- ਸਿਹਤ
- No Comment
125 ਹੋਰ ਆਮ ਆਦਮੀ ਕਲੀਨਿਕ ਖੁੱਲਣਗੇ , ਸੀਐੱਮ ਭਗਵੰਤ ਮਾਨ ਗਣਤੰਤਰ ਦਿਵਸ ‘ਤੇ ਦੇਣਗੇ ਤੋਹਫਾ

ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਡਰੀਮ ਪ੍ਰੋਜੈਕਟ ਦੀ ਸ਼ੁਰੂਆਤ ਵੀ ਪਿਛਲੇ ਸਾਲ 26 ਜਨਵਰੀ ਨੂੰ 100 ਕਲੀਨਿਕਾਂ ਦੇ ਉਦਘਾਟਨ ਨਾਲ ਕੀਤੀ ਗਈ ਸੀ।
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਹਤ ਅਤੇ ਸਿਖਿਆ ਦੇ ਮੁੱਦੇ ਨੂੰ ਮੁੱਖ ਰੱਖ ਕੇ ਚੋਣ ਲੜੀ ਸੀ ਅਤੇ ਵਡੀ ਜਿੱਤ ਹਾਸਿਲ ਕੀਤੀ ਸੀ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਕ ਵਾਰ ਫਿਰ 26 ਜਨਵਰੀ ਨੂੰ 125 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨਗੇ। ਇਸ ਨਾਲ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 769 ਹੋ ਜਾਵੇਗੀ।
ਇਸ ਸਮੇਂ ਸੂਬੇ ਵਿੱਚ 644 ਆਮ ਆਦਮੀ ਕਲੀਨਿਕ ਹਨ। ਮੁੱਖ ਮੰਤਰੀ ਨੇ ਪਿਛਲੇ ਹਫ਼ਤੇ ਨਵੇਂ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਸੀ। ਇਸ ਦੌਰਾਨ ਨਵੇਂ ਸ਼ੁਰੂ ਕੀਤੇ ਗਏ 125 ਕਲੀਨਿਕਾਂ ਵਿੱਚੋਂ 112 ਨੂੰ ਸਟਾਫ਼ ਅਤੇ ਸਾਜ਼ੋ-ਸਾਮਾਨ ਨਾਲ ਲੈਸ ਕਰਨ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਇਨ੍ਹਾਂ ਵਿੱਚ ਫਾਰਮਾਸਿਸਟ ਅਤੇ ਲੈਬ ਸਹਾਇਕਾਂ ਸਮੇਤ ਡਾਕਟਰ ਅਤੇ ਹੋਰ ਮੈਡੀਕਲ ਸਟਾਫ਼ ਦੀ ਨਿਯੁਕਤੀ ਕੀਤੀ ਗਈ ਹੈ। ਮਰੀਜ਼ਾਂ ਦੇ ਮੈਡੀਕਲ ਟੈਸਟਾਂ ਲਈ ਲੋੜੀਂਦਾ ਉਪਕਰਨ ਲਗਾਉਣ ਦਾ ਕੰਮ ਚੱਲ ਰਿਹਾ ਹੈ।
26 ਜਨਵਰੀ ਨੂੰ ਬਾਕੀ ਨਵੇਂ ਕਲੀਨਿਕਾਂ ਵਿੱਚ ਵੀ ਸਟਾਫ਼ ਅਤੇ ਸਾਜ਼ੋ-ਸਾਮਾਨ ਦਾ ਪ੍ਰਬੰਧ ਕਰਨ ਲਈ ਸਿਹਤ ਵਿਭਾਗ ਇਨ੍ਹੀਂ ਦਿਨੀਂ ਸਰਗਰਮ ਹੈ। ਇਹ 125 ਨਵੇਂ ਕਲੀਨਿਕ ਵੱਖ-ਵੱਖ ਜ਼ਿਲ੍ਹਿਆਂ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਸਥਾਪਿਤ ਪੀ.ਐਚ.ਸੀਜ਼ ਦੀਆਂ ਇਮਾਰਤਾਂ ਵਿੱਚ ਸ਼ੁਰੂ ਕੀਤੇ ਜਾ ਰਹੇ ਹਨ। ਵਿਭਾਗ ਅਨੁਸਾਰ 125 ਨਵੇਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਵਿੱਚੋਂ ਲੁਧਿਆਣਾ ਵਿੱਚ 16, ਤਰਨਤਾਰਨ ਵਿੱਚ 11, ਅੰਮ੍ਰਿਤਸਰ ਅਤੇ ਜਲੰਧਰ ਜ਼ਿਲ੍ਹੇ ਵਿੱਚ 10-10, ਬਠਿੰਡਾ ਜ਼ਿਲ੍ਹੇ ਵਿੱਚ 9, ਸੰਗਰੂਰ ਜ਼ਿਲ੍ਹੇ ਵਿੱਚ 8, ਪਟਿਆਲਾ ਜ਼ਿਲ੍ਹੇ ਵਿੱਚ 7, ਪਟਿਆਲਾ ਜ਼ਿਲ੍ਹੇ ਵਿੱਚ 6 ਹਨ। ਗੁਰਦਾਸਪੁਰ ਜ਼ਿਲ੍ਹੇ ਵਿੱਚ 4, ਕਪੂਰਥਲਾ ਜ਼ਿਲ੍ਹੇ ਵਿੱਚ 4, ਫਰੀਦਕੋਟ, ਮੋਗਾ, ਪਟਿਆਲਾ ਵਿੱਚ 3-3 ਅਤੇ ਫ਼ਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਨਵਾਂਸ਼ਹਿਰ ਵਿੱਚ 2-2 ਖੋਲ੍ਹੇ ਜਾਣਗੇ। ਜਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਦੇ ਇਸ ਡਰੀਮ ਪ੍ਰੋਜੈਕਟ ਦੀ ਸ਼ੁਰੂਆਤ ਵੀ ਪਿਛਲੇ ਸਾਲ 26 ਜਨਵਰੀ ਨੂੰ 100 ਕਲੀਨਿਕਾਂ ਦੇ ਉਦਘਾਟਨ ਨਾਲ ਕੀਤੀ ਗਈ ਸੀ।