ਪੰਜਾਬ ‘ਚ 20 ਅਕਤੂਬਰ ਤੋਂ ਪਹਿਲਾਂ ਹੋਣਗੀਆਂ ਪੰਚਾਇਤੀ ਚੋਣਾਂ, ਨੋਟੀਫਿਕੇਸ਼ਨ ਜਾਰੀ

ਪੰਜਾਬ ‘ਚ 20 ਅਕਤੂਬਰ ਤੋਂ ਪਹਿਲਾਂ ਹੋਣਗੀਆਂ ਪੰਚਾਇਤੀ ਚੋਣਾਂ, ਨੋਟੀਫਿਕੇਸ਼ਨ ਜਾਰੀ

ਸੂਬਾ ਸਰਕਾਰ ਦੇ ਉੱਚ ਸੂਤਰਾਂ ਨੇ ਦੱਸਿਆ ਕਿ ਚੋਣਾਂ ਅਕਤੂਬਰ ਦੇ ਦੂਜੇ ਹਫ਼ਤੇ ਵਿਚ ਹੋ ਸਕਦੀਆਂ ਹਨ। 150 ਪੰਚਾਇਤ ਸੰਮਤੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਬਾਅਦ ਵਿੱਚ ਹੋਣਗੀਆਂ।

ਪੰਜਾਬ ਸਰਕਾਰ ਨੇ ਸੂਬੇ ਵਿਚ ਪੰਚਾਇਤ ਚੋਣਾਂ ਕਰਵਾਉਣ ਦਾ ਫੈਸਲਾ ਲਿਆ ਹੈ। ਪੰਜਾਬ ਵਿੱਚ 14 ਤੋਂ 20 ਅਕਤੂਬਰ ਦਰਮਿਆਨ ਪੰਚਾਇਤੀ ਚੋਣਾਂ ਹੋਣਗੀਆਂ। ਇਸ ਦੀ ਪ੍ਰਵਾਨਗੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਦੇ ਦਿੱਤੀ ਹੈ। ਜਲਦੀ ਹੀ ਰਾਜ ਚੋਣ ਕਮਿਸ਼ਨ ਚੋਣਾਂ ਦਾ ਪੂਰਾ ਸ਼ਡਿਊਲ ਜਾਰੀ ਕਰੇਗਾ। ਮੰਨਿਆ ਜਾ ਰਿਹਾ ਹੈ ਕਿ ਇਹ ਚੋਣਾਂ 14 ਅਕਤੂਬਰ ਤੋਂ 20 ਅਕਤੂਬਰ ਤੱਕ ਹੋਣਗੀਆਂ। ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਚੋਣਾਂ 20 ਅਕਤੂਬਰ ਤੱਕ ਮੁਕੰਮਲ ਕਰ ਲਈਆਂ ਜਾਣ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ ਅਤੇ ਕਈ ਪੰਚਾਇਤਾਂ ਨੇ ਇਨ੍ਹਾਂ ਚੋਣਾਂ ਨੂੰ ਕਰਵਾਉਣ ਲਈ ਹਾਈ ਕੋਰਟ ਤੱਕ ਵੀ ਪਹੁੰਚ ਕੀਤੀ ਹੈ। ਹਾਲ ਹੀ ਵਿੱਚ ਇਸੇ ਤਰ੍ਹਾਂ ਦੇ ਇੱਕ ਮਾਮਲੇ ਵਿੱਚ ਹਾਈ ਕੋਰਟ ਨੇ ਵੀ ਚੋਣਾਂ ਵਿੱਚ ਦੇਰੀ ਦੇ ਕਾਰਨ ਪੁੱਛੇ ਸਨ, ਜਿਸ ਕਾਰਨ ਸਰਕਾਰ ਨੂੰ ਕਾਫੀ ਨਮੋਸ਼ੀ ਝੱਲਣੀ ਪਈ ਸੀ। ਇਸ ਕਾਰਨ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ।

20 ਅਕਤੂਬਰ ਤੋਂ ਪਹਿਲਾਂ 13,241 ਪੰਚਾਇਤਾਂ ਲਈ ਚੋਣਾਂ ਕਰਵਾਈਆਂ ਜਾਣਗੀਆਂ। ਵਿਭਾਗ ਵੱਲੋਂ ਰਾਜ ਚੋਣ ਕਮਿਸ਼ਨ ਨੂੰ ਨੋਟੀਫਿਕੇਸ਼ਨ ਭੇਜਿਆ ਜਾਵੇਗਾ, ਜਿਸ ਤੋਂ ਬਾਅਦ ਰਾਜ ਚੋਣ ਕਮਿਸ਼ਨ ਪੂਰਾ ਸ਼ਡਿਊਲ ਜਾਰੀ ਕਰੇਗਾ। ਸੂਬਾ ਸਰਕਾਰ ਦੇ ਉੱਚ ਸੂਤਰਾਂ ਨੇ ਦੱਸਿਆ ਕਿ ਚੋਣਾਂ ਅਕਤੂਬਰ ਦੇ ਦੂਜੇ ਹਫ਼ਤੇ ਹੋ ਸਕਦੀਆਂ ਹਨ। 150 ਪੰਚਾਇਤ ਸੰਮਤੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਬਾਅਦ ਵਿੱਚ ਹੋਣਗੀਆਂ।