- ਪੰਜਾਬ
- No Comment
ਪੰਜਾਬ ਦੇ 77 ਅਧਿਆਪਕਾਂ ਨੂੰ ਅੱਜ ਮਿਲੇਗਾ ਸਨਮਾਨ, 55 ਅਧਿਆਪਕਾਂ ਨੂੰ ਸਟੇਟ ਐਵਾਰਡ, 10 ਨੂੰ ਯੰਗ ਟੀਚਰ ਐਵਾਰਡ
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਹੈ। ਸੂਬਾ ਸਰਕਾਰ ਇਨ੍ਹਾਂ 77 ਅਧਿਆਪਕਾਂ ਨੂੰ ਅਧਿਆਪਕ ਦਿਵਸ ‘ਤੇ ਸਨਮਾਨਿਤ ਕਰਨ ਜਾ ਰਹੀ ਹੈ। ਇਸਦੇ ਨਾਲ ਹੀ ਦੋ ਅਧਿਆਪਕਾਂ ਨੂੰ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।
ਅੱਜ ਪੂਰੇ ਦੇਸ਼ ਵਿਚ ਅਧਿਆਪਕ ਦਿਵਸ ਬਹੁਤ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਦਿਨ ਹਰ ਉਸ ਗੁਰੂ ਲਈ ਖਾਸ ਹੈ ਜੋ ਆਪਣੇ ਚੇਲੇ ਦੇ ਜੀਵਨ ਵਿੱਚ ਗਿਆਨ ਦੀ ਰੌਸ਼ਨੀ ਭਰਦਾ ਹੈ। ਪੰਜਾਬ ਸਰਕਾਰ ਵੀਰਵਾਰ ਨੂੰ ਅਧਿਆਪਕ ਦਿਵਸ ਮੌਕੇ ਅਜਿਹੇ 77 ਅਧਿਆਪਕਾਂ ਨੂੰ ਸਨਮਾਨਿਤ ਕਰੇਗੀ।
ਸੂਬੇ ਦੇ 55 ਅਧਿਆਪਕਾਂ ਨੂੰ ਸਟੇਟ ਐਵਾਰਡ, 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ, ਪੰਜ ਅਧਿਆਪਕਾਂ ਨੂੰ ਸਪੈਸ਼ਲ ਟੀਚਰ ਐਵਾਰਡ ਅਤੇ ਸੱਤ ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਦਿੱਤਾ ਜਾਵੇਗਾ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਹੈ। ਸੂਬਾ ਸਰਕਾਰ ਇਨ੍ਹਾਂ 77 ਅਧਿਆਪਕਾਂ ਨੂੰ ਅਧਿਆਪਕ ਦਿਵਸ ‘ਤੇ ਸਨਮਾਨਿਤ ਕਰਨ ਜਾ ਰਹੀ ਹੈ। ਇਸ ਦੇ ਨਾਲ ਹੀ ਦੋ ਅਧਿਆਪਕਾਂ ਨੂੰ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।
ਹਰ ਸਾਲ 5 ਸਤੰਬਰ ਨੂੰ ਦੇਸ਼ ਭਰ ਵਿੱਚ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦੇ ਨਾਲ ਹੀ ਇਸ ਮੌਕੇ ਦੇਸ਼ ਭਰ ਦੇ ਅਜਿਹੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਪਾਇਆ ਹੈ। ਇਸ ਦੇ ਨਾਲ ਹੀ ਇਸ ਵਾਰ ਵੀ ਭਾਰਤ ਸਰਕਾਰ ਦੇਸ਼ ਭਰ ਦੇ 50 ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਜਾ ਰਹੀ ਹੈ। ਨੈਸ਼ਨਲ ਟੀਚਰ ਐਵਾਰਡ ਦੀ ਇਸ ਸੂਚੀ ਵਿੱਚ ਪੰਜਾਬ ਦੇ ਬਰਨਾਲਾ ਤੋਂ ਪੰਕਜ ਕੁਮਾਰ ਗੋਇਲ, ਬਠਿੰਡਾ ਤੋਂ ਰਜਿੰਦਰ ਸਿੰਘ ਸ਼ਾਮਲ ਹਨ।