ਗਿੱਦੜਬਾਹਾ ਜ਼ਿਮਨੀ ਚੋਣ : ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਹੋਣਗੇ ਉਮੀਦਵਾਰ, ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਸਮਰਥਨ

ਗਿੱਦੜਬਾਹਾ ਜ਼ਿਮਨੀ ਚੋਣ : ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਹੋਣਗੇ ਉਮੀਦਵਾਰ, ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਸਮਰਥਨ

ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਕਾਫੀ ਲੰਬੇ ਸਮੇਂ ਤੱਕ ਦੀਪ ਸਿੱਧੂ ਨੇ ਸਿੱਖਾਂ ਦੀ ਆਵਾਜ਼ ਬੁਲੰਦ ਕੀਤੀ ਸੀ। ਉਸ ਦਾ ਭਰਾ ਮਨਦੀਪ ਸਿੰਘ ਸਿੱਧੂ ਸਮਝਦਾਰ ਵਿਅਕਤੀ ਹੈ। ਜੇਕਰ ਉਹ ਚੋਣ ਜਿੱਤ ਜਾਂਦੇ ਹਨ ਤਾਂ ਉਹ ਦੀਪ ਸਿੱਧੂ ਵਾਂਗ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਜਾਣਗੇ।

ਦੀਪ ਸਿੱਧੂ ਨੂੰ ਅਕਸਰ ਪੰਜਾਬ ਦੇ ਮੁੱਦਿਆਂ ਨੂੰ ਚੁੱਕਣ ਲਈ ਜਾਣਿਆ ਜਾਂਦਾ ਸੀ। ਵਾਰਿਸ ਪੰਜਾਬ ਦੇ ਸੰਸਥਾਪਕ ਅਤੇ ਅਦਾਕਾਰ ਦੀਪ ਸਿੱਧੂ ਦੇ ਐਡਵੋਕੇਟ ਭਰਾ ਮਨਦੀਪ ਸਿੰਘ ਸਿੱਧੂ ਗਿੱਦੜਬਾਹਾ ਤੋਂ ਵਿਧਾਨ ਸਭਾ ਜ਼ਿਮਨੀ ਚੋਣ ਲੜਨਗੇ। ਮਨਦੀਪ ਸਿੰਘ ਸਿੱਧੂ ਨੇ ਗਿੱਦੜਬਾਹਾ ਹਲਕੇ ਵਿੱਚ ਉਤਸ਼ਾਹ ਵਧਾਉਂਦੇ ਹੋਏ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਪੰਥਕ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵੀ ਉਨ੍ਹਾਂ ਦੇ ਸਮਰਥਨ ਵਿੱਚ ਸਾਹਮਣੇ ਆਏ ਹਨ। ਉਹ ਪਿਛਲੇ ਦੋ ਦਿਨਾਂ ਤੋਂ ਗਿੱਦੜਬਾਹਾ ਹਲਕੇ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਮਨਦੀਪ ਸਿੱਧੂ ਦੇ ਹੱਕ ਵਿੱਚ ਵੋਟਾਂ ਦੀ ਅਪੀਲ ਕਰ ਰਹੇ ਹਨ।

ਚੋਣ ਪ੍ਰਚਾਰ ਦੌਰਾਨ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਜਾਣਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਪਤਾ ਲੱਗਾ ਹੈ ਕਿ ਇਲਾਕੇ ਵਿੱਚ ਪਾਣੀ ਦੀ ਨਿਕਾਸੀ ਵੱਡੀ ਸਮੱਸਿਆ ਹੈ। ਜਦੋਂ ਕਿ ਨਸ਼ਾਖੋਰੀ ਵੀ ਇੱਕ ਅਹਿਮ ਮੁੱਦਾ ਹੈ। ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਉਨ੍ਹਾਂ ਦੇ ਗਿੱਦੜਬਾਹਾ ਆਉਣ ਦੇ ਦੋ ਮਕਸਦ ਸਨ। ਇੱਕ ਤਾਂ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਨਾ ਸੀ ਜਿਨ੍ਹਾਂ ਨੇ ਉਨ੍ਹਾਂ ਨੂੰ ਭਾਰੀ ਵੋਟਾਂ ਨਾਲ ਜਿਤਾਇਆ। ਦੂਜਾ ਮਨਦੀਪ ਸਿੰਘ ਸਿੱਧੂ ਨੂੰ ਸਾਰਿਆਂ ਨਾਲ ਜਾਣ-ਪਛਾਣ ਕਰਵਾਉਣੀ ਸੀ। ਜ਼ਿਮਨੀ ਚੋਣ ‘ਚ ਗਿੱਦੜਬਾਹਾ ਤੋਂ ਮਨਦੀਪ ਸਿੰਘ ਸਿੱਧੂ ਉਮੀਦਵਾਰ ਹੋਣਗੇ। ਉਹ ਚਾਹੁੰਦੇ ਹਨ ਕਿ ਜਿਸ ਤਰ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਜਿਤਾਇਆ ਹੈ, ਉਸੇ ਤਰ੍ਹਾਂ ਮਨਦੀਪ ਸਿੱਧੂ ਵੀ ਚੋਣਾਂ ਜਿੱਤਣ।