ਮੇਰੀ ਪਤਨੀ ਗੁਰਪ੍ਰੀਤ ਕੌਰ ਦਾ ਫਿਲਹਾਲ ਸਿਆਸਤ ਵਿੱਚ ਆਉਣ ਦਾ ਕੋਈ ਇਰਾਦਾ ਨਹੀਂ, ਮੈਂ ਅਤੇ ਮੇਰਾ ਪਰਿਵਾਰ ਜਨਤਾ ਦੀ ਸੇਵਾ ਲਈ ਰਾਜਨੀਤੀ ‘ਚ : ਸੀਐਮ ਮਾਨ

ਮੇਰੀ ਪਤਨੀ ਗੁਰਪ੍ਰੀਤ ਕੌਰ ਦਾ ਫਿਲਹਾਲ ਸਿਆਸਤ ਵਿੱਚ ਆਉਣ ਦਾ ਕੋਈ ਇਰਾਦਾ ਨਹੀਂ, ਮੈਂ ਅਤੇ ਮੇਰਾ ਪਰਿਵਾਰ ਜਨਤਾ ਦੀ ਸੇਵਾ ਲਈ ਰਾਜਨੀਤੀ ‘ਚ : ਸੀਐਮ ਮਾਨ

ਹਰਿਆਣਾ ਚੋਣਾਂ ਬਾਰੇ ਸੀਐਮ ਮਾਨ ਨੇ ਕਿਹਾ ਕਿ ਸਰਵੇ ਨਾਲ ਸਰਕਾਰ ਨਹੀਂ ਬਣਦੀ। ਅਸੀਂ ਹਰਿਆਣਾ ਵਿੱਚ ਸਖ਼ਤ ਮਿਹਨਤ ਕਰਾਂਗੇ। ਅਸੀਂ ਪੰਜਾਬ ਵਿੱਚ 92 ਅਤੇ ਦਿੱਲੀ ਵਿੱਚ 65 ਸੀਟਾਂ ਜਿੱਤੀਆਂ।

ਆਮ ਆਦਮੀ ਪਾਰਟੀ ਨੇ ਪੰਜਾਬ ਅਤੇ ਦਿੱਲੀ ਤੋਂ ਬਾਅਦ ਹੁਣ ਹਰਿਆਣਾ ਵਿਚ ਵੀ ਸਾਰੀਆਂ ਵਿਧਾਨਸਭਾ ਸੀਟਾਂ ‘ਤੇ ਚੋਣਾਂ ਲੜਨ ਦਾ ਐਲਾਨ ਕਰ ਦਿਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਵੱਲੋਂ ਜ਼ਿਮਨੀ ਚੋਣ ਲੜਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਗੁਰਪ੍ਰੀਤ ਕੌਰ ਦਾ ਫਿਲਹਾਲ ਸਿਆਸਤ ਵਿੱਚ ਆਉਣ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਅਤੇ ਮੇਰਾ ਪਰਿਵਾਰ ਜਨਤਾ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਹਾਂ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਵੀ ਹਰਿਆਣਾ ਵਿੱਚ ਚੋਣ ਪ੍ਰਚਾਰ ਕਰ ਰਹੀ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਵਿਭਾਗ ਦੀਆਂ ਆਧੁਨਿਕ ਸਹੂਲਤਾਂ ਨਾਲ ਲੈਸ 58 ਨਵੀਆਂ ਐਂਬੂਲੈਂਸਾਂ ਨੂੰ ਹਰੀ ਝੰਡੀ ਦਿੱਤੀ। ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ। ਹਰਿਆਣਾ ਚੋਣਾਂ ਬਾਰੇ ਸੀਐਮ ਮਾਨ ਨੇ ਕਿਹਾ ਕਿ ਸਰਵੇ ਨਾਲ ਸਰਕਾਰ ਨਹੀਂ ਬਣਦੀ। ਅਸੀਂ ਹਰਿਆਣਾ ਵਿੱਚ ਸਖ਼ਤ ਮਿਹਨਤ ਕਰਾਂਗੇ। ਪੰਜਾਬ ਵਿੱਚ 92 ਅਤੇ ਦਿੱਲੀ ਵਿੱਚ 65 ਸੀਟਾਂ ਜਿੱਤੀਆਂ। ਮੁੱਖ ਮੰਤਰੀ ਨੇ ਹਰਿਆਣਾ ਦੇ ਕਈ ਨਾਵਾਂ ਦਾ ਜ਼ਿਕਰ ਕੀਤਾ ਜੋ ਪੰਜਾਬ ਨਾਲ ਮਿਲਦੇ-ਜੁਲਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰਿਆਣਾ ਵਿੱਚ ਰਿਸ਼ਤੇਦਾਰ ਹਨ। ਉਥੋਂ ਦੀਆਂ ਚੋਣਾਂ ਵੱਡੇ ਫਰਕ ਨਾਲ ਜਿੱਤਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਨਵ-ਨਿਯੁਕਤ ਰਾਜਪਾਲ ਦਾ ਸਵਾਗਤ ਕਰਨਗੇ ਅਤੇ ਪੰਜਾਬ ਦੀ ਭਲਾਈ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਰੱਖਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਵੇਰੇ ਗੁਲਾਬ ਚੰਦ ਕਟਾਰੀਆ ਨੂੰ ਫੋਨ ਕੀਤਾ ਅਤੇ ਉਨ੍ਹਾਂ ਦਾ ਸੂਬੇ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਅਸੀਂ ਪੰਜਾਬੀ ਹਾਂ ਅਤੇ ਸੁਭਾਅ ਤੋਂ ਮਹਿਮਾਨ ਨਿਵਾਜ਼ੀ ਹਾਂ।