ਸ਼੍ਰੀਰਾਮ ਰਾਘਵਨ ਨੇ ਖਰੀਦੇ ‘ਹੂ ਕਿਲਡ ਮੂਸੇਵਾਲਾ’ ਦੇ ਰਾਈਟਸ, ਪੰਜਾਬੀ ਗਾਇਕ ਦੇ ਕਤਲ ‘ਤੇ ਬਣਾਉਣਗੇ ਫਿਲਮ

ਸ਼੍ਰੀਰਾਮ ਰਾਘਵਨ ਨੇ ਖਰੀਦੇ ‘ਹੂ ਕਿਲਡ ਮੂਸੇਵਾਲਾ’ ਦੇ ਰਾਈਟਸ, ਪੰਜਾਬੀ ਗਾਇਕ ਦੇ ਕਤਲ ‘ਤੇ ਬਣਾਉਣਗੇ ਫਿਲਮ

ਪੱਤਰਕਾਰ ਜੁਪਿੰਦਰਜੀਤ ਸਿੰਘ ਦੁਆਰਾ ਲਿਖੀ ਇਹ ਕਿਤਾਬ ਪੰਜਾਬੀ ਸੰਗੀਤ ਉਦਯੋਗ ਦੀਆਂ ਕਈ ਪਰਤਾਂ ਨੂੰ ਉਜਾਗਰ ਕਰਦੀ ਹੈ। ਪੁਸਤਕ ਮੁੱਖ ਤੌਰ ‘ਤੇ ਸਿੱਧੂ ਮੂਸੇਵਾਲਾ ਵਜੋਂ ਜਾਣੇ ਜਾਂਦੇ ਸ਼ੁਭਦੀਪ ਸਿੰਘ ਸਿੱਧੂ ਦੇ ਜੀਵਨ ਵਿੱਚ ਅਪਰਾਧ, ਪ੍ਰਸਿੱਧੀ ਅਤੇ ਦੁਖਾਂਤ ਨੂੰ ਬਿਆਨ ਕਰਦੀ ਹੈ।

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੇ ਦੁਨੀਆਂ ਨੂੰ ਹਿਲਾ ਕੇ ਰੱਖ ਦਿਤਾ ਸੀ। ਭਾਵੇਂ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਪਹਿਲਾਂ ਹੀ ਲੋਕਾਂ ਦੇ ਸਾਹਮਣੇ ਆ ਕੇ ਇਸ ਕਤਲ ਦੀ ਜ਼ਿੰਮੇਵਾਰੀ ਲੈ ਚੁੱਕੇ ਹਨ, ਪਰ ਫਿਰ ਵੀ ਹਰ ਕਿਸੇ ਦੇ ਦਿਲ-ਦਿਮਾਗ ਵਿੱਚ ਕਈ ਸਵਾਲ ਹਨ।

ਗਾਇਕ ਦੀ ਫੈਨ ਫਾਲੋਇੰਗ ਇੰਨੀ ਜ਼ਿਆਦਾ ਹੈ ਕਿ ਕਤਲ ਦੇ ਇੰਨੇ ਮਹੀਨਿਆਂ ਬਾਅਦ ਵੀ ਉਸ ਦਾ ਨਾਂ ਸੋਸ਼ਲ ਮੀਡੀਆ ‘ਤੇ ਕਿਸੇ ਵੀ ਸਮੇਂ ਟ੍ਰੈਂਡ ਕਰਨਾ ਸ਼ੁਰੂ ਕਰ ਦਿੰਦਾ ਹੈ। ਅਜਿਹੇ ‘ਚ ਨਿਰਦੇਸ਼ਕ ਸ਼੍ਰੀਰਾਮ ਰਾਘਵਨ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਕਹਾਣੀ ਨੂੰ ਵਿਸਥਾਰ ਨਾਲ ਦਿਖਾਉਣ ਦੀ ਤਿਆਰੀ ਕਰ ਲਈ ਹੈ। ‘ਅੰਧਾਧੁਨ’, ‘ਮੋਨਿਕਾ ਓ ਮਾਈ ਡਾਰਲਿੰਗ’ ਅਤੇ ‘ਸਕੂਪ’ ਵਰਗੀਆਂ ਫਿਲਮਾਂ ਲਈ ਮਸ਼ਹੂਰ ਪ੍ਰੋਡਕਸ਼ਨ ਹਾਊਸ ਮੈਚਬਾਕਸ ਸ਼ਾਟਸ ਦੇ ਗੁਰੂ ਸ਼੍ਰੀਰਾਮ ਰਾਘਵਨ ਨੇ ‘ਹੂ ਕਿਲਡ ਮੂਸੇਵਾਲਾ’ ਕਿਤਾਬ ਦੇ ਅਧਿਕਾਰ ਖਰੀਦੇ ਹਨ।

ਪੱਤਰਕਾਰ ਜੁਪਿੰਦਰਜੀਤ ਸਿੰਘ ਦੁਆਰਾ ਲਿਖੀ ਇਹ ਕਿਤਾਬ ਪੰਜਾਬੀ ਸੰਗੀਤ ਉਦਯੋਗ ਦੀਆਂ ਕਈ ਪਰਤਾਂ ਨੂੰ ਉਜਾਗਰ ਕਰਦੀ ਹੈ। ਪੁਸਤਕ ਮੁੱਖ ਤੌਰ ‘ਤੇ ਸਿੱਧੂ ਮੂਸੇਵਾਲਾ ਵਜੋਂ ਜਾਣੇ ਜਾਂਦੇ ਸ਼ੁਭਦੀਪ ਸਿੰਘ ਸਿੱਧੂ ਦੇ ਜੀਵਨ ਵਿੱਚ ਅਪਰਾਧ, ਪ੍ਰਸਿੱਧੀ ਅਤੇ ਦੁਖਾਂਤ ਨੂੰ ਬਿਆਨ ਕਰਦੀ ਹੈ। ਇਹ ਕਿਤਾਬ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਗੈਂਗਸਟਰਾਂ ਦੇ ਵਧ ਰਹੇ ਦਬਦਬੇ ਕਾਰਨ ਪੰਜਾਬ ਵਿੱਚ ਭੜਕੀ ਹਿੰਸਾ ਬਾਰੇ ਦੱਸਦੀ ਹੈ।

ਇਹ ਇੱਕ ਉਦਯੋਗ ਦੀ ਹਨੇਰੀ ਸਥਿਤੀ ਦੀ ਇੱਕ ਵਿਆਪਕ ਤਸਵੀਰ ਪੇਂਟ ਕਰਦਾ ਹੈ, ਜੋ ਅਕਸਰ ਗਲੈਮਰਾਈਜ਼ਡ ਹੁੰਦਾ ਹੈ, ਪਰ ਬਹੁਤ ਘੱਟ ਸਮਝਿਆ ਜਾਂਦਾ ਹੈ। ਸ਼੍ਰੀਰਾਮ ਰਾਘਵਨ ਇਸ ਕਿਤਾਬ ‘ਤੇ ਫਿਲਮ ਬਣਾਉਣ ਦੀ ਤਿਆਰੀ ਕਰ ਰਹੇ ਹਨ, ਜਿਸ ‘ਚ ਸਿੱਧੂ ਮੂਸੇ ਵਾਲਾ ਦੇ ਜਨਮ ਤੋਂ ਲੈ ਕੇ ਕਤਲ ਤੱਕ ਦੀਆਂ ਕਈ ਗੱਲਾਂ ਦਿਖਾਈਆਂ ਜਾਣਗੀਆਂ। ਅਜਿਹੇ ‘ਚ ਗਾਇਕ ਦੇ ਪ੍ਰਸ਼ੰਸਕਾਂ ਲਈ ਇਹ ਖਬਰ ਕਿਸੇ ਖੁਸ਼ਖਬਰੀ ਤੋਂ ਘੱਟ ਨਹੀਂ ਹੈ।

ਤੁਹਾਨੂੰ ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਪਿਛਲੇ ਸਾਲ ਮਈ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਹੀ ਨਹੀਂ ਬਾਲੀਵੁੱਡ ਨੂੰ ਵੀ ਹਿਲਾ ਕੇ ਰੱਖ ਦਿੱਤਾ ਹੈ। 28 ਸਾਲ ਦੀ ਉਮਰ ‘ਚ ਸਿੱਧੂ ਮੂਸੇਵਾਲਾ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਾਫੀ ਨਾਂ ਕਮਾਇਆ ਸੀ, ਪਰ ਆਪਣੇ ਗੀਤਾਂ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਣ ਵਾਲਾ ਇਹ ਕਲਾਕਾਰ ਕਈ ਲੋਕਾਂ ਦਾ ਵੈਰੀ ਵੀ ਬਣ ਚੁੱਕਾ ਸੀ। ਅਜਿਹੇ ‘ਚ ਦੋ ਗੈਂਗਸਟਰਾਂ ਵਿਚਾਲੇ ਚੱਲੀ ਗੈਂਗ ਵਾਰ ‘ਚ ਸਿੱਧੂ ਮੂਸੇ ਵਾਲਾ ਦਾ ਕਤਲ ਕਰ ਦਿੱਤਾ ਗਿਆ। ਉਸ ਦੇ ਕਤਲ ਵਿੱਚ ਹੁਣ ਤੱਕ ਕਈ ਖੁਲਾਸੇ ਹੋ ਚੁੱਕੇ ਹਨ।