ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਖੁਲਾਸਾ ਮੁੱਖ ਮੰਤਰੀ ਮੈਨੂੰ ਨਹੀਂ ਚਾਹੁੰਦੇ ਸਨ, ਇਸ ਲਈ ਦਿੱਤਾ ਸੀ ਅਸਤੀਫਾ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਖੁਲਾਸਾ ਮੁੱਖ ਮੰਤਰੀ ਮੈਨੂੰ ਨਹੀਂ ਚਾਹੁੰਦੇ ਸਨ, ਇਸ ਲਈ ਦਿੱਤਾ ਸੀ ਅਸਤੀਫਾ

ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨ ਦੇ ਇਤਰਾਜ਼ ਨੂੰ ਨਜ਼ਰਅੰਦਾਜ਼ ਕਰਦਿਆਂ ਰਾਜਪਾਲ ਨੇ ਸਪੱਸ਼ਟ ਕੀਤਾ ਕਿ ਉਹ ਪੰਜਾਬ ਵਰਗੇ ਸਰਹੱਦੀ ਸੂਬੇ ਦੇ ਰਾਜਪਾਲ ਹਨ ਅਤੇ ਸੰਵਿਧਾਨਕ ਮੁਖੀ ਹੋਣ ਕਾਰਨ ਉਹ ਆਪਣੀਆਂ ਜ਼ਿੰਮੇਵਾਰੀਆਂ ਤੋਂ ਪਿੱਛੇ ਨਹੀਂ ਹਟ ਸਕਦੇ।

‘ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਵਿਚਾਲੇ ਅਣਬਣ ਦੀਆਂ ਖਬਰਾਂ ਅਕਸਰ ਆਉਂਦੀਆਂ ਰਹਿੰਦੀਆਂ ਹਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਅਸਤੀਫੇ ਦੀ ਪੇਸ਼ਕਸ਼ ਦਾ ਖੁਲਾਸਾ ਕਰਦੇ ਹੋਏ ਕਿਹਾ ਕਿ ਸ਼ਾਇਦ ਮੈਨੂੰ ਲੱਗਾ ਹੋਵੇਗਾ ਕਿ ਮੁੱਖ ਮੰਤਰੀ ਮੈਨੂੰ ਨਹੀਂ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੇ ਅਸਤੀਫਾ ਦਿੱਤਾ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂ ਅਸਤੀਫਾ ਦੇ ਦਿੱਤਾ ਹੈ। ਜੇ ਇਹ ਸਵੀਕਾਰ ਨਹੀਂ ਕੀਤਾ ਜਾਂਦਾ ਤਾਂ ਮੈਨੂੰ ਕੀ ਕਰਨਾ ਚਾਹੀਦਾ ਹੈ?

ਕਦੇ ਵਿਧਾਨ ਸਭਾ ਸੈਸ਼ਨ ਬੁਲਾਉਣ ਨੂੰ ਲੈ ਕੇ ਅਤੇ ਕਦੇ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਵਿਚਾਲੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਇਹ ਵਿਵਾਦ ਸੁਪਰੀਮ ਕੋਰਟ ਤੱਕ ਵੀ ਪਹੁੰਚ ਗਿਆ ਸੀ। ਜਦੋਂ ਦੋਵਾਂ ਧਿਰਾਂ ਨੂੰ ਸੁਪਰੀਮ ਕੋਰਟ ਨੇ ਸਮਝਾਇਆ ਤਾਂ ਕੁਝ ਸਮੇਂ ਬਾਅਦ ਰਾਜਪਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ, ਪਰ ਉਦੋਂ ਤੋਂ ਰਾਜਪਾਲ ਨੇ ਅਸਤੀਫ਼ੇ ਬਾਰੇ ਕੁਝ ਨਹੀਂ ਕਿਹਾ। ਪਰ ਹੁਣ ਤਿੰਨ ਦਿਨ ਪਹਿਲਾਂ ਜਦੋਂ ਉਹ ਇੱਕ ਵਾਰ ਫਿਰ ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ’ਤੇ ਗਏ ਤਾਂ ਮੁੱਖ ਮੰਤਰੀ ਭਗਵਤ ਮਾਨ ਨੇ ਇਤਰਾਜ਼ ਪ੍ਰਗਟਾਇਆ।

ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨ ਦੇ ਇਤਰਾਜ਼ ਨੂੰ ਨਜ਼ਰਅੰਦਾਜ਼ ਕਰਦਿਆਂ ਰਾਜਪਾਲ ਨੇ ਸਪੱਸ਼ਟ ਕੀਤਾ ਕਿ ਉਹ ਪੰਜਾਬ ਵਰਗੇ ਸਰਹੱਦੀ ਸੂਬੇ ਦੇ ਰਾਜਪਾਲ ਹਨ ਅਤੇ ਸੰਵਿਧਾਨਕ ਮੁਖੀ ਹੋਣ ਕਾਰਨ ਉਹ ਆਪਣੀਆਂ ਜ਼ਿੰਮੇਵਾਰੀਆਂ ਤੋਂ ਪਿੱਛੇ ਨਹੀਂ ਹਟ ਸਕਦੇ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਆ ਰਿਹਾ ਨਸ਼ਾ ਇੱਕ ਗੰਭੀਰ ਮਾਮਲਾ ਹੈ। ਉਹ ਆਪਣੇ ਹਰ ਦੌਰੇ ਦੀ ਰਿਪੋਰਟ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਭੇਜਦੇ ਹਨ।