ਭਗਵੰਤ ਮਾਨ ਸਰਕਾਰ ਨੇ ਹਾਈਕੋਰਟ ਨੂੰ ਦਿੱਤੀ ਜਾਣਕਾਰੀ, ਸਤੰਬਰ ‘ਚ ਹੋਣਗੀਆਂ ਗ੍ਰਾਮ ਪੰਚਾਇਤ ਚੋਣਾਂ

ਭਗਵੰਤ ਮਾਨ ਸਰਕਾਰ ਨੇ ਹਾਈਕੋਰਟ ਨੂੰ ਦਿੱਤੀ ਜਾਣਕਾਰੀ, ਸਤੰਬਰ ‘ਚ ਹੋਣਗੀਆਂ ਗ੍ਰਾਮ ਪੰਚਾਇਤ ਚੋਣਾਂ

ਪੰਜਾਬ ਦੇ ਐਡਵੋਕੇਟ ਜਨਰਲ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਤੋਂ ਬਾਅਦ ਹਾਈਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ, ਪਰ ਨਾਲ ਹੀ ਪਟੀਸ਼ਨਕਰਤਾ ਨੂੰ ਇਹ ਆਜ਼ਾਦੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਸਤੰਬਰ ਤੱਕ ਪੰਚਾਇਤੀ ਚੋਣਾਂ ਨਹੀਂ ਕਰਵਾਈਆਂ ਤਾਂ ਉਹ ਮੁੜ ਹਾਈਕੋਰਟ ਤੱਕ ਪਹੁੰਚ ਕਰ ਸਕਦੇ ਹਨ।

ਭਗਵੰਤ ਮਾਨ ਸਰਕਾਰ ਨੇ ਹਾਈਕੋਰਟ ਨੂੰ ਗ੍ਰਾਮ ਪੰਚਾਇਤ ਚੋਣਾ ਬਾਰੇ ਜਾਣਕਾਰੀ ਦਿਤੀ ਹੈ। ਪੰਜਾਬ ‘ਚ ਪੰਚਾਇਤੀ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਹਾਈਕੋਰਟ ‘ਚ ਦਾਇਰ ਜਨਹਿਤ ਪਟੀਸ਼ਨ ‘ਤੇ ਪੰਜਾਬ ਦੇ ਐਡਵੋਕੇਟ ਜਨਰਲ ਨੇ ਹਾਈਕੋਰਟ ਨੂੰ ਭਰੋਸਾ ਦਿੱਤਾ ਹੈ ਕਿ ਪੰਚਾਇਤੀ ਚੋਣਾਂ ਸਤੰਬਰ ਤੱਕ ਕਰਵਾਈਆਂ ਜਾਣਗੀਆਂ।

ਪੰਜਾਬ ਦੇ ਐਡਵੋਕੇਟ ਜਨਰਲ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਤੋਂ ਬਾਅਦ ਹਾਈਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ, ਪਰ ਨਾਲ ਹੀ ਪਟੀਸ਼ਨਕਰਤਾ ਨੂੰ ਇਹ ਆਜ਼ਾਦੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਸਤੰਬਰ ਤੱਕ ਪੰਚਾਇਤੀ ਚੋਣਾਂ ਨਹੀਂ ਕਰਵਾਈਆਂ ਤਾਂ ਉਹ ਮੁੜ ਹਾਈਕੋਰਟ ਤੱਕ ਪਹੁੰਚ ਕਰ ਸਕਦੇ ਹਨ। ਉਨ੍ਹਾਂ ਦੀ ਮੰਗ ਨੂੰ ਲੈ ਕੇ ਕੋਰਟ ‘ਚ ਪਟੀਸ਼ਨ ਦਾਇਰ ਕਰ ਸਕਦੀ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀਆਂ ਪੰਚਾਇਤਾਂ ਦੀਆਂ ਚੋਣਾਂ ਫਰਵਰੀ ਤੋਂ ਪੈਂਡਿੰਗ ਹਨ। ਦੂਜੇ ਪਾਸੇ ਪੰਜਾਬ ਦੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਦਾਇਰ ਦੋ ਹੋਰ ਪਟੀਸ਼ਨਾਂ ’ਤੇ ਸਰਕਾਰ ਨੇ ਆਪਣਾ ਜਵਾਬ ਦਾਖ਼ਲ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਪੰਜਾਬ ਸਰਕਾਰ ਨੇ ਪੰਜਾਬ ਦੀਆਂ 42 ਨਗਰ ਕੌਂਸਲਾਂ ਅਤੇ ਕਮੇਟੀਆਂ ਦੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ।

ਜਨਹਿਤ ਪਟੀਸ਼ਨ ‘ਤੇ ਸੁਣਵਾਈ ਦੌਰਾਨ ਹਾਈਕੋਰਟ ਨੂੰ ਦੱਸਿਆ ਗਿਆ ਕਿ ਵਾਰਡਬੰਦੀ ਸਬੰਧੀ ਕੁਝ ਮਾਮਲੇ ਸੁਪਰੀਮ ਕੋਰਟ ‘ਚ ਵਿਚਾਰ ਅਧੀਨ ਹਨ। ਇਸ ਮਾਮਲੇ ਵਿੱਚ ਮਲੇਰਕੋਟਲਾ ਵਾਸੀ ਬੇਅੰਤ ਸਿੰਘ ਨੇ ਹਾਈ ਕੋਰਟ ਵਿੱਚ ਦਾਇਰ ਜਨਹਿੱਤ ਪਟੀਸ਼ਨ ਵਿੱਚ ਦੱਸਿਆ ਕਿ ਪੰਜਾਬ ਦੀਆਂ 42 ਨਗਰ ਕੌਂਸਲਾਂ ਦਾ ਕਾਰਜਕਾਲ ਕਈ ਮਹੀਨੇ ਪਹਿਲਾਂ ਖਤਮ ਹੋ ਗਿਆ ਸੀ। ਕਈਆਂ ਦਾ ਕਾਰਜਕਾਲ ਖਤਮ ਹੋਏ ਦੋ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਜਿਸ ਕਾਰਨ ਇੱਥੋਂ ਦੇ ਸਾਰੇ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ, ਇਸ ਲਈ ਹਾਈਕੋਰਟ ਤੋਂ ਜਲਦੀ ਤੋਂ ਜਲਦੀ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਹੈ।