ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਕੋਰ ਕਮੇਟੀ ਨੂੰ ਕੀਤਾ ਭੰਗ, ਨਵੇਂ ਸਿਰੇ ਤੋਂ ਕੀਤਾ ਜਾਵੇਗਾ ਗਠਨ

ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਕੋਰ ਕਮੇਟੀ ਨੂੰ ਕੀਤਾ ਭੰਗ, ਨਵੇਂ ਸਿਰੇ ਤੋਂ ਕੀਤਾ ਜਾਵੇਗਾ ਗਠਨ

ਇਸ ਕੋਰ ਕਮੇਟੀ ਵਿੱਚ ਅਕਾਲੀ ਦਲ ਤੋਂ ਵੱਖ ਹੋਏ ਬਾਗੀ ਧੜੇ ਦੇ ਆਗੂਆਂ ਸਮੇਤ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਸ਼ਾਮਲ ਸਨ। ਇਸ ਕੋਰ ਕਮੇਟੀ ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਦੇ ਨਾਂ ਪ੍ਰਮੁੱਖ ਤੌਰ ’ਤੇ ਸ਼ਾਮਲ ਸਨ

ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਧੜੇ ਦੇ ਵੱਖ ਹੋਣ ਕਾਰਨ ਅੱਜ ਪਾਰਟੀ ਦੀ ਵਰਕਿੰਗ ਕਮੇਟੀ ਨੇ ਕੋਰ ਕਮੇਟੀ ਨੂੰ ਭੰਗ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਬਗਾਵਤ ਕਾਰਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਧਮਾਕਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਕੋਰ ਕਮੇਟੀ ਭੰਗ ਕਰ ਦਿੱਤੀ ਹੈ।

ਇਸ ਕੋਰ ਕਮੇਟੀ ਵਿੱਚ ਅਕਾਲੀ ਦਲ ਤੋਂ ਵੱਖ ਹੋਏ ਬਾਗੀ ਧੜੇ ਦੇ ਆਗੂਆਂ ਸਮੇਤ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਸ਼ਾਮਲ ਸਨ। ਇਸ ਕੋਰ ਕਮੇਟੀ ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਦੇ ਨਾਂ ਪ੍ਰਮੁੱਖ ਤੌਰ ’ਤੇ ਸ਼ਾਮਲ ਹਨ। ਇਹ ਬਾਗੀ ਅਕਾਲੀ ਦਲ ਦੇ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸ਼ਿਕਾਇਤ ਵੀ ਸੌਂਪੀ ਗਈ ਹੈ। ਜਿਸ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਖੁਦ ਟਵੀਟ ਕੀਤਾ ਕਿ ਉਹ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣਗੇ।

ਸੁਖਬੀਰ ਬਾਦਲ ਨੇ ਕੋਰ ਕਮੇਟੀ ਨੂੰ ਭੰਗ ਕਰਨ ਦਾ ਫੈਸਲਾ ਅਜਿਹੇ ਸਮੇਂ ਲਿਆ ਹੈ, ਜਦੋਂ ਉਨ੍ਹਾਂ ਨੇ ਅਜੇ ਅਕਾਲ ਤਖ਼ਤ ਸਾਹਿਬ ਜਾਣਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਅਕਾਲੀ ਦਲ ਦੀ ਨਵੀਂ ਕੋਰ ਕਮੇਟੀ ਕਦੋਂ ਬਣਦੀ ਹੈ ਅਤੇ ਇਸ ਵਿੱਚ ਕਿਸ ਨੂੰ ਥਾਂ ਮਿਲਦੀ ਹੈ। ਦੱਸ ਦੇਈਏ ਕਿ ਪਿਛਲੀਆਂ 2 ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਅਕਾਲੀ ਦਲ ਵਿੱਚ ਬਾਗੀ ਧੜਾ ਬਣ ਗਿਆ ਸੀ। ਬਾਗੀ ਧੜਾ ਲਗਾਤਾਰ ਸੁਖਬੀਰ ਬਾਦਲ ਦੇ ਅਸਤੀਫੇ ਦੀ ਮੰਗ ਕਰ ਰਿਹਾ ਹੈ।