ਭਗਵੰਤ ਮਾਨ ਨੇ 30 ਹੋਰ ਨਵੇਂ ਮੁਹੱਲਾ ਕਲੀਨਿਕਾਂ ਦਾ ਕੀਤਾ ਉਦਘਾਟਨ, ਪੰਚਾਇਤੀ ਚੋਣਾਂ ਵਿਚ ਸਭ ਨੂੰ ਵੋਟ ਪਾਉਣ ਦੀ ਕੀਤੀ ਅਪੀਲ

ਭਗਵੰਤ ਮਾਨ ਨੇ 30 ਹੋਰ ਨਵੇਂ ਮੁਹੱਲਾ ਕਲੀਨਿਕਾਂ ਦਾ ਕੀਤਾ ਉਦਘਾਟਨ, ਪੰਚਾਇਤੀ ਚੋਣਾਂ ਵਿਚ ਸਭ ਨੂੰ ਵੋਟ ਪਾਉਣ ਦੀ ਕੀਤੀ ਅਪੀਲ

ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਪੰਚਾਇਤੀ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ‘ਤੇ ਨਹੀਂ ਹੋਣਗੀਆਂ। ਇਹ ਸਭ ਤੋਂ ਵਧੀਆ ਮੌਕਾ ਹੈ, ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣੇ ਪਿੰਡ ਦੇ ਵਿਕਾਸ ਲਈ ਵੋਟ ਪਾਉਣ ਦਾ ਮੌਕਾ ਹੈ।

ਪੰਜਾਬ ਵਿਚ ਭਗਵੰਤ ਮਾਨ ਸਰਕਾਰ ਸਿਹਤ ਪ੍ਰਣਾਲੀ ਨੂੰ ਲੈ ਕੇ ਨਵੀਂ ਯੌਜਨਾਵਾ ਬਣਾਉਂਦੀ ਰਹਿੰਦੀ ਹੈ। ਸੂਬੇ ਵਿੱਚ ਪੰਚਾਇਤੀ ਚੋਣਾਂ ਦੀ ਤਰੀਕ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ। ਚੋਣ ਕਮਿਸ਼ਨ ਵੱਲੋਂ ਵਿਜੇ ਦਸ਼ਮੀ ਤੋਂ ਬਾਅਦ ਅਕਤੂਬਰ ਦੇ ਅੱਧ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦੀ ਸੰਭਾਵਨਾ ਹੈ। ਇਸ ਵਾਰ ਪੰਚਾਇਤੀ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ‘ਤੇ ਨਹੀਂ ਹੋਣਗੀਆਂ। ਇਹ ਸਭ ਤੋਂ ਵਧੀਆ ਮੌਕਾ ਹੈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣੇ ਪਿੰਡ ਦੇ ਵਿਕਾਸ ਲਈ ਵੋਟ ਪਾਉਣ ਦਾ ਮੌਕਾ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਚਾਉਕੇ ਵਿਖੇ ਆਯੋਜਿਤ ਜਨ ਸਭਾ ਨੂੰ ਸੰਬੋਧਨ ਕਰਦਿਆਂ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਪਿੰਡ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਉਕਤ ਕਲੀਨਿਕ ਸਮੇਤ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਅੱਜ 30 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ।

ਮੁੱਖ ਮੰਤਰੀ ਮਾਨ ਨੇ ਪਿੰਡਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਸਰਬਸੰਮਤੀ ਨਾਲ ਸਰਪੰਚ ਚੁਣਦੇ ਹਨ ਤਾਂ ਸਰਕਾਰ ਉਨ੍ਹਾਂ ਨੂੰ 5 ਲੱਖ ਰੁਪਏ ਦਾ ਨਕਦ ਇਨਾਮ ਦੇਵੇਗੀ। ਇਸ ਦੇ ਨਾਲ ਹੀ ਪਿੰਡ ਦੇ ਸਟੇਡੀਅਮ, ਸਕੂਲ, ਮੁਹੱਲਾ ਕਲੀਨਿਕ ਜਾਂ ਜਿਸ ਨੂੰ ਵੀ ਪਿੰਡ ਵਾਸੀ ਵੋਟ ਪਾਉਣਗੇ, ਉਸ ਲਈ ਗਰਾਂਟਾਂ ਦਿੱਤੀਆਂ ਜਾਣਗੀਆਂ। ਸੀਐਮ ਮਾਨ ਨੇ ਕਿਹਾ ਕਿ ਜੇਕਰ ਤੁਸੀਂ ਚੋਣ ਲੜਨਾ ਚਾਹੁੰਦੇ ਹੋ ਤਾਂ ਇਹ ਵੀ ਤੁਹਾਡਾ ਹੱਕ ਹੈ। ਇਸ ਲਈ ਚੰਗੇ ਲੋਕਾਂ ਨੂੰ ਅੱਗੇ ਲਿਆਓ।