ਪੰਜਾਬ : ਰੇਲ ਯਾਤਰੀਆਂ ਲਈ ਖੁਸ਼ਖਬਰੀ, ਪੰਜਾਬ ‘ਚ ਜਲਦ ਸ਼ੁਰੂ ਹੋਣ ਜਾ ਰਹੀ ਹੈ ਬੁਲੇਟ ਟਰੇਨ

ਪੰਜਾਬ : ਰੇਲ ਯਾਤਰੀਆਂ ਲਈ ਖੁਸ਼ਖਬਰੀ, ਪੰਜਾਬ ‘ਚ ਜਲਦ ਸ਼ੁਰੂ ਹੋਣ ਜਾ ਰਹੀ ਹੈ ਬੁਲੇਟ ਟਰੇਨ

ਸ਼ਵੇਤ ਮਲਿਕ ਨੇ ਕਿਹਾ ਕਿ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਅੰਮ੍ਰਿਤਸਰ-ਦਿੱਲੀ ਅਤੇ ਅੰਮ੍ਰਿਤਸਰ-ਕਟੜਾ ਹਾਈ ਸਪੀਡ ਰੇਲ ਕਾਰੀਡੋਰ ਦੇ ਪ੍ਰਾਜੈਕਟਾਂ ‘ਤੇ ਕੰਮ ਸ਼ੁਰੂ ਕਰਨ ਲਈ ਯਤਨ ਕੀਤੇ ਗਏ ਸਨ, ਜੋ ਹੁਣ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਇਨ੍ਹਾਂ ਦੋਵਾਂ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਕੇ ਸ਼ੁਰੂ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਲੋਕਾਂ ਲਈ ਇਕ ਖੁਸ਼ਖਬਰੀ ਸਾਹਮਣੇ ਆ ਰਹੀ ਹੈ। ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ, ਮੌਜੂਦਾ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਧੰਨਵਾਦ ਕੀਤਾ।

ਸ਼ਵੇਤ ਮਲਿਕ ਨੇ ਕਿਹਾ ਕਿ ਉਨ੍ਹਾਂ ਨੇ 2017 ਵਿੱਚ ਸੰਸਦ ਵਿੱਚ ਮੰਗ ਕੀਤੀ ਸੀ ਕਿ ਅੰਮ੍ਰਿਤਸਰ-ਜੰਮੂ ਬੁਲੇਟ ਟਰੇਨ ਦਿੱਲੀ-ਅੰਮ੍ਰਿਤਸਰ ਅਤੇ ਕਟੜਾ ਲਈ ਚਲਾਈ ਜਾਵੇ ਅਤੇ 2018 ਵਿੱਚ ਇਹ ਪ੍ਰਾਜੈਕਟ ਪਾਸ ਹੋ ਗਿਆ ਸੀ ਅਤੇ 2020 ਵਿੱਚ ਟੈਂਡਰ ਕੱਢਿਆ ਗਿਆ ਸੀ, ਹੁਣ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਅੰਮ੍ਰਿਤਸਰ-ਦਿੱਲੀ ਅਤੇ ਅੰਮ੍ਰਿਤਸਰ-ਕਟੜਾ ਹਾਈ ਸਪੀਡ ਰੇਲ ਕਾਰੀਡੋਰ ਦੇ ਪ੍ਰਾਜੈਕਟਾਂ ‘ਤੇ ਕੰਮ ਸ਼ੁਰੂ ਕਰਨ ਲਈ ਯਤਨ ਕੀਤੇ ਗਏ ਸਨ, ਜੋ ਹੁਣ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਇਨ੍ਹਾਂ ਦੋਵਾਂ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਕੇ ਸ਼ੁਰੂ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ-ਦਿੱਲੀ ਬੁਲੇਟ ਰੇਲ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਅੰਮ੍ਰਿਤਸਰ ਤੋਂ ਦਿੱਲੀ ਤੱਕ ਦਾ 465 ਕਿਲੋਮੀਟਰ ਦਾ ਸਫਰ 1 ਘੰਟਾ 40 ਮਿੰਟ ਵਿੱਚ ਪੂਰਾ ਹੋ ਜਾਵੇਗਾ, ਜਿਸ ਨਾਲ ਲੋਕਾਂ ਦੇ ਸਮੇਂ ਦੀ ਕਾਫੀ ਬੱਚਤ ਹੋਵੇਗੀ ਅਤੇ ਉਹ ਰਾਤ ਨੂੰ ਅੰਮ੍ਰਿਤਸਰ ਤੋਂ ਦਿੱਲੀ ਆਪਣਾ ਕੰਮ ਨਿਪਟਾ ਕੇ ਵਾਪਸ ਮੁੜ ਸਕਣਗੇ। ਇਸ ਰੇਲਗੱਡੀ ਦੀ ਵੱਧ ਤੋਂ ਵੱਧ ਸਪੀਡ 350 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ, ਜਦੋਂ ਕਿ ਸੰਚਾਲਨ ਸਪੀਡ 320 ਕਿਲੋਮੀਟਰ ਪ੍ਰਤੀ ਘੰਟਾ ਅਤੇ ਔਸਤ ਸਪੀਡ 250 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਇਸ ਟਰੇਨ ਵਿੱਚ 750 ਯਾਤਰੀਆਂ ਦੇ ਸਫ਼ਰ ਕਰਨ ਦੀ ਸਮਰੱਥਾ ਹੋਵੇਗੀ।