ਭਾਜਪਾ ਨੇ ਕਿਹਾ ਮਾੜੀ ਸਿਆਸਤ ਛੱਡ ਕੇ ਨਿਤਿਨ ਗਡਕਰੀ ਦੀ ਲਿਖੀ ਚਿੱਠੀ ਵੱਲ ਧਿਆਨ ਦੇਣ ਮੁੱਖ ਮੰਤਰੀ ਭਗਵੰਤ ਮਾਨ

ਭਾਜਪਾ ਨੇ ਕਿਹਾ ਮਾੜੀ ਸਿਆਸਤ ਛੱਡ ਕੇ ਨਿਤਿਨ ਗਡਕਰੀ ਦੀ ਲਿਖੀ ਚਿੱਠੀ ਵੱਲ ਧਿਆਨ ਦੇਣ ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਵਿੱਚ ਬੰਦ ਹੋਣ ਕਿਨਾਰੇ ਚੱਲ ਰਹੇ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਹੋਰ ਸਾਰੇ ਗੈਰ-ਜ਼ਰੂਰੀ ਪ੍ਰੋਜੈਕਟ ਛੱਡੋ ਅਤੇ ਪਹਿਲਾਂ ਇਹਨਾਂ ਪ੍ਰੋਜੈਕਟਾਂ ‘ਤੇ ਧਿਆਨ ਦਿਓ।

ਭਾਰਤੀ ਜਨਤਾ ਪਾਰਟੀ ਨੇ ਇੱਕ ਵਾਰ ਫਿਰ ਭਗਵੰਤ ਮਾਨ ਤੇ ਸਾਧਿਆ ਹੈ। ਪੰਜਾਬ ਵਿੱਚ ਬੰਦ ਹੋਣ ਕਿਨਾਰੇ ਚੱਲ ਰਹੇ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਹੋਰ ਸਾਰੇ ਗੈਰ-ਜ਼ਰੂਰੀ ਪ੍ਰੋਜੈਕਟ ਕੰਮ ਛੱਡੋ ਅਤੇ ਪਹਿਲਾਂ ਇਹਨਾਂ ਪ੍ਰੋਜੈਕਟਾਂ ‘ਤੇ ਧਿਆਨ ਦਿਓ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਇਹ ਸਮਝਣਾ ਪਵੇਗਾ ਕਿ ਕੇਂਦਰ ਸਰਕਾਰ ਪੰਜਾਬ ਵਿੱਚ ਵਿਕਾਸ ਦੇ ਦਰਿਆ ਵਹਿਣਾ ਚਾਹੁੰਦੀ ਹੈ ਅਤੇ ਤੁਸੀਂ ਉਨ੍ਹਾਂ ਦਰਿਆਵਾਂ ਦੇ ਰਾਹ ਵਿੱਚ ਰੋੜਾ ਬਣ ਰਹੇ ਹੋ।

ਇਹ ਰੁਕਾਵਟਾਂ ਸਾਡੇ ਪੰਜਾਬ ਦੀ ਭਵਿੱਖੀ ਪੀੜ੍ਹੀ ਨੂੰ ਖਤਰੇ ਵਿੱਚ ਪਾ ਰਹੀਆਂ ਹਨ, ਜਿਸ ਕਾਰਨ 3263 ਕਰੋੜ ਰੁਪਏ ਦੇ 104 ਕਿਲੋਮੀਟਰ ਦੀ ਲੰਬਾਈ ਵਾਲੇ ਤਿੰਨ ਪ੍ਰਾਜੈਕਟ ਰੱਦ ਹੋ ਗਏ ਹਨ ਅਤੇ 293 ਕਿਲੋਮੀਟਰ ਦੀ ਲੰਬਾਈ ਵਾਲੇ 14288 ਕਰੋੜ ਰੁਪਏ ਦੇ ਅੱਠ ਹੋਰ ਪ੍ਰਾਜੈਕਟ ਰੱਦ ਹੋਣ ਦਾ ਖਤਰਾ ਬਣਿਆ ਹੋਇਆ ਹੈ। ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਰਕਾਰ ਨੇ ਜ਼ਮੀਨ ਐਕਵਾਇਰ ਕਰਕੇ ਹੀ ਦੇਣੀ ਹੈ ਜਿਸ ਲਈ ਉਨ੍ਹਾਂ ਨੂੰ ਸਰਵਿਸ ਚਾਰਜਿਜ਼ ਮਿਲਦਾ ਹੈ, ਪਰ ਫਿਰ ਵੀ ਸਰਕਾਰ ਚੁੱਪ ਹੈ। ਉਨ੍ਹਾਂ ਚਿੰਤਾ ਜ਼ਾਹਰ ਕੀਤੀ ਕਿ ਮੁੱਖ ਮੰਤਰੀ ਵੱਲੋਂ ਪ੍ਰਸ਼ਾਸਨ ਅਤੇ ਅਮਨ-ਕਾਨੂੰਨ ਦੀ ਸਥਿਤੀ ਇਸ ਹੱਦ ਤੱਕ ਵਿਗੜਨ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਇਸ ਪ੍ਰਾਜੈਕਟ ਨੂੰ ਮੁੜ ਸ਼ੁਰੂ ਕਰਵਾਉਣ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਦਖਲ ਦੀ ਮੰਗ ਕਰਨ ਲਈ ਮਜਬੂਰ ਹੋਣਾ ਪਿਆ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਇਸ ਗੱਲ ਦਾ ਸੰਕੇਤ ਹੈ ਕਿ ਮੁੱਖ ਮੰਤਰੀ, ਜਿਨ੍ਹਾਂ ਕੋਲ ਗ੍ਰਹਿ ਮੰਤਰਾਲਾ ਵੀ ਹੈ, ਸੂਬੇ ਨੂੰ ਸੰਭਾਲਣ ਵਿੱਚ ਅਸਫਲ ਰਹੇ ਹਨ। ਇਸ ਲਈ ਮਾਨ ਨੂੰ ਆਪਣੀ ਨਿੱਕੀ-ਨਿੱਕੀ ਸਿਆਸਤ ਛੱਡ ਕੇ ਅਮਨ-ਕਾਨੂੰਨ ਨੂੰ ਸੁਧਾਰਨ ਵੱਲ ਕਦਮ ਚੁੱਕਣੇ ਚਾਹੀਦੇ ਹਨ।