ਮੁੱਖ ਮੰਤਰੀ ਨਹੀਂ, ਰਾਜਪਾਲ ਬਨਵਾਰੀ ਲਾਲ ਪੁਰੋਹਿਤ ਹੋਣਗੇ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ

ਮੁੱਖ ਮੰਤਰੀ ਨਹੀਂ, ਰਾਜਪਾਲ ਬਨਵਾਰੀ ਲਾਲ ਪੁਰੋਹਿਤ ਹੋਣਗੇ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ-2023 ਨੂੰ ਬਿਨਾਂ ਮਨਜ਼ੂਰੀ ਵਾਪਸ ਭੇਜ ਕੇ ਪੰਜਾਬ ਸਰਕਾਰ ਨੂੰ ਝਟਕਾ ਦਿੱਤਾ ਹੈ। ਪਹਿਲਾਂ ਵਾਂਗ ਰਾਜਪਾਲ ਹੀ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਬਣੇ ਰਹਿਣਗੇ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਬਣੇ ਰਹਿਣਗੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ-2023 ਨੂੰ ਬਿਨਾਂ ਮਨਜ਼ੂਰੀ ਵਾਪਸ ਭੇਜ ਕੇ ਪੰਜਾਬ ਸਰਕਾਰ ਨੂੰ ਝਟਕਾ ਦਿੱਤਾ ਹੈ। ਪਹਿਲਾਂ ਵਾਂਗ ਰਾਜਪਾਲ ਹੀ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਬਣੇ ਰਹਿਣਗੇ। ਇਸ ਬਿੱਲ ਨੂੰ ਪੰਜਾਬ ਸਰਕਾਰ ਨੇ ਪਿਛਲੇ ਸਾਲ ਜੂਨ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪ੍ਰਵਾਨਗੀ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਨੂੰ ਲੈ ਕੇ ਰਾਜਪਾਲ ਅਤੇ ਮੁੱਖ ਮੰਤਰੀ ਦਰਮਿਆਨ ਹੋਏ ਟਕਰਾਅ ਤੋਂ ਬਾਅਦ ਹੀ ਇਹ ਬਿੱਲ ਪਿਛਲੇ ਸਾਲ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਸੀ।

ਪੰਜਾਬ ਸਰਕਾਰ ਨੇ ਵਿਸ਼ੇਸ਼ ਸੈਸ਼ਨ ਬੁਲਾ ਕੇ ਪੰਜਾਬ ਯੂਨੀਵਰਸਿਟੀ ਸੋਧ ਬਿੱਲ 2023 ਸਮੇਤ ਕੁੱਲ ਚਾਰ ਬਿੱਲ ਪਾਸ ਕੀਤੇ ਸਨ। ਉਨ੍ਹਾਂ ਮੁਤਾਬਕ ਸੂਬੇ ਦੀਆਂ ਸਾਰੀਆਂ 11 ਯੂਨੀਵਰਸਿਟੀਆਂ ਦੇ ਚਾਂਸਲਰ ਦੀਆਂ ਸ਼ਕਤੀਆਂ ਰਾਜਪਾਲ ਤੋਂ ਖੋਹ ਕੇ ਮੁੱਖ ਮੰਤਰੀ ਨੂੰ ਦੇਣ ਦੀ ਗੱਲ ਕਹੀ ਗਈ ਸੀ। ਰਾਜਪਾਲ ਨੇ ਜੂਨ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ ਬਿੱਲ ਕਈ ਮਹੀਨਿਆਂ ਤੱਕ ਲਟਕਦੇ ਰਹੇ। ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਜਾਣ ਤੋਂ ਬਾਅਦ ਨਵੰਬਰ ਵਿੱਚ ਅਦਾਲਤ ਨੇ ਜੂਨ 2023 ਦੇ ਸੈਸ਼ਨ ਨੂੰ ਸੰਵਿਧਾਨਕ ਤੌਰ ’ਤੇ ਜਾਇਜ਼ ਕਰਾਰ ਦਿੰਦਿਆਂ ਰਾਜਪਾਲ ਨੂੰ ਚਾਰ ਬਿੱਲਾਂ ’ਤੇ ਫੈਸਲਾ ਲੈਣ ਲਈ ਕਿਹਾ ਸੀ।