ। ਇਨ੍ਹਾਂ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਪੰਜ ਸਕੂਲ ਵੀ ਸ਼ਾਮਲ ਹੋਣਗੇ। ਜਿੱਥੇ ਬੱਚਿਆਂ ਦੀ ਗਿਣਤੀ ਜ਼ਿਆਦਾ ਹੈ ਅਤੇ ਥਾਂ ਹੈ, ਸਿਰਫ਼ ਉਨ੍ਹਾਂ ਸਕੂਲਾਂ ਨੂੰ ਹੀ ਇਸ ਸਕੀਮ ਵਿੱਚ ਸ਼ਾਮਲ ਕੀਤਾ ਜਾਵੇਗਾ। ਉੱਥੇ ਬੱਚਿਆਂ ਨੂੰ ਵਧੀਆ ਸਿੱਖਿਆ ਦੇ ਨਾਲ-ਨਾਲ ਵਧੀਆ ਵਾਤਾਵਰਨ ਅਤੇ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ। ਇਸ ਸਬੰਧੀ ਸਰਕਾਰ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

ਇਹ ਗੱਲ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਹੀ ਹੈ। ਇਸ ਤੋਂ ਇਲਾਵਾ ਸਰਕਾਰ ਕਾਲਜਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਵੀ ਪੂਰਾ ਕਰਨ ਲਈ ਯਤਨਸ਼ੀਲ ਹੈ। ਜਲਦੀ ਹੀ 646 ਪ੍ਰੋਫੈਸਰਾਂ ਦੀ ਭਰਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੱਤ ਹਜ਼ਾਰ ਪ੍ਰਾਇਮਰੀ, ਛੇ ਹਜ਼ਾਰ ਈਟੀਟੀ ਅਧਿਆਪਕ ਅਤੇ ਛੇ ਹਜ਼ਾਰ ਮਾਸਟਰ ਕਾਡਰ ਵੀ ਭਰਤੀ ਕੀਤੇ ਜਾਣਗੇ। ਬੈਂਸ ਬੁੱਧਵਾਰ ਨੂੰ ਲੁਧਿਆਣਾ ਦੇ ਮੈਰੀਟੋਰੀਅਸ ਸਕੂਲ ਦੇ ਸਮਰ ਕੋਚਿੰਗ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਪੁੱਜੇ ਸਨ।

ਬੈਂਸ ਨੇ ਕਿਹਾ ਕਿ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਸਰਕਾਰ ਸਕੂਲਾਂ ਨੂੰ ਅਪਗ੍ਰੇਡ ਕਰਨ ਲਈ ਵੀ ਯਤਨਸ਼ੀਲ ਹੈ ਤਾਂ ਜੋ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾ ਕੇ ਬੱਚਿਆਂ ਨੂੰ ਇਨ੍ਹਾਂ ਸਕੂਲਾਂ ਵਿੱਚ ਪੜ੍ਹਨ ਲਈ ਆਕਰਸ਼ਿਤ ਕੀਤਾ ਜਾ ਸਕੇ। ਇਸ ਤੋਂ ਇਲਾਵਾ 15 ਅਗਸਤ ਤੱਕ 117 ਸਕੂਲ ਆਫ਼ ਐਮੀਨੈਂਸ ਵੀ ਖੋਲ੍ਹੇ ਜਾਣਗੇ, ਇਸ ਵੇਲੇ 14 ਸਕੂਲ ਆਫ਼ ਐਮੀਨੈਂਸ ਚੱਲ ਰਹੇ ਹਨ। ਸਰਕਾਰ ਦੇ ਯਤਨਾਂ ਦੇ ਸਾਰਥਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਕੋਚਿੰਗ ਵੀ ਦਿੱਤੀ ਜਾ ਰਹੀ ਹੈ। ਪ੍ਰਿੰਸੀਪਲ ਤੋਂ ਬਾਅਦ ਹੁਣ ਸਕੂਲ ਮੁਖੀ ਅਤੇ ਸਟਾਫ਼ ਦਾ ਵਫ਼ਦ ਫਿਨਲੈਂਡ ਭੇਜਿਆ ਜਾਵੇਗਾ।