ਜਿਸ ਥਾਰ ‘ਚ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ ਉਹ ਅਦਾਲਤ ‘ਚ ਪੇਸ਼, ਸਿੱਧੂ ਦੇ ਫੈਂਜ਼ ਇਸਨੂੰ ਦੇਖਣ ਲਈ ਹੋਏ ਇਕੱਠੇ

ਜਿਸ ਥਾਰ ‘ਚ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ ਉਹ ਅਦਾਲਤ ‘ਚ ਪੇਸ਼, ਸਿੱਧੂ ਦੇ ਫੈਂਜ਼ ਇਸਨੂੰ ਦੇਖਣ ਲਈ ਹੋਏ ਇਕੱਠੇ

ਜਿਵੇਂ ਹੀ ਲੋਕਾਂ ਨੂੰ ਪਤਾ ਲੱਗਾ ਕਿ ਇਹ ਉਹੀ ਥਾਰ ਹੈ, ਜਿਸ ਵਿਚ ਗਾਇਕ ਦਾ ਕਤਲ ਹੋਇਆ ਸੀ, ਉਥੇ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ। ਥਾਰ ‘ਤੇ ਅੱਜ ਵੀ ਕਈ ਗੋਲੀਆਂ ਦੇ ਨਿਸ਼ਾਨ ਹਨ।

ਸਿੱਧੂ ਮੂਸੇਵਾਲਾ ਦੇ ਕਤਲ ਨੂੰ ਦੋ ਸਾਲ ਤੋਂ ਉਪਰ ਦਾ ਸਮਾਂ ਹੋ ਗਿਆ ਹੈ, ਪਰ ਉਸਦੀ ਫ਼ੈਨ ਫੋਲੋਵਿੰਗ ਲਗਾਤਾਰ ਵਧਦੀ ਜਾ ਰਹੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਸੁਣਵਾਈ ਮਾਨਸਾ ਦੀ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੀ ਹੈ।

ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ 29 ਮਈ 2022 ਨੂੰ ਜਿਸ ਥਾਰ ਗੱਡੀ ਵਿੱਚ ਸਿੱਧੂ ਮੂਸੇਵਾਲਾ ਨੂੰ ਗੋਲੀਬਾਰੀ ਕਰਕੇ ਗੋਲੀ ਮਾਰ ਕੇ ਮਾਰਿਆ ਗਿਆ ਸੀ, ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਹ ਘਟਨਾ ਪਿੰਡ ਜਵਾਹਰਕੇ ਦੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਪੁਲੀਸ ਵੱਲੋਂ ਏ.ਕੇ.-47 ਵੀ ਪੇਸ਼ ਕੀਤੀ ਗਈ। ਜਦੋਂ ਸਿੱਧੂ ਮੂਸੇਵਾਲਾ ਦੇ ਥਾਰ ਨੂੰ ਪੁਲਿਸ ਸੁਰੱਖਿਆ ਹੇਠ ਜ਼ਿਲ੍ਹਾ ਅਦਾਲਤ ਵਿੱਚ ਲਿਆਂਦਾ ਗਿਆ ਤਾਂ ਉੱਥੇ ਲੋਕਾਂ ਦੀ ਭੀੜ ਇਕੱਠੀ ਹੋਣ ਲੱਗੀ।

ਜਿਵੇਂ ਹੀ ਲੋਕਾਂ ਨੂੰ ਪਤਾ ਲੱਗਾ ਕਿ ਇਹ ਉਹੀ ਥਾਰ ਹੈ, ਜਿਸ ਵਿਚ ਗਾਇਕ ਦਾ ਕਤਲ ਹੋਇਆ ਸੀ, ਉਥੇ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ। ਥਾਰ ‘ਤੇ ਅੱਜ ਵੀ ਕਈ ਗੋਲੀਆਂ ਦੇ ਨਿਸ਼ਾਨ ਹਨ। ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਅਟੈਚ’ 30 ਅਗਸਤ ਨੂੰ ਰਿਲੀਜ਼ ਹੋਇਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਉਨ੍ਹਾਂ ਦਾ 8ਵਾਂ ਗੀਤ ਹੈ ਜੋ ਯੂਟਿਊਬ ‘ਤੇ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਸਟੀਲ ਬੈਂਗਲਸ ਅਤੇ ਫਰਾਡੋ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ। ਗੀਤ ਅਟੈਚ ਸਿੱਧੂ ਮੂਸੇਵਾਲਾ ਦਾ ਇਸ ਸਾਲ ਦਾ ਤੀਜਾ ਗੀਤ ਹੈ।